Menu

ਜ਼ਿਲਾ ਮੈਜਿਸਟ੍ਰੇਟ ਵੱਲੋਂ ਅਨਲਾਕ 4.0 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ

????????????????????????????????????

ਫਾਜ਼ਿਲਕਾ, 11 ਸਤੰਬਰ- ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅਨਲਾਕ 4.0 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇੰਨਾਂ ਅਨੁਸਾਰ ਹੁਣ ਐਤਵਾਰ ਨੂੰ ਸ਼ਹਿਰੀ  ਖੇਤਰਾਂ ਵਿਚ ਮੁਕੰਮਲ ਕਰਫਿਊ ਰਹੇਗਾ ਜਦ ਕਿ ਸ਼ਨੀਵਾਰ ਦਾ ਕਰਫਿਊ ਖਤਮ ਕਰ ਦਿੱਤਾ ਗਿਆ ਹੈ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ। ਇਸ ਤੋਂ ਬਿਨਾਂ ਰਾਤ ਦਾ ਕਰਫਿਊ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਦਿਨਾਂ ਨੂੰ ਲਾਗੂ ਰਹੇਗਾ। ਰਾਤ ਦੇ ਕਰਫਿਊ ਦੌਰਾਨ ਗੈਰ ਜਰੂਰੀ ਆਵਾਜਾਈ ਤੇ ਪੂਰਨ ਪਾਬੰਦੀ ਰਹੇਗੀ। ਹਾਲਾਂਕਿ ਕਰਫਿਊ ਦੌਰਾਨ ਜਰੂਰੀ ਵਸਤਾਂ ਦੀਆਂ ਢੋਆ ਢੁਆਈ ਜਾਰੀ ਰਹੇਗੀ। ਸਿਹਤ, ਖੇਤੀਬਾੜੀ ਅਤੇ ਹੋਰ ਜਰੂਰੀ ਸੇਵਾਵਾਂ ਜਾਰੀ ਰਹਿਣਗੀਆਂ।ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਸਪੱਸ਼ਟ ਕੀਤਾ ਕਿ ਯੂਨੀਵਰਿਸਟੀਆਂ, ਬੋਰਡਾਂ ਜਾਂ ਹੋਰ ਸਰਕਾਰੀ ਸੰਸਥਾਵਾਂ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ, ਦਾਖਲਾ ਪ੍ਰੀਖਿਆਵਾਂ ਆਦਿ ਲਈ ਵਿਦਿਆਰਥੀਆਂ ਦੀ ਆਵਾਜਾਈ ਦੀ ਆਗਿਆ ਹੋਵੇਗੀ।ਇਸੇ ਤਰਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ ਰਾਤ 9 ਵਜੇ ਤੱਕ ਖੁੱਲ ਸਕਣਗੀਆਂ ਪਰ ਐਤਵਾਰ ਨੂੰ ਇਹ ਪੂਰੀ ਤਰਾਂ ਬੰਦ ਰਹਿਣਗੀਆਂ। ਜਰੂਰੀ ਵਸਤਾਂ ਦੀਆਂ ਦੁਕਾਨਾਂ, ਧਾਰਮਿਕ ਸਥਾਨ, ਸਪੋਰਟਸ ਕੰਪਲੈਕਸ, ਸਟੇਡੀਆ, ਰੈਸਟੋਰੈਂਟ ਆਦਿ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲੇ ਰਹਿ ਸਕਦੇ ਹਨ। ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲੀਆਂ ਰਹਿ ਸਕਦੀਆਂ ਹਨ। ਹੋਟਲ ਵੀ ਖੁੱਲੇ ਰਹਿ ਸਕਦੇ ਹਨ। ਚਾਰ ਪਹੀਆ ਵਾਹਨ ਵਿਚ ਡਰਾਇਵਰ ਸਮੇਤ 3 ਲੋਕ ਹੀ ਸਫਰ ਕਰ ਸਕਦੇ ਹਨ। ਬੱਸਾਂ ਵਿਚ 50 ਫੀਸਦੀ ਸਵਾਰੀਆਂ ਹੀ ਚੜਾਈਆਂ ਜਾ ਸਕਦੀਆਂ ਹਨ।  ਇਸ ਤੋਂ ਬਿਨਾਂ ਜ਼ਿਲੇ ਵਿਚ ਸਮਾਜਿਕ, ਸਿਆਸੀ, ਧਾਰਮਿਕ ਇੱਕਠ ਕਰਨ ਤੇ ਰੋਕ ਰਹੇਗੀ। ਵਿਆਹ ਮੌਕੇ 30 ਤੋਂ ਵੱਧ ਅਤੇ ਅੰਤਮ ਰਸਮਾਂ ਮੌਕੇ 20 ਤੋਂ ਵੱਧ ਵਿਅਕਤੀ ਨਹੀਂ ਹੋਣੇ ਚਾਹੀਦੇ।ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਸਮੂਹ ਜ਼ਿਲਾਂ ਵਾਸੀਆਂ ਨੂੰ ਇੰਨਾਂ ਹਦਾਇਤਾਂ ਦੀ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੇ ਪਸਾਰ ਨੂੰ ਰੋਕਣ ਲਈ ਸਵੈ ਜਾਬਤਾ ਜਰੂਰੀ ਹੈ ਅਤੇ ਸਾਰੇ ਇਸ ਵਿਚ ਸਹਿਯੋਗ ਕਰਨ। ਉਨਾਂ ਨੇ ਕਿਹਾ ਕਿ ਨਿਯਮਾਂ ਦਾ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans