Menu

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 1.92 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

ਚੰਡੀਗੜ੍ਹ, 10 ਸਤੰਬਰ -ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ ‘ਤੇ ਵਾਰਸਾਂ ਦੇ ਖਾਤਿਆਂ ਵਿੱਚ ਤੁਰੰਤ ਹੀ ਪਾਈ ਜਾਵੇਗੀ।ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਯਕੀਨੀ ਬਣਾਏਗੀ।
ਗੌਰਤਲਬ ਹੈ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ਵਿੱਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮ, ਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans