Menu

ਸਕੂਲ ਸਿੱਖਿਆ ਵਿਭਾਗ ਵੱਲੋਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 23 ਅਕਤੂਬਰ (ਹਰਜੀਤ ਮਠਾੜੂ) – ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਦਾ ਅਮਲ ਸ਼ੁਰੂ ਕੀਤਾ ਗਿਆ ਸੀ।  ਇਨ੍ਹਾਂ ਵਿੱਚ ਪਿੰਸੀਪਲਾਂ ਦੀਆਂ 173, ਹੈਡ ਮਾਸਟਰ/ਹੈਡ ਮਿਸਟਰਸ ਦੀਆ 337 ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ ਦੀਆਂ 75 ਅਸਾਮੀਆਂ ਸ਼ਾਮਲ ਹਨ। ਵਿਭਾਗ ਨੇ ਹੁਣ ਭਰਤੀ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਤੋਂ ਇਲਾਵਾ ਕੁੱਝ ਹੋਰ ਸੋਧਾਂ ਕੀਤੀਆਂ ਹਨ। ਇਸ ਕਰਕੇ ਇਹ ਭਰਤੀ ਨਵੀਂਆਂ ਸੋਧਾਂ ਦੇ ਹੇਠ ਕਰਨ ਲਈ ਪ੍ਰਕਿਰਆਂ ਸ਼ੁਰੂ ਕਰ ਦਿੱਤੀ ਗਈ ਹੈ। ਬੁਲਾਰੇ ਦੇ ਅਨੁਸਾਰ ਆਨ ਲਾਈਨ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 2 ਨਵੰਬਰ 2020 ਨਿਰਧਾਰਤ ਕੀਤੀ ਗਈ ਹੈ ਜਦ ਕਿ ਫ਼ੀਸ ਜਮ੍ਹਾ ਕਰਵਾਉਣ ਦੀ ਆਖਰੀ ਤਰੀਕ 9 ਨਵੰਬਰ 2020 ਰੱਖੀ ਗਈ ਹੈ। ਬੁਲਾਰੇ ਦੇ ਅਨੁਸਾਰ ਭਰਤੀ ਵਿੱਚ ਸੋਧਾਂ ਦੇ ਕਾਰਨ ਜਿਹੜੇ ਉਮੀਦਵਾਰ ਆਪਣੀ ਉਮੀਦਵਾਰੀ ਵਾਪਿਸ ਲੈਣਾ ਚਾਹੁੰਦੇ ਹਨ, ਉਹ 2 ਨਵੰਬਰ 2020 ਤੱਕ ਅਜਿਹਾ ਕਰ ਸਕਦੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੇ ਫੀਸ ਨਹੀਂ ਸੀ ਭਰੀ, ਉਹ ਪਹਿਲਾਂ ਹੀ ਪਿ੍ਰੰਟ ਹੋਏ ਬੈਂਕ ਚਲਾਨ ਨਾਲ ਫੀਸ ਭਰ ਸਕਦੇ ਹਨ। ਬੁਲਾਰੇ ਅਨੁਸਾਰ ਇਸ ਭਰਤੀ ਲਈ ਲਿਖਤੀ ਇਮਤਿਹਾਨ ਦਸੰਬਰ 2020 ਦੇ ਪਹਿਲੇ ਹਫ਼ਤੇ ਹੋਵੇਗਾ। .

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans