Menu

ਹਰਚਰਨ ਸਿੰਘ ਦੀ ਮੌਤ ਲਈ ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖਤ ਦਾ ਜਥੇਦਾਰ ਜਿੰਮੇਵਾਰ – ਸਰਨਾ

ਅੰਮ੍ਰਿਤਸਰ, 5 ਸਤੰਬਰ (ਜਸਬੀਰ ਸਿੰਘ ਪੱਟੀ) – ਸ਼ੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਪੰਜਾਬ ਐਡ ਸਿੰਧ ਬੈਂਕ ਦੇ ਸਾਬਕਾ ਅਧਿਕਾਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸ੍ਰ. ਹਰਚਰਨ ਸਿੰਘ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਜੋਦੜੀ ਕਰਦੇ ਹਾਂ ਕਿ ਗੁਰੂ ਸਾਹਿਬ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਸ੍ਰ. ਹਰਚਰਨ ਸਿੰਘ ਸਿਰਫ ਅੱਛੇ ਇਨਸਾਨ ਹੀ ਨਹੀ ਸਗੋ ਇੱਕ ਦਾਰਸ਼ਨਿਕ ਵਿਅਕਤੀ ਸਨ ਅਤੇ ਉਹਨਾਂ ਦੀਆ ਸੇਵਾਵਾਂ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਉਹਨਾਂ ਨੇ ਜਾ ਕੇ ਕਈ ਪ੍ਰਕਾਰ ਦੇ ਸੁਧਾਰ ਕੀਤੇ ਤੇ ਸੰਸਥਾ ਨੂੰ ਮਿਆਰੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਵਿੱਚੋ ਸਰੂਪ ਚੋਰੀ ਹੋਣ ਦਾ ਸਿਲਸਿਲਾ ਲੰਮਾ ਸਮਾਂ ਪਹਿਲਾਂ ਚੱਲਦਾ ਸੀ ਪਰ ਇਕੱਲੇ ਹਰਚਰਨ ਸਿੰਘ ਨੂੰ ਦੋਸ਼ੀ ਠਹਿਰਾਉਣਾ ਕਿਸੇ ਵੀ ਸੂਰਤ ਵਿੱਚ ਜਾਇਜ ਨਹੀ। ਇਹ ਵੀ ਇੱਕ ਸਾਜਿਸ਼ ਤਹਿਤ ਕੀਤਾ ਗਿਆ ਕਿਉਕਿ ਹਰਚਰਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰੀ ਛੱਡ ਕੇ ਸ਼੍ਰੋਮਣੀ ਕਮੇਟੀ ਵਿੱਚਲੀ ਕਾਰਗੁਜਾਰੀ ਸਬੰਧੀ ਕਿਤਾਬ ਲਿਖੀ ਸੀ ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਕਾਫੀ ਖਫਾ ਸਨ। ਜੇਕਰ ਬਾਕੀ ਮੁੱਖ ਸਕੱਤਰਾਂ ਤੇ ਸਕੱਤਰਾਂ ਨੂੰ ਇਸ ਕੇਸ ਵਿੱਚ ਪਾਰਟੀ ਨਹੀ ਬਣਾਇਆ ਗਿਆ ਤਾਂ ਫਿਰ ਹਰਚਰਨ ਸਿੰਘ ਨੂੰ ਪਾਰਟੀ ਬਣਾਏ ਜਾਣਾ ਕਿਸੇ ਸਾਜਿਸ਼ ਦਾ ਹਿੱਸਾ ਹੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਹਰਚਰਨ ਸਿੰਘ ਦੀ ਮੌਤ ਲਈ ਅਕਾਲ ਤਖਤ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਤੇ ਸੁਖਬੀਰ ਸਿੰਘ ਬਾਦਲ ਜਿੰਮੇਵਾਰ ਹਨ ਜਿਹਨਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਬਣਦੀ ਹੈ। ਉਹਨਾਂ ਕਿਹਾ ਕਿ ਬੀੜਾਂ ਦੀ ਗੁੰਮਸ਼ੁਦਗੀ ਲਈ ਇੱਕ ਗੰਭੀਰ ਵਿਸ਼ਾ ਹੈ ਤੇ ਇਹਨਾਂ ਦੀ ਸੱਚਾਈ ਹੀ ਸਾਹਮਣੇ ਨਹੀ ਆਉਣੀ ਚਾਹੀਦੀ ਸਗੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans