Menu

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਦੇ ਭਾਸ਼ਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਫਾਜ਼ਿਲਕਾ 9 ਸਤੰਬਰ  -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਉਚਾਰਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ `ਚ ਚੱਲ ਰਹੇ ਭਾਸ਼ਨ ਮੁਕਾਬਲਿਆਂ ਜਿਲ੍ਹੇ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1200 ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਨ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ `ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ)  ਡਾ. ਸੁਖਵੀਰ ਸਿੰਘ ਬੱਲ ਸਟੇਟ ਅਵਾਰਡੀ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਭਾਸਣ ਮੁਕਾਬਲੇ ‘ਚ ਆਰਚੀ ਪੁੱਤਰੀ ਜੋਗਿੰਦਰ ਸਿੰਘ ਸ.ਹਾ. ਸਕੂਲ ਚੱਕ ਜਮਾਲਗੜ੍ਹ ਦੀ ਵਿਦਿਆਰਥਣ ਨੇ ਪਹਿਲਾ, ਰੁਹਾਨਿਅਤ ਨੇ ਦੂਸਰਾ ਤੇ ਪ੍ਰਤੀਸ਼ਾ ਨੇ ਤੀਸਰਾ, ਮਿਡਲ ਵਿੰਗ ਦੇ ਮੁਕਾਬਲੇ ‘ਚ ਅਰਸ਼ਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਇਲਮਾਂ ਨੇ ਦੂਸਰਾ ਤੇ ਜਸ਼ਨਪ੍ਰੀਤ ਕੌਰ ਨੇ ਤੀਸਰਾ, ਪ੍ਰਾਇਮਰੀ ਵਰਗ ਦੇ ਮੁਕਾਬਲੇ ‘ਚ ਜੰਨਤ ਪੁੱਤਰੀ ਅਮਰਜੀਤ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਜੈਸਮੀਨ ਕੌਰ ਨੇ ਦੂਸਰਾ ਤੇ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦਾ ਨਤੀਜਾ ਵੀ ਇਸੇ ਤਰ੍ਹਾਂ ਲਿਖਿਆ ਜਾਵੇ ਜੀ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀਮੈਂਟਰੀ) ਸਵੀਕਾਰ ਗਾਂਧੀ, ਨੋਡਲ ਅਫਸਰ (ਸੈਕੰਡਰੀ) ਪੰਮੀ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans