Menu

ਰੇਡੀਓ ਪੰਜਾਬ ਟੁਡੇ ਦੀ ਖਬਰ ਦਾ ਅਸਰ, ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਲੋਕ ਸਭਾ ਮੈਂਬਰ ਸੁਖਬੀਰ ਬਾਦਲ

ਫਾਜਿਲਕਾ, 7 ਸਤੰਬਰ – ਰੇਡੀਓ ਪੰਜਾਬ ਟੁਡੇ ਵੱਲੋਂ ਲੰਬੀ, ਜਲਾਲਾਬਾਦ, ਬਲੂੱਆਣਾ ਅਤੇ ਅਬੋਹਰ ਦੇ ਉਨ੍ਹਾਂ ਪਿੰਡਾਂ ਦੀ ਰਿਪੋਰਟ ਨਸ਼ਰ ਕੀਤੀ ਗਈ ਸੀ ਜਿਨ੍ਹਾਂ ਵਿੱਚ ਮੀਂਹ ਦੇ ਪਾਣੀ ਕਾਰਨ ਖੇਤਾਂ ਵਿੱਚ ਖੜੇ ਪਾਣੀ ਨੇ ਹਜ਼ਾਰਾਂ ਏਕੜ ਫਸਲ ਨੂੰ ਤਬਾਹ ਕਰ ਦਿੱਤਾ ਹੈ । ਇਸ ਰਿਪੋਰਟ ਵਿੱਚ ਇਸ ਗੱਲ ਨੂੰ ਵਿਸ਼ੇਸ਼ ਤੌਰ ਤੇ ਉਜਾਗਰ ਕੀਤਾ ਗਿਆ ਸੀ ਕਿ ਇਲਾਕੇ ਦੇ ਕਿਸੇ ਵੀ ਪਾਰਟੀ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਲੋਕਾਂ ਦੀ ਸਾਰ ਨਹੀਂ ਲਈ । ਇਸ ਉਪਰੰਤ ਹਲਕਾ ਫਿਰੋਜ਼ਪੁਰ ਦੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਉਪਰੋਕਤ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਇਸ ਹੰਗਾਮੀ ਦੌਰੇ ਵਿੱਚ ਉਨਾਂ ਨੇ ਕੋਈ ਦੋ ਦਰਜਨ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤਕਲੀਫਾਂ ਜਾਣੀਆਂ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਤੁਰੰਤ ਸਪੈਸ਼ਲ ਗਿਰਦਾਵਰੀਆਂ ਕਰਾ ਕੇ ਪ੍ਰਭਾਵਿਤ ਕਿਸਾਨਾ ਨੂੰ ਜਲਦ ਤੋਂ ਜਲਦ 20 ਤੋਂ 25 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਆਪਣੇ ਐਮ ਪੀ ਲੈਂਡ ਫੰਡ ਅਤੇ ਕੇਂਦਰ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਦੇਣ ਤੇ ਪੁੱਛੇ ਸਵਾਲ ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕੰਮ ਸੂਬਾ ਸਰਕਾਰ ਦਾ ਹੈ ਪਰ ਫਿਰ ਵੀ ਉਹ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕਰਦੇ ਹਨ ਕਿ ਆਪਣੇ ਪੱਧਰ ਤੇ ਰਾਹਤ ਸਮੱਗਰੀ ਇਨ੍ਹਾਂ ਪਿੰਡਾਂ ਵਿੱਚ ਪਹੁੰਚਾਉਣ । ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕੰਮ ਕਰਦੇ ਡਾਕਟਰਾਂ ਦੀ ਟੀਮ ਵੀ ਇਸ ਇਲਾਕੇ ਵਿਚ ਭੇਜਣਗੇ ਤਾਂ ਜੋ ਲੋਕਾਂ ਨੂੰ ਮੱਢਲੀ ਦਵਾਈ ਬੂਟੀ ਦਿੱਤੀ ਜਾ ਸਕੇ ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In