Menu

ਝੋੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲਾ ਅਗਾਂਹਵਧੂ ਕਿਸਾਨ ਪਰਮਿੰਦਰ ਸਿੰਘ

ਫਾਜ਼ਿਲਕਾ, 22 ਅਕਤੂਬਰ(ਸੁਰਿੰਦਜੀਤ ਸਿੰਘ)  –  ਪਿੰਡ ਨੂਰਪੁਰਾ ਤਹਿਸੀਲ ਅਤੇ ਜਿਲਾ ਫਾਜਿਲਕਾ ਦਾ ਕਿਸਾਨ ਪਰਮਿੰਦਰ ਸਿੰਘ ਢਿੱਲੋੋਂ ਇਕ ਸਫਲ ਕਿਸਾਨ ਹੈ ਜਿਨ੍ਹਾਂ ਨੇ ਆਪਣੀ ਸੂਝ ਬੂਝ ਨਾਲ ਨਾ ਸਿਰਫ ਵਾਤਾਵਰਨ ਨੂੰ ਦੂਸ਼ਿਤ ਹੋੋਣ ਤੋੋਂ ਬਚਾਇਆ ਬਲਕਿ ਨਾਲ ਹੀ ਜਮੀਨ ਦੀ ਉਪਜਾਉ ਸ਼ਕਤੀ ਵਿੱਚ ਵੀ ਵਾਧਾ ਕੀਤਾ।ਪਰਮਿੰਦਰ ਸਿੰਘ ਪਿਛਲੇ 4 ਸਾਲਾਂ ਤੋੋਂ ਪਰਾਲੀ ਖੇਤਾਂ ਵਿੱਚ ਵਾਹ ਕੇ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਦੇ ਹਨ।
ਉਹਨ੍ਹਾਂ ਦੱਸਿਆ ਕਿ ਝੋੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਹੋੋਣ ਵਾਲੇ ਨੁਕਸਾਨ ਤੋੋਂ ਜਾਣੂ ਹੋੋਣ ਉਪਰੰਤ ਉਹਨ੍ਹਾਂ ਨੇ ਅੱਗ ਨਾ ਲਾਉਣ ਦਾ ਇਰਾਦਾ ਬਣਾ ਲਿਆ ਅਤੇ ਫਸਲਾ ਦੀ ਰਹਿੰਦ ਖੁਹੰਦ ਦੀ ਸੰਭਾਲ ਕਰਨੀ ਸ਼ੁਰੂ ਕਰ ਦਿੱਤੀ।ਉਹਨ੍ਹਾਂ ਦੱਸਿਆ ਕਿ ਅੱਗ ਲਾਉਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਤਾਂ ਘੱਟਦੀ ਹੀ ਹੈ ਅਤੇ ਨਾਲ ਹੀ ਧਰਤੀ ਦਾ ਜੈਵਿਕ ਮਾਦਾ ਵੀ ਘੱਟਦਾ ਹੈ।ਪਰਾਲੀ ਵਿਚਲੇ ਖੁਰਾਕੀ ਤੱਤ ਨਸ਼ਟ ਹੁੰਦੇ ਹਨ ਅਤੇ ਹਵਾ ਦੂਸ਼ਿਤ ਹੁੰਦੀ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੁੰਦੀਆਂ ਹਨ। ਪਰਮਿੰਦਰ ਸਿੰਘ 40 ਏਕੜ ਵਿੱਚ ਵਾਹੀ ਕਰਦੇ ਹਨ ਜਿਸ ਵਿੱਚ 20 ਏਕੜ ਝੋੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ ਵੱਖ ਖੇਤੀ ਆਧੁਨਿਕ ਸੰਦਾਂ ਦੀ ਵਰਤੋੋਂ ਕਰਦੇ ਹਨ।ਉਹਨ੍ਹਾਂ ਨੇ ਮਲਚਰ, ਆਰ.ਐਮ.ਬੀ ਪਲੋੋਅ, ਸੁਪਰ ਸੀਡਰ ਨਾਲ ਪਰਾਲੀ ਦਾ ਸੁੱਚਜੇ ਢੰਗ ਨਾਲ ਨਿਪਟਾਰਾ ਕੀਤਾ।ਇਸ ਨਾਲ ਉਹਨ੍ਹਾਂ ਦੇ ਖੇਤ ਦੀ ਮਿੱਟੀ ਦੀ ਸ਼ਕਤੀ ਵਧੀ ਅਤੇ ਖਾਦਾਂ, ਕੀਟਨਾਸ਼ਕ ਅਤੇ ਉਲੀਨਾਸ਼ਕ ਦੀ ਵਰਤੋੋਂ ਵੀ ਪਹਿਲਾਂ ਨਾਲੋਂ ਘੱਟ ਹੋੋਈ।ਕਿਸਾਨ 20 ਏਕੜ ਨਰਮੇ ਦੀ ਖੇਤੀ ਵੀ ਕਰਦੇ ਹਨ ਅਤੇ ਨਰਮੇ ਦੀਆਂ ਛਿੱਟੀਆਂ ਨੂੰ ਵੀ ਮਲਚਰ ਨਾਲ ਖੇਤਾਂ ਵਿੱਚ ਹੀ ਦਬਾ ਦਿੰਦੇ ਹਨ।
ਪਰਮਿੰਦਰ ਸਿੰਘ ਦੱਸਦਾ ਹੈ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਬਣਾਈ ਰੱਖਦੇ ਹਨ ਅਤੇ ਖੇਤੀ ਮਾਹਿਰਾਂ ਤੋੋਂ ਸਮੇਂ ਸਮੇਂ ਤੇ ਤਕਨੀਕੀ ਜਾਣਕਾਰੀ ਹਾਸਿਲ ਕਰਦੇ ਹਨ।ਇਸ ਤਰ੍ਹਾਂ ਉਹ ਸਮੇਂ ਦੀ ਮੰਗ ਅਤੇ ਭਵਿੱਖ ਦੀ ਲੋੋੜ ਅਨੁਸਾਰ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਉ ਸ਼ਕਤੀ ਲਈ ਆਪਣਾ ਫਰਜ ਨਿਭਾ ਰਹੇ ਹਨ। ਪਰਮਿੰਦਰ ਸਿੰਘ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਵਿੱਚ ਸਾਂਭ ਕੇ ਵਾਤਾਵਰਨ, ਧਰਤੀ ਦੀ ਸੰਭਾਲ ਕਰਨ ਵਿਚ ਵੱਡਮੁਲਾ ਯੋੋਗਦਾਨ ਦੇ ਰਹੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans