Menu

ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਕੀਤੇ ਪੱਖਪਾਤ ਦਾ ‘ਆਪ’ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ, 4 ਸਤੰਬਰ –ਆਮ ਆਦਮੀ ਪਾਰਟੀ (ਆਪ) ਨੇ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਰੱਖਣ ਦਾ ਸਖ਼ਤ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ‘ਤੇ ਪੰਜਾਬੀ ਨਾਲ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ ਹੈ। ‘ਆਪ’ ਨੇ ਇਸ ਮੁੱਦੇ ‘ਤੇ ਬਾਦਲਾਂ ਨੂੰ ਵੀ ਆੜੇ ਹੱਥੀ ਲਿਆ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਵੱਡੀ ਗਿਣਤੀ ‘ਚ ਪੰਜਾਬੀ ਵਸੋਂ ਹੋਣ ਦੇ ਬਾਵਜੂਦ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚੋਂ ਬਾਹਰ ਰੱਖਣਾ ਸਰਾਸਰ ਧੱਕਾ ਹੈ।ਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਦਿੱਤੇ ਜਾਣ ‘ਤੇ ਕੋਈ ਇਤਰਾਜ਼ ਨਹੀਂ ਪਰੰਤੂ ਇਸ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਕੇ ਭਾਜਪਾ ਨੇ ਪੰਜਾਬੀ ਭਾਸ਼ਾ ਦੀ ਤੌਹੀਨ ਅਤੇ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ। ਹਰਸਿਮਰਤ ਕੌਰ ਬਾਦਲ ਚੁੱਪ ਕਿਉਂ ਰਹੇ?
‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਆਪਣੀ ਨੂੰਹ ਰਾਣੀ (ਹਰਸਿਮਰਤ ਕੌਰ) ਦੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬੀ ਸਮੇਤ ਪੂਰੇ ਪੰਜਾਬ ਦੇ ਹਿਤ ਬਲੀ ਚੜ੍ਹਾ ਰੱਖੇ ਹਨ।
‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਵੀ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚ ਸਥਾਨ ਅਤੇ ਬਣਦਾ ਸਨਮਾਨ ਦੇਣ।
‘ਆਪ’ ਆਗੂਆਂ ਨੇ ਹਰਸਿਮਰਤ ਕੌਰ ਬਾਦਲ ਨੂੰ ਵੰਗਾਰਿਆ ਕਿ ਉਹ ਬਤੌਰ ਕੇਂਦਰੀ ਮੰਤਰੀ ਅਤੇ ਮੋਦੀ ਸਰਕਾਰ ਦੇ ਸਿਆਸੀ ਭਾਈਵਾਲਾਂ ਵਜੋਂ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ‘ਚ ਸਰਕਾਰੀ ਮਾਨਤਾ ਦਿਵਾਉਣ ਜਾ ਫਿਰ ਅਸਤੀਫ਼ਾ ਦੇ ਦੇਣ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans