Menu

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਪ੍ਰਸਾਸ਼ਨ ਨਾਲ ਕੀਤੀ ਅਹਿਮ ਮੀਟਿੰਗ

ਬਠਿੰਡਾ, 5 ਸਤੰਬਰ – ਜ਼ਿਲੇ ਵਿੱਚ ਕਰੋਨਾ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਵਿੱਤ ਮੰਤਰੀ ਪੰਜਾਬ, ਸ. ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਪ੍ਰਸ਼ਾਸਨ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਤੇ ਜ਼ਿਲੇ ਦੇ ਐਸ.ਐਸ.ਪੀ. ਸ. ਭੁਪਿੰਦਰਜੀਤ ਸਿੰਘ ਵਿਰਕ ਅਤੇ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

        ਇਸ ਮੀਟਿੰਗ ਦੌਰਾਨ ਜ਼ਿਲੇ ਵਿਚ ਕਰੋਨਾ ਵਾਇਰਸ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਲੋਂ ਵਿੱਤ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਅਤੇ ਕਈ ਅਹਿਮ ਮੁੱਦਿਆਂ ਅਤੇ ਹੋਰ ਵਿਸ਼ੇਸ਼ ਲੋੜਾਂ ‘ਤੇ ਵਿਚਾਰ ਚਰਚਾ ਵੀ ਕੀਤੀ ਗਈ।

        ਇਸ ਉਪਰੰਤ ਸ. ਬਾਦਲ ਨੇ ਮੈਕਸ, ਆਦੇਸ਼, ਦਿੱਲੀ ਹਾਰਟ, ਪ੍ਰੇਗਮਾ, ਆਈ.ਵੀ.ਵਾਈ, ਇੰਦਰਾਨੀ, ਨਿਵਾਰਾਮ, ਸੱਤਿਅਮ ਹਾਰਟ, ਸਰਵਐਸ ਦਿਵਿਆ, ਪ੍ਰਾਇਮ ਕੇਅਰ, ਰਵਿੰਦਰਾ, ਗਲੋਬਲ ਅਤੇ ਆਈ.ਐਮ. ਆਦਿ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ।

        ਮੀਟਿੰਗ ਦੌਰਾਨ ਸ. ਬਾਦਲ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਵਿੱਚ ਕਰੋਨਾ ਪ੍ਰਭਾਵਿਤ ਵਿਅਕਤੀਆਂ ਲਈ 150 ਬੈਡ ਵੱਖ-ਵੱਖ ਲੈਵਲਾਂ ਜਿਨਾਂ ਵਿਚ ਵੈਟੀਲੇਟਰ, ਆਕਸੀਜ਼ਨ ਆਦਿ ਦੀ ਵਿਸ਼ੇਸ਼ ਸਹੂਲਤ ਹੋਵੇਗੀ ਤਾਂ ਜੋ ਭਵਿੱਖ ਵਿਚ ਕੋਰਨਾ ਵਾਇਰਸ ਦੇ ਕਾਰਨ ਕਿਸੇ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣਾ ਦਿੱਤੀ ਜਾਵੇਗੀ ਅਤੇ ਹਰ ਤਰਾਂ ਦੀਆਂ ਸੰਭਵ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

        ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਕਰੋਨਾ ਵਾਇਰਸ ਦੇ ਸਬੰਧ ਵਿੱਚ ਜੋ ਵੀ ਹਦਾਇਤਾਂ ਕਰ ਰਹੀ ਹੈ, ਉਹ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਕਰ ਰਹੀ ਹੈ। ਉਨਾਂ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਸ਼ੋਸਲ ਮੀਡੀਆਂ ‘ਤੇ ਜੋ ਗਲਤ ਅਫ਼ਵਾਹਾਂ ਫ਼ੈਲ ਰਹੀਆਂ ਹਨ ਉਨਾਂ ਤੋਂ ਬਚਿਆ ਜਾਵੇ।

        ਮੀਟਿੰਗ ਦੌਰਾਨ ਐਸ.ਡੀ.ਐਮ. ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੇ ਆਈ.ਐਮ.ਏ. ਦੇ ਨੁਮਾਇੰਦਿਆਂ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਮੌਜੂਦ ਸੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans