Menu

ਫਾਜ਼ਿਲਕਾ ਜ਼ਿਲੇ ਵਿਚ ਕਰੋਨਾ ਖਿਲਾਫ ਪੰਚਾਇਤਾਂ ਨੇ ਵਿੱਢੀ ਜਨ ਜਾਗਰੂਕਤਾ ਮੁਹਿੰਮ

ਫਾਜ਼ਿਲਕਾ, 11 ਸਤੰਬਰ (ਸੁਰਿੰਦਰਜੀਤ ਸਿੰਘ)  –  ਫਾਜ਼ਿਲਕਾ ਜ਼ਿਲੇ ਦੀਆਂ ਗ੍ਰਾਮ ਪੰਚਾਇਤਾਂ ਨੇ ਕਰੋਨਾ ਖਿਲਾਫ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੀ ਜਨ ਜਾਗਰੂਕਤਾ ਮੁਹਿੰਮ ਵਿੱਢੀ ਹੈ। ਇਸ ਤਹਿਤ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਰੂਰੀ ਸਾਵਧਾਨੀਆਂ ਅਤੇ ਟੈਸਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਮਹਾਂਮਾਰੀ ਤੇ ਕਾਬੂ ਪਾਉਣ ਲਈ ਸਭ ਦਾ ਸਹਿਯੋਗ ਜਰੂਰੀ ਹੈ। ਉਨਾਂ ਨੇ ਕਿਹਾ ਕਿ ਪੰਚਾਇਤਾਂ ਦੀ ਭੁਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਾਡੀਆਂ ਪੰਚਾਇਤਾਂ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਵੀ ਕਰ ਰਹੀਆਂ ਹਨ। ਉਨਾਂ ਨੇ ਕਿਹਾ ਕਿ ਪੰਚਾਇਤਾਂ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੁਮਿਕਾ ਨਿਭਾ ਸਕਦੀਆਂ ਹਨ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਕੁਮਾਰ ਨੇ ਕਿਹਾ ਕਿ ਇਸ ਸਬੰਧੀ ਪੰਚਾਇਤਾਂ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਕੁਝ ਲੋਕਾਂ ਵੱਲੋਂ ਫੈਲਾਈਆਂ ਅਫਵਾਹਾਂ ਤੇ ਯਕੀਨ ਨਾ ਕਰਨ ਲਈ ਸਮਝਾਇਆ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਇਲਾਜ ਦੌਰਾਨ ਅੰਗ ਕੱਢਣ ਦੀਆਂ ਅਫਵਾਹਾਂ ਅਸਲੀਅਤ ਤੋਂ ਕੋਹਾਂ ਦੂਰ ਹਨ ਅਤੇ ਅਜਿਹਾ ਸੰਭਵ ਹੀ ਨਹੀਂ ਹੈ। ਇਸ ਲਈ ਲੋਕ ਇਸ ਤੇ ਕੋਈ ਧਿਆਨ ਨਾ ਦੇਣ।ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ: ਸੁਖਪਾਲ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਧਾਰਮਿਕ ਸਥਾਨਾਂ ਤੋਂ ਸਵੇਰੇ ਸ਼ਾਮ ਲੋਕਾਂ ਨੂੰ ਕੋਵਿਡ ਬਿਮਾਰੀ ਦੇ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਅਰਨੀਵਾਲਾ ਦੇ ਬੀਡੀਪੀਓ ਸ: ਜਸਵੰਤ ਸਿੰਘ ਨੇ ਦੱਸਿਆ ਕਿ ਪੰਚਾਇਤਾਂ ਪਿੰਡਾਂ ਵਿਚ ਆੳਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਸਹਿਯੋਗ ਕਰ ਰਹੀਆਂ ਹਨ।ਪਿੰਡ ਚੱਕ ਡੱਬਵਾਲਾ ਦੇ ਸਰਪੰਚ ਹਰੀਸ਼ ਚੰਦਰ, ਇਸਲਾਮ ਵਾਲਾ ਦੇ ਸਰਪੰਚ ਪ੍ਰਭਜੋਤ ਪਾਲ ਸਿੰਘ, ਕੋਹਾੜਿਆਂ ਵਾਲੀ ਦੇ ਸਰਪੰਚ ਕਰਨਜੀਤ ਸਿੰਘ, ਚੱਕ ਬਨਵਾਲਾ ਦੀ ਸਰਪੰਚ ਵੀਰਾਂ ਬਾਈ, ਕੰਧਵਾਲਾ ਹਾਜਰਖਾਂ ਦੇ ਸਰਪੰਚ ਸਾਹਿਬ ਸਿੰਘ ਗਿੱਲ, ਘੱਟਿਆਂ ਵਾਲੀ ਬੋਦਲਾਂ ਦੇ ਸਰਪੰਚ ਮੰਗਤ ਸਿੰਘ, ਚਿਰਾਗ ਢਾਣੀ ਦੇ ਸਰਪੰਚ ਜਸਵਿੰਦਰ ਸਿੰਘ, ਕਮਾਲ ਵਾਲਾ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ, ਚੱਕ ਖਿਓਵਾਲਾ ਬੋਦਲਾ ਦੇ ਸਰਪੰਚ ਗੁਰਪਾਲ ਸਿੰਘ ਅਤੇ ਮਾਛੀ ਰਾਮ ਲਹੌਰੀਆਂ ਨਗਰ ਦੀ ਸਰਪੰਚ ਰਾਜ ਕੌਰ ਦੀ ਅਗਵਾਈ ਵਿਚ ਪੰਚਾਇਤਾਂ ਵੱਲੋਂ ਪਿੰਡਾਂ ਵਿਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਪਿੰਡ ਡੱਬਵਾਲਾ ਕਲਾਂ, ਮੁਲਿਆਂ ਵਾਲੀ, ਅਲਿਆਣਾ, ਦੌਲਤ ਪੁਰਾ ਆਦਿ ਦੀਆਂ ਪੰਚਾਇਤਾਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans