Menu

ਹੈਲਥ ਵਰਕਰ ਰਾਮ ਸਿੰਘ ਦੀ ਬੇਟੀ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਬਲਬੀਰ ਸਿੰਘ ਸਿੱਧੂ

ਚੰਡੀਗੜ, 7 ਸਤੰਬਰ – ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅੱਜ ਬਰਨਾਲਾ ਜ਼ਿਲੇ ਦੇ ਪਿੰਡ ਉਗੋਕੇ ਦੇ ਵਸਨੀਕ ਮਲਟੀ-ਪਰਪਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਜਿਨਾਂ ਦੀ ਮੌਤ ਕੋਰੋਨਾ ਨਾਲ ਹੋਈ ਸੀ ਦੇ ਘਰ ਦੁੱਖ ਪ੍ਰਗਟ ਕਰਨ ਲਈ ਉਨਾਂ ਦੀ ਰਿਹਾਇਸ ‘ਤੇ ਪਹੁੰਚੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਲੱਖ ਰੁਪਏ ਐਕਸਗ੍ਰੇਸ਼ੀਆਂ ਗ੍ਰਾਂਟ ਅਤੇ ਉਨਾਂ ਦੀ ਬੇਟੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿਸ਼ੇਸ਼ ਬੀਮਾ ਯੋਜਨਾ ਤਹਿਤ 50 ਲੱਖ ਰੁਪਏ ਵੀ ਦਿੱਤੇ ਜਾਣਗੇ।
ਸ. ਸਿੱਧੂ ਨੇ ਕਿਹਾ ਕਿ ਮਲਟੀਪਰਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਜੋ ਕਿ ਬਲਾਕ ਤਪਾ ਅਧੀਨ ਪਿੰਡ ਖੁੱਡੀ ਖੁਰਦ ਤੇ ਢਿੱਲਵਾਂ ਵਿੱਚ ਆਪਣੀ ਡਿਊਟੀ ‘ਤੇ ਤਾਇਨਾਤ ਸੀ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮੇਹਨਤ, ਸਿੱਦਤ ਨਾਲ ਨਿਭਾਇਆ।
ਉਨਾਂ ਕਿਹਾ ਕਿ ਕੁੱਝ ਲੋਕ ਸੌੜੀ ਰਾਜਨੀਤੀ ਕਰਕੇ ਗੁੰਮਰਾਹ ਕਰਨ ਵਾਲੀਆਂ ਆਡੀਓਜ਼/ਵੀਡੀਓਜ਼ ਸ਼ੇਅਰ ਕਰ ਰਹੇ ਹਨ, ਜਿਸ ਵਿੱਚ ਕਿਹਾ ਜਾਂਦਾ ਹੈ ਕਿ ਕੋਈ ਬਿਮਾਰੀ ਨਹੀਂ ਹੈ, ਕੋਈ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੈ ਜਾਂ ਕਿਹਾ ਜਾਂਦਾ ਹੈ ਕਿ ਸਰੀਰਾਂ ਵਿੱਚੋਂ ਅੰਗ ਕੱਢ ਲਏ ਜਾਂਦੇ ਹਨ, ਪਰ ਇਸ ਤਰਾਂ ਦਾ ਗਲਤ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਉਨਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਉਨਾਂ ਪਰਿਵਾਰਾਂ ਦੇ ਘਰ ਜਾ ਕੇ ਪੁੱਛਣਾ ਚਾਹੀਦਾ ਹੈ, ਜਿਨਾਂ ਦੇ ਮੈਂਬਰ ਇਸ ਕੋਰੋਨਾ ਮਹਾਂਮਾਰੀ ਦੀ ਭੇਂਟ ਚੜ ਗਏ ਹਨ। ਸੋ ਇਸ ਤਰਾਂ ਦੇ ਕੂੜ ਪ੍ਰਚਾਰ ਤੋਂ ਬਚਣ ਦੀ ਜ਼ਰੂਰਤ ਹੈ।
ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਤੁਹਾਡੇ ਪਿੰਡ/ਸ਼ਹਿਰ ਦੇ ਗਲੀ/ਮੁਹੱਲੇ ਵਿੱਚ ਸਿਹਤ ਵਿਭਾਗ ਦੀ ਕੋਈ ਟੀਮ ਵੱਲੋਂ ਟੈਸਟਿੰਗ/ਚੈਕਿੰਗ ਕੀਤੀ ਜਾਂਦੀ ਹੈ ਤਾਂ ਉਸ ਦਾ ਪੂਰੀ ਤਰਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਇਸ ਮਹਾਂਮਾਰੀ ਖਿਲਾਫ਼ ਪੂਰੀ ਵਚਨਵੱਧਤਾ ਨਾਲ ਲੜਾਈ ਲੜ ਸਕੇ ਅਤੇ ਆਪਾਂ ਇਸ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਵਿੱਚੋਂ ਨਿੱਕਲ ਕੇ ਇਸ ਨੂੰ ਬੁਰੀ ਤਰਾਂ ਹਰਾ ਸਕੀਏ।

ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ ਪਤੰਜਲੀ ਦੇ ਕਥਿਤ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਨੂੰ ਮੰਗਲਵਾਰ ਨੂੰ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39747 posts
  • 0 comments
  • 0 fans