ਬਠਿੰਡਾ, 7ਸਤੰਬਰ – ਜ਼ਿਲੇ ਅੰਦਰ ਕੋਵਿਡ-19 ਤਹਿਤ 43800 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 3269 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 1906 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ ਇਸ ਸਮੇਂ ਜ਼ਿਲੇ ਵਿੱਚ ਕੁੱਲ 887 ਕੇਸ ਐਕਟਿਵ ਹਨ ਤੇ 427 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 49 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 124, ਨੈਗੇਟਿਵ 360 ਤੇ ਕਰੋਨਾ ਪ੍ਰਭਾਵਿਤ 65 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ
ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।