Menu

ਕੋਵਿਡ-19 ਦੌਰਾਨ ਸੇਵਾ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ

 ਬਠਿੰਡਾ, 7 ਸਤੰਬਰ  – ਕੌਮਾਂਤਰੀ ਮਹਾਂਮਾਰੀ ਕੋਵਿਡ-19 ਦੇ ਫ਼ੈਲਾਓ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਤਹਿਤ ਜਿੱਥੇ ਇੱਕ ਪਾਸੇ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ -ਵੱਖ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਿਲੇ ਅੰਦਰ ਮੌਜੂਦ 33 ਸੇਵਾ ਕੇਂਦਰਾਂ ਵਲੋਂ ਆਮ ਲੋਕਾਂ ਨੂੰ ਬੇਹਤਰ ਤੇ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਇਨਾਂ ਸੇਵਾ ਕੇਂਦਰਾਂ ਰਾਹੀਂ 1 ਜਨਵਰੀ 2019 ਤੋਂ ਲੈ ਕੇ 2 ਸਤੰਬਰ 2020 ਤੱਕ 224713 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿਨਾਂ ਵਿਚੋਂ 212670 ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਿਨਾਂ ਵਿਚੋਂ 620 ਅਰਜ਼ੀਆਂ ਆਯੋਗ ਪਾਈਆਂ ਗਈਆਂ ਅਤੇ 5636 ਅਰਜ਼ੀਆਂ ਵਿਚਾਰ ਅਧੀਨ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅਧੀਨ ਪੈਂਦੇ ਸਾਰੇ ਸੇਵਾ ਵਿੱਚ 250 ਤੋਂ ਵਧੇਰੇ ਸੇਵਾਵਾਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆ ਹਨ ਉਨਾਂ ਇਹ ਵੀ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਨਾ ਆਵੇ। ਇਸ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਲਰਨਿੰਗ ਲਾਇਸੰਸ ਅਪਲਾਈ ਕੀਤਾ ਜਾ ਸਕਦਾ ਹੈ ਇਸ ਤੋਂ ਇਲਾਵਾ ਮਿਸਇੰਗ ਆਰਟੀਕਲ ਜਿਵੇਂ ਕਿ ਮੋਬਾਇਲ ਤੇ ਪਾਸਪੋਰਟ ਆਦਿ ਜੋ ਕਿ ਪਹਿਲਾਂ ਪੁਲਿਸ ਦੇ ਸਾਂਝ ਕੇਂਦਰਾਂ ਵਿੱਚ ਮਿਲਦੀਆਂ ਸਨ ਉਹ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਵਿਚੋਂ ਵੀ ਲਈਆਂ ਜਾ ਸਕਦੀਆਂ ਹਨ।  ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਇਨਾਂ ਸੇਵਾ ਕੇਂਦਰਾਂ ਵਿੱਚੋਂ 1 ਟਾਈਪ ਵਨ, 21 ਟਾਈਪ ਟੂ ਅਤੇ 11 ਟਾਈਪ ਥ੍ਰੀ ਹਨ ਇਨਾਂ ਸੇਵਾ ਕੇਂਦਰਾਂ ਤੋਂ ਦੋ ਸਾਫ਼ਟਵੇਅਰਾਂ (ਈ-ਸੇਵਾ ਅਤੇ ਈ-ਡਿਸਟਰਿਕਟ) ਰਾਹੀਂ ਆਨ-ਲਾਇਨ ਅਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ  ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸ਼ਨ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਸਮੇਂ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਹਰਾਇਆ ਜਾ ਸਕੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans