Menu

ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ‘ਚ ਰਾਤ 9 ਵਜੇ ਤੱਕ ਛੋਟ: ਡਿਪਟੀ ਕਮਿਸ਼ਨਰ

ਬਠਿੰਡਾ, 9 ਸਤੰਬਰ – ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਹੁਕਮ ਜਾਰੀ ਕਰਦਿਆਂ  ਜ਼ਿਲੇ ਦੇ ਸ਼ਹਿਰੀ ਖੇਤਰਾਂ ਵਿੱਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ, ਜਿਨਾਂ ਵਿੱਚ ਸ਼ਨਿੱਚਰਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣਾ ਤੇ ਸੋਮਵਾਰ ਤੋਂ ਲੈ ਕੇ ਸ਼ਨਿੱਚਰਵਾਰ ਤੱਕ ਰਾਤ 9 ਵਜੇ ਤੱਕ ਉਨਾਂ ਨੂੰ ਸਮੇਂ ਵਿੱਚ ਛੋਟ ਦੇਣਾ ਸ਼ਾਮਲ ਹੈ। ਧਾਰਾ 144 ਅਧੀਨ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਹੁਣ ਜ਼ਿਲੇ ਦੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ  ਰਾਤ 9:30 ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫਿਊ ਰਹੇਗਾ। ਇਸ ਦੌਰਾਨ ਗੈਰ ਜ਼ਰੂਰੀ ਗਤੀਵਿਧੀਆਂ ਪੂਰਨ ਤੌਰ ‘ਤੇ ਬੰਦ ਰਹਿਣਗੀਆਂ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਦਿਨਾਂ ਦੌਰਾਨ ਜਿਨਾਂ ਵਿੱਚ ਐਤਵਾਰ ਵੀ ਸ਼ਾਮਲ ਹੋਵੇਗਾ, ਰਾਤ 9:00 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਹੋਵੇਗੀ।
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਮਿਲੇ ਆਦੇਸ਼ਾਂ ਮੁਤਾਬਿਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਿਹਤ ਸੰਸਥਾਵਾਂ ਸਬੰਧਤ ਹਸਪਤਾਲ, ਲੈਬ, ਡਾਇਗਨੋਜਿਸਟ ਸੈਂਟਰ ਤੇ ਕੈਮਿਸਟ ਦੀਆਂ ਦੁਕਾਨਾਂ ਹਫ਼ਤੇ ਦੇ ਸੱਤ ਦਿਨ 24 ਘੰਟੇ ਖੁੱਲੀਆਂ ਰਹਿਣਗੀਆਂ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਰੂਰੀ ਸੇਵਾਵਾਂ ਜਿਵੇਂ ਸਿਹਤ, ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਮੱਛੀ ਪਾਲਣ ਗਤੀਵਿਧੀਆਂ, ਬੈਂਕ, ਏ.ਟੀ.ਐਮ., ਸਟਾਕ ਮਾਰਕਿਟ, ਬੀਮਾ ਕੰਪਨੀਆਂ, ਆਨ-ਲਾਈਨ ਅਧਿਆਪਨ, ਪਬਲਿਕ ਯੂਟੀਲੀਟਿਜ਼, ਪਬਲਿਕ ਟਰਾਂਸਪੋਰਟ ਇੰਡਸਟਰੀ ਵੱਖ-ਵੱਖ ਸ਼ਿਫਟਾਂ ਵਿੱਚ, ਉਸਾਰੀ ਇੰਡਸਟਰੀ, ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰ, ਮੀਡੀਆ ਨੂੰ ਪ੍ਰਵਾਨਗੀ ਹੋਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀਆਂ, ਬੋਰਡਾਂ, ਪਬਲਿਕ ਸਰਵਿਸ ਕਮਿਸ਼ਨਾਂ ਅਤੇ ਹੋਰ ਅਦਾਰਿਆਂ ਵੱਲੋਂ ਲਏ ਜਾਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਦੀ ਪ੍ਰੀਖਿਆ, ਦਾਖਲਾ ਟੈਸਟਾਂ ਸਬੰਧੀ ਆਵਾਜਾਈ ਨੂੰ ਵੀ ਪ੍ਰਵਾਨਗੀ ਹੋਵੇਗੀ।

ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਅਨਲਾੱਕ 4 ਤਹਿਤ 30 ਸਤੰਬਰ 2020 ਤੱਕ ਸਰਕਾਰ ਵੱਲੋਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਹਦਾਇਤਾਂ ਅਨੁਸਾਰ ਹਰ ਐਤਵਾਰ ਨੂੰ ਜ਼ਿਲੇ ਅੰਦਰ ਵੀਕੈਂਡ ਕਰਫਿਊ ਰਹੇਗਾ।
ਜਾਰੀ ਹੁਕਮਾਂ ਅਨੁਸਾਰ ਦੁਕਾਨਾਂ ਅਤੇ ਮਾਲਜ਼ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਖੁੱਲਣਗੇ ਅਤੇ ਐਤਵਾਰ ਵਾਲੇ ਦਿਨ ਬੰਦ ਰਹਿਣਗੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਧਾਰਮਿਕ ਅਸਥਾਨ, ਖੇਡ ਕੰਪਲੈਕਸ, ਸਟੇਡੀਅਮ ਅਤੇ ਪਬਲਿਕ ਕੰਪਲੈਕਸ, ਰੈਸਟੋਰੈਂਟਸ, ਮਾਲਜ਼ ਵਿੱਚ ਹੋਟਲਜ਼, ਸ਼ਰਾਬ ਦੇ ਠੇਕੇ ਹਫ਼ਤੇ ਦੇ ਸੱਤ ਦਿਨ ਰਾਤ 9 ਵਜੇ ਤੱਕ ਖੁਲੇ ਰਹਿਣਗੇ।
ਇਸ ਤੋਂ ਇਲਾਵਾ ਸਾਰੇ ਹੋਟਲਜ਼ ਵੀ ਖੁੱਲੇ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਚਾਰ ਪਹੀਆ ਵਾਹਨ ‘ਤੇ ਸਿਰਫ਼ 3 ਸਵਾਰੀਆਂ ਸਮੇਤ ਡਰਾਇਵਰ ਹੀ ਸਫ਼ਰ ਕਰ ਸਕਦੇ ਹਨ। ਇਸ ਤੋਂ ਇਲਾਵਾ ਬੱਸਾਂ ਅਤੇ ਪਬਲਿਕ ਟਰਾਂਪੋਰਟ ਵਾਹਨਾਂ ਵਿੱਚ ਸਮਰੱਥਾ ਨਾਲੋਂ 50 ਫੀਸਦੀ ਘੱਟ ਸਵਾਰੀਆਂ ਹੀ ਸਫ਼ਰ ਕਰ ਸਕਦੀਆਂ ਹਨ।
ਇਸ ਤੋਂ ਇਲਾਵਾ ਵਿਆਹ-ਸ਼ਾਦੀਆਂ ਲਈ 30 ਵਿਅਕਤੀ ਅਤੇ ਭੋਗ-ਸੰਸਕਾਰ ਮੌਕੇ 20 ਵਿਅਕਤੀਆਂ ਦੇ ਇੱਕਠ ਦੀ ਹੀ ਮੰਨਜ਼ੂਰੀ ਹੈ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਵਿੱਚ 50 ਫੀਸਦੀ ਸਟਾਫ਼ ਹੀ ਹੋਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਮਹੀਨੇ ਦੇ ਆਖਿਰ ਤੱਕ ਹਰ ਰੋਜ਼ 50 ਫੀਸਦੀ ਕਰਮਚਾਰੀ ਹੀ ਦਫ਼ਤਰੀ ਕੰਮ ਕਾਜ ਕਰਨਗੇ। ਉਨਾਂ ਨਾਲ ਹੀ ਕਿਹਾ ਕਿ ਦਫ਼ਤਰਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਕੰਮ ਆਨ-ਲਾਈਨ ਪ੍ਰਣਾਲੀ ਰਾਹੀਂ ਨੇਪਰੇ ਚਾੜਿਆ ਜਾਵੇ ਤਾਂ ਜੋ ਇੱਕ ਵਿਅਕਤੀ ਕਿਸੇ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਨਾ ਆ ਸਕੇ। ਉਨਾਂ ਦੱਸਿਆ ਕਿ ਇਹ ਹਦਾਇਤਾਂ ਸ਼ਹਿਰੀ ਖੇਤਰਾਂ ‘ਤੇ ਲਾਗੂ ਹੋਣਗੀਆਂ। ਉਪਰੋਕਤ ਹੁਕਮ ਜ਼ਿਲੇ ਵਿੱਚ 30 ਸਤੰਬਰ 2020 ਤੱਕ ਲਾਗੂ ਰਹਿਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans