Menu

ਫਾਜ਼ਿਲਕਾ ਜ਼ਿਲੇ ਵਿਚ 11 ਜਣਿਆਂ ਨੇ ਦਿੱਤੀ ਕਰੋਨਾ ਨੂੰ ਮਾਤ

ਫਾਜ਼ਿਲਕਾ, 4 ਸਤੰਬਰ- ਜ਼ਿਲਾ ਫਾਜ਼ਿਲਕਾ ਵਿਚ ਸ਼ੁੱਕਰਵਾਰ ਨੂੰ 11 ਜਣੇ ਕੋਵਿਡ ਤੇ ਫਤਿਹ ਹਾਸਲ ਕਰਕੇ ਤੰਦਰੁਸਤ ਹੋਏ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 636 ਲੋਕ ਬਿਮਾਰੀ ਤੋਂ ਪੂਰੀ ਤਰਾਂ ਠੀਕ ਹੋ ਚੁੱਕੇ ਹਨ। ਉਨਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਉਨਾਂ ਨੇ ਕਿਹਾ ਕਿ ਕੋਵਿਡ-19 ਬਿਮਾਰੀ ਸਬੰਧੀ ਗੈਰ ਵਿਗਿਆਨਕ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਮੁੜ ਦੁਹਰਾਇਆ ਕਿ ਲੋਕ ਕੋਵਿਡ ਦੇ ਲੱਛਣ ਆਉਣ ਤੇ ਆਪਣਾ ਟੈਸਟ ਜਰੂਰ ਕਰਵਾਉਣ। ਉਨਾਂ ਅਪੀਲ ਕੀਤੀ ਕਿ ਨਾ ਅਫਵਾਹਾਂ ਫੈਲਾਈਆਂ ਜਾਣ ਅਤੇ ਨਾ ਹੀ ਕਿਸੇ ਅਫਵਾਹ ਤੇ ਯਕੀਨ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਕਾਲ ਕਰ ਸਕਦੇ ਹਨ।
ਸਿਵਲ ਸਰਜਨ ਡਾ: ਭੁਪਿੰਦਰ ਕੌਰ ਨੇ ਹੋਰ ਦੱਸਿਆ ਕਿ ਅੱਜ 41 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ 1046 ਪਾਜਿਟਿਵ ਕੇਸ ਹਨ। ਇੰਨਾਂ ਵਿਚੋਂ 636 ਠੀਕ ਹੋ ਚੁੱਕੇ ਹਨ ਅਤੇ ਇਸ ਸਮੇ. 393 ਐਕਟਿਵ ਕੇਸ ਹਨ ਅਤੇ 17 ਮੌਤਾਂ ਹੋਈਆਂ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans