Menu

ਬਰਨਾਲਾ ਜਿਲ੍ਹੇ ਵਿੱਚ ਸਿਹਤ ਵਰਕਰ ਰਾਮ ਸਿੰਘ ਉਗੋਕੇ ਦੇ ਕੋਰੋਨਾ ਨਾਲ ਜੂਝਦਿਆਂ ਅਚਾਨਕ ਚਲਾਣੇ `ਤੇ ਬਲਬੀਰ ਸਿੰਘ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੇ ਬਰਨਾਲਾ ਜਿਲ੍ਹੇ ਦੇ ਬਲਾਕ ਤਪਾ ਅਧੀਨ ਸਬ ਸੈਂਟਰ ਪਿੰਡ ਖੁੱਡੀ ਖੁਰਦ ਤੇ ਢਿੱਲਵਾਂ ਵਿਖੇ ਮਲਟੀਪਰਪਜ਼ ਸਿਹਤ ਵਰਕਰ ਵਜੋਂ ਤਾਇਨਾਤ ਰਾਮ ਸਿੰਘ ਉਗੋਕੇ ਦੇ ਕੋਰੋਨਾ ਨਾਲ ਜੂਝਦਿਆਂ ਅਚਾਨਕ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਵਿਆਪੀ ਕੋਰੋਨਾ ਮਹਾਮਾਰੀ ਖਿਲਾਫ ਰਾਮ ਸਿੰਘ ਵਰਗੇ ਹਜ਼ਾਰਾਂ ਕਾਬਿਲ ਤੇ ਸੂਝਵਾਨ ਕਰਮਚਾਰੀ ਮੂਹਰਲੀ ਕਤਾਰ ਵਿਚ ਹੋ ਕੇ ਕਾਬਿਲ ਫੌਜੀ ਸੈਨਿਕ ਦੀ ਤਰ੍ਹਾਂ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਮ ਸਿੰਘ ਸਿਰਫ 49 ਸਾਲ ਦਾ ਸੀ। ਇਹ ਸੁਣ ਕੇ ਮਨ ਹੋਰ ਝੰਜੋੜਿਆ ਗਿਆ ਕਿ ਰਾਮ ਸਿੰਘ ਨੇ ਕੋਰੋਨਾ ਦੀ ਵਜ੍ਹਾ ਜਿਸ ਦਿਨ ਦੁਨੀਆਂ ਨੂੰ ਅਲਵਿਦਾ ਕਿਹਾ ਉਸ ਦਿਨ ਉਨ੍ਹਾਂ ਦਾ ਜਨਮ ਦਿਨ ਵੀ ਸੀ।ਸ. ਸਿੱਧੂ ਨੇ ਕਿਹਾ ਕਿ ਹੁਣ ਜਦੋਂ ਦੁਨੀਆਂ ਭਰ ਵਿਚ ਕੋਰੋਨਾ ਵੱਡੀ ਚੁਣੌਤੀ ਬਣ ਕੇ ਉਭਰਿਆ ਹੈ ਤਾਂ ਕੁਝ ਪੰਜਾਬ ਵਿਰੋਧੀ ਲੋਕ ਕੋਰੋਨਾ ਅਤੇ ਸਿਹਤ ਕਰਮਚਾਰੀਆਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਆਪਣੇ ਕਰਮਚਾਰੀਆਂ ਦੇ ਨਾਲ ਖੜੇ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਉਨਾਂ ਦੇ ਮਨੋਬਲ ਨੂੰ ਡਿੱਗਣ ਨਹੀਂ ਦੇਣਗੇ। ਉਨਾਂ ਕਿਹਾ ਕਿ ਡਿਊਟੀ ਦੌਰਾਨ ਸਿਹਤ ਵਿਭਾਗ ਦੇ 948 ਮੁਲਾਜ਼ਮ ਪਾਜ਼ਿਟਿਵ ਪਾਏ ਗਏ ਹਨ ਅਤੇ ਕਰੋਨਾ ਕਾਰਣ ਡਾਕਟਰਾਂ ਸਮੇਤ ਸਿਹਤ ਮੁਲਾਜ਼ਮਾਂ ਦੀਆਂ ਮੌਤਾਂ ਵੀ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਵਾਸੀਆਂ ਨੂੰ ਇਸ ਸੰਕਟ ਦੀ ਘੜੀ ਵਿਚ ਹਾਲਾਤ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਯਤਨਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਕਰੋਨਾ ਦੇ ਲੱਛਣ ਆਉਣ `ਤੇ ਟੈਸਟ ਕਰਵਾਉੇਣ ਲਈ ਅੱਗੇ ਆਉਣਾ ਚਾਹੀਦਾ ਹੈ।ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਫਵਾਹਾਂ ਵਿਚ ਵਿਸ਼ਵਾਸ਼ ਨਾ ਕਰਨ ਅਤੇ ਜੇਕਰ ਕੋਈ ਵਿਅਕਤੀ ਸਿਹਤ ਮੁਲਾਜ਼ਮਾਂ ਖਿਲਾਫ ਕੂੜ ਪ੍ਰਚਾਰ ਕਰ ਰਿਹਾ ਹੈ ਜਾਂ ਕਰੋਨਾ ਸਬੰਧੀ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਹਤ ਜਾਂ ਪੁਲਿਸ ਵਿਭਾਗ ਨੂੰ ਕਰੋ ਤਾਂ ਜੋ ਇਨ੍ਹਾਂ ਦੋਸ਼ਿਆਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਕਿ ਕੁਝ ਅਖੌਤੀ ਰਾਜਨੀਤਿਕ ਆਗੂ ਵੀ ਪਿੰਡਾਂ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਜੋ ਸਿੱਧੇ ਤੌਰ `ਤੇ ਪੰਜਾਬ ਲਈ ਘਾਤਕ ਸਿੱਧ ਹੋ ਰਿਹਾ ਹੈ। ਇਸ ਤਰ੍ਹਾਂ ਦੇ ਗਲਤ ਤੇ ਝੂਠੇ ਪ੍ਰਚਾਰ ਕਾਰਨ ਡਰੇ ਲੋਕ ਕਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਵੀ ਟੈਸਟ ਕਰਵਾਉਣ ਤੋਂ ਘਬਰਾ ਰਹੇ ਹਨ। ਇਸ ਕਰਕੇ ਸੂਬੇ ਵਿਚ ਕਰੋਨਾ ਦਾ ਮੌਤ ਦਰ ਵੀ ਵੱਧਿਆ ਹੈ।ਇਨ੍ਹਾਂ ਸ਼ਰਾਰਤੀ ਅਤੇ ਪੰਜਾਬ ਵਿਰੋਧੀ ਲੋਕਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਗੁੰਮਰਾਹਕੁਨ ਹਰਕਤਾਂ ਨੂੰ ਅੰਜਾਮ ਦੇਣਾ ਬੰਦ ਕਰਨ ਜਿਸ ਤਹਿਤ ਵੱਡੀ ਗਿਣਤੀ ਵਿੱਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਫੈਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਪੁਲਿਸ ਦੁਆਰਾ ਇਨ੍ਹਾਂ ਲੋਕਾਂ ਵਿਰੁੱਧ ਮਾਮਲੇ ਦਰਜ ਕਰਵਾਏ ਜਾ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans