Menu

ਸਰਕਾਰ ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਵਿਭਾਗਾਂ ਨੂੰ ਜਾਰੀ ਹੁਕਮਾਂ ਦਾ ‘ਆਪ’ ਨੇ ਕੀਤਾ ਵਿਰੋਧ

ਚੰਡੀਗੜ੍ਹ, 3 ਸਤੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਮੌਂਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਬਾਰੇ ਮੰਗੀ ਗਈ ਸੂਚੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਉੱਤੇ ਦੋਹਰੇ ਮਾਪਦੰਡ ਅਪਣਾਉਣ ਅਤੇ ਪੰਜਾਬੀਆਂ ਨਾਲ ਇੱਕ ਹੋਰ ਫ਼ਰੇਬ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, ”ਰਾਜਾ ਅਮਰਿੰਦਰ ਸਿੰਘ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਡਬਲ ਗੇਮ ਖੇਡ ਰਹੇ ਹਨ। ਇੱਕ ਪਾਸੇ ਵਿਧਾਨ ਸਭਾ ‘ਚ ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਦੇ ਹਨ, ਦੂਜੇ ਪਾਸੇ ਆਹਲੂਵਾਲੀਆ ਕਮੇਟੀ ਦੀਆਂ ਪੰਜਾਬ ਵਿਰੋਧੀ, ਲੋਕ ਵਿਰੋਧੀ, ਮੁਲਾਜ਼ਮ ਵਿਰੋਧੀ ਅਤੇ ਕਿਸਾਨ ਵਿਰੋਧੀ ਸਿਫ਼ਾਰਿਸ਼ਾਂ ਨੂੰ ਚੁੱਪ-ਚੁਪੀਤੇ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।”
ਹਰਪਾਲ ਸਿੰਘ ਚੀਮਾ ਨੇ ਮੌਟੇਕ ਸਿੰਘ ਆਹਲੂਵਾਲੀਆ ਨੂੰ ਮੋਦੀ ਸਰਕਾਰ ਅਤੇ ਵਿਸ਼ਵ ਪੱਧਰ ਦੀਆਂ ਕਾਰਪੋਰੇਟ ਕੰਪਨੀਆਂ ਦਾ ‘ਏਜੰਟ’ ਕਰਾਰ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦਾ ਮਾਡਲ ਸਿਰਫ਼ ਨਿੱਜੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਕਰਦਾ ਹੈ, ਅਤੇ ਆਮ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਪਬਲਿਕ ਸੈਕਟਰ (ਸਰਕਾਰੀ ਸੰਸਥਾਵਾਂ ਅਤੇ ਮੁਲਾਜ਼ਮਾਂ) ਦੇ ਬੁਰੀ ਤਰਾਂ ਖ਼ਿਲਾਫ਼ ਭੁਗਤਦਾ ਹੈ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਪੰਜਾਬ ਸਰਕਾਰ ਆਹਲੂਵਾਲੀਆ ਕਮੇਟੀ ਦੀਆਂ ਮੁੱਢਲੀਆਂ ਸਿਫ਼ਾਰਿਸ਼ਾਂ ‘ਚੋਂ ਮੁਲਾਜ਼ਮਾਂ ਦੇ ਸਰਵਿਸ ਟੈਕਸ ‘ਚ ਵਾਧੇ, ਬਠਿੰਡਾ ਥਰਮਲ ਪਲਾਂਟ ਵਾਂਗ ਲਹਿਰਾ ਮੁਹੱਬਤ ਅਤੇ ਰੋਪੜ ਦੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ, ਅੰਨ੍ਹੇਵਾਹ ਨਿੱਜੀਕਰਨ ਕਰਨ, ਖੇਤੀਬਾੜੀ ਸੈਕਟਰ ਸਮੇਤ ਬਿਜਲੀ ਸਬਸਿਡੀਆਂ ਬੰਦ ਕਰਨ ਵਰਗੀਆਂ ਘਾਤਕ ਸਿਫ਼ਾਰਿਸ਼ਾਂ ਲਾਗੂ ਕਰਕੇ ਕੇਂਦਰ ਦੀ ਮੋਦੀ ਸਰਕਾਰ ਅੱਗੇ ਕਿਸ ਮਜਬੂਰੀ ‘ਚ ਗੋਡੇ ਟੇਕ ਰਹੇ ਹਨ?
ਚੀਮਾ ਨੇ ਮੰਗ ਕੀਤੀ ਕਿ ਆਹਲੂਵਾਲੀਆ ਕਮੇਟੀ ਸਮੇਤ ਅਜਿਹੇ ਸਾਰੇ ਅਹਿਮ ਮੁੱਦਿਆਂ ਉੱਤੇ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans