Menu

‘ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ’ ਵੱਲੋਂ ਰੈਲੀ 10 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਕਰਨ ਦਾ ਫੈਸਲਾ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ ( ਪਰਗਟ ਸਿੰਘ ) -‘ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ’ ਪੰਜਾਬ ਦੇ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਸਵਿੰਦਰ ਝਬੇਲਵਾਲੀ, ਪਰਗਟ ਜੰਬਰ ਰਣਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ 10 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਪਵਨ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਚੇ, ਕੰਟਰੈਕਟ ਅਤੇ  ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ‘ਕਰੋਨਾ ਸੰਕਟ’ ਦੀ ਆਹੜ ਹੇਠ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਜਬਰੀ ਘਰਾਂ ਅੰਦਰ ਕੈਦ ਕਰਕੇ ਸੂਬੇ ਦੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਸਰਮਾੲਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚ ਕੇ ਤੇਜੀ ਨਾਲ ਕੀਤੇ ਜਾ ਰਹੇ ਨਿੱਜੀਕਰਨ ਨੂੰ ਠੱਲ੍ਹ ਪਾਉਣ, ਸੂਬਾਈ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਕੇ ਕੇਂਦਰੀ ਤਨਖਾਹ ਸਕੇਲਾਂ ਤੋਂ ਵਧੇਰੇ ਸਕੇਲ ਨਾ ਦੇਣ ਵਾਲਾ ਪੱਤਰ ਰੱਦ ਕਰਨ, ਮੁਲਾਜ਼ਮਾਂ ਦਾ 158 ਮਹੀਨਿਆਂ  ਦਾ ਦੱਬਿਆ ਬਕਾਇਆ ਜਾਰੀ ਕਰਨ, ਮਜ਼ਦੂਰਾਂ ਦੀ ਘੱਟੋ ਘੱਟ ਉਜ਼ਰਤਾਂ ਵਿੱਚ 01-03-2020 ਤੋਂ ਵਾਧੇ ਵਾਲੇ ਕਿਰਤ ਵਿਭਾਗ ਦੇ ਪੱਤਰ ਨੂੰ ਰੱਦ ਕਰਨ, ਐੱਨ.ਪੀ.ਐੱਸ. ਅਧੀਨ ਜਨਵਰੀ 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਰੱਦ ਕਰ ਕੇ ਅਤੇ ਬੋਰਡਾਂ ਕਾਰਪੋਰੇਸ਼ਨਾਂ ਦੇ ਸਮੂਹ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ,ਮੋਨਟੇਕ ਸਿੰਘ ਆਹਲੂਵਾਲੀਆ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੀ ਗਈ ਮੁਲਾਜ਼ਮ ਅਤੇ ਲੋਕ ਵਿਰੋਧੀ ਰਿਪੋਰਟ ਨੂੰ ਰੱਦ ਕਰਨ, ਪੰਜਾਬ ਦੇ ਮੁਲਾਜ਼ਮਾਂ ਦਾ ਘਟਾਇਆ ਗਿਆ  ਨਿਗੂਣਾ ਮੋਬਾਇਲ  ਭੱਤਾ ਮੁੜ ਬਹਾਲ ਕਰਨ, ਪੁਨਰਗਠਨ ਦੇ ਨਾਂ ਹੇਠ ਖ਼ਤਮ ਕੀਤੀਆਂ ਪੋਸਟਾਂ ਮੁੜ ਬਹਾਲ ਕਰਨ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਸੰਸਦ ਵੱਲੋਂ ਪਾਸ ਕੀਤੇ ਗਰੈਚੁਟੀ ਐਕਟ ਰਾਹੀਂ ਪ੍ਰਾਪਤ 20 ਲੱਖ ਰੁਪਏ  ਦੀ ਗਰੈਚੁਟੀ ਜੋ ਵਿੱਤ ਵਿਭਾਗ ਨੇ 29-3-2018 ਤੋਂ ਜਬਰੀ ਰੋਕੀ ਹੋਈ ਹੈ, ਨੂੰ ਮੁੜ ਬਹਾਲ ਕਰਨ, ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਸਮੇਤ ਧੜਾ-ਧੜ ਵੇਚੇ ਜਾ ਰਹੇ ਸਮੂਹ ਜਨਤਕ ਅਦਾਰੇ ਬਚਾਉਣ, ਨਵੀਂ ਸਿੱਖਿਆ  ਨੀਤੀ (2020) ਦੇ ਨਾਂ’ਤੇ  ਚਲਾਈ ਜਾ ਰਹੀ ਸਿੱਖਿਆ ਦੇ ਨਿੱਜੀਕਰਨ ਅਤੇ ਭਗਵੇਂਕਰਨ ਦੀ ਪ੍ਰਕਿਰਿਅਾ ਬੰਦ ਕਰਨ ਆਦਿ ਦੀਆਂ ਮੰਗਾਂ ਨੂੰ ਲੈ ਕੇ ਇਹ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਇਸ 10 ਸਤੰਬਰ ਨੂੰ ਠੀਕ 10.30 ਵਜੇ ਖੰਡੇ ਵਾਲੇ ਪਾਰਕ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮੁਜ਼ਾਹਰੇ ਵਿੱਚ ਸਮੂਹ ਵਰਕਰਾਂ ਨੂੰ ਹੁੰਮ ਹੁਮਾਂ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਕੌਰ, ਹਰਪਾਲ ਕੌਰ, ਗੁਰਦੇਵ ਸਿੰਘ ਅਤੇ ਰੋਸ਼ਨ ਲਾਲ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans