Menu

ਸਮਾਰਟ ਰਾਸ਼ਨ ਕਾਰਡ ਸਕੀਮ ‘ਇੱਕ ਰਾਸ਼ਟਰ, ਇੱਕ ਰਾਸ਼ਨ 12 ਸਤੰਬਰ ਨੂੰ ਹੋਵੇਗੀ ਲਾਗੂ-ਡੀ ਸੀ ਬਠਿੰਡਾ

ਬਠਿੰਡਾ, 11 ਸਤੰਬਰ – ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ 12 ਸਤੰਬਰ ਤੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ ਇਸ ਸਕੀਮ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ। ਉਨਾਂ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਸਬ-ਡਵੀਜ਼ਨ ਪੱਧਰ ‘ਤੇ ਰਾਮਪੁਰਾ, ਮੌੜ ਤੇ ਤਲਵੰਡੀ ਸਾਬੋ ਵਿਖੇ ਵੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਕਾਰਡ ਹੋਲਡਰ ਲਾਭਪਾਤਰੀ ਸਰਕਾਰ ਵਲੋਂ ਮੁਹੱਈਆ ਕਰਵਾਇਆ ਗਏ ਸਮਾਰਟ ਕਾਰਡ ਰਾਹੀਂ ਸੂਬੇ ਭਰ ਵਿੱਚੋਂ ਕਿਸੇ ਵੀ ਸਥਾਨ ਤੋਂ ਰਾਸ਼ਨ ਪ੍ਰਾਪਤ ਕਰ ਸਕੇਗਾ।
ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ 195613 ਪਰਿਵਾਰਾਂ ਦੇ ਸਮਾਰਟ ਕਾਰਡ ਬਣਾਏ ਗਏ ਹਨ, ਜਿਨਾਂ ਵਿੱਚ ਲਾਭਪਾਤਰੀਆਂ ਦੀ ਗਿਣਤੀ 729135 ਹੈ ਉਨਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਇਨਾਂ ਸਮਾਰਟ ਕਾਰਡਾਂ ‘ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁੱਲ ਪੰਜ ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਤੇ ਦਾਲ ਇੱਕ ਕਿਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫਤ ਵੰਡਣ ਦੀ ਸ਼ੁਰੂਆਤ ਵੀ ਜਲਦ ਕੀਤੀ ਜਾਵੇਗੀ

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans