Menu

ਤੀਜੀ ਬਹਿਸ ਦੌਰਾਨ ਟਰੰਪ ਨੇ ਕੋਰੋਨਾ ਦਾ ਟੀਕਾ ਤਿਆਰ ਹੋਣ ਦਾ ਦਾਅਵਾ ਕੀਤਾ

ਫਰਿਜ਼ਨੋ (ਕੈਲੀਫੋਰਨੀਆਂ) 23 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਵਿਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਆਨਲਾਈਨ ਬਹਿਸ ਕਰਨ ਤੋਂ ਟਰੰਪ ਦੇ ਇਨਕਾਰ ਕਰਨ ਦੇ ਬਾਅਦ 15 ਅਕਤੂਬਰ ਨੂੰਹੋਣ ਵਾਲੀ ਦੂਜੀ ਬਹਿਸ ਨੂੰ ਰੱਦ ਕਰ ਦਿੱਤਾ ਸੀ। ਟਰੰਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਬਾਈਡੇਨ ਆਹਮੋ-ਸਾਹਮਣੇ ਬਹਿਸ ਕਰਨ ਲਈ ਚਿੰਤਤ ਸਨ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਵਿਚਕਾਰ ਪਿਛਲੇ ਮਹੀਨੇ ਹੋਏ ਪਹਿਲੀ ਬਹਿਸ ਕਾਫੀ ਗਰਮਾ ਗਰਮੀ ਰਹੀ ਸੀ, ਜਿਸ ਵਿਚ ਕੋਰੋਨਾ, ਨਸਲੀ ਭੇਦਭਾਵ, ਅਰਥਵਿਵਸਥਾ ਅਤੇ ਜਲਵਾਯੂ ਪਰਿਵਰਤਨ ਵਰਗੇ ਮੁੱਦੇ ਉਠਾਏ ਗਏ ਸਨ। ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜੋਅ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਦੇ ਚੋਣ ਲਈ ਵੀਰਵਾਰ ਰਾਤ ਨੂੰ ਆਖਰੀ ਅਧਿਕਾਰਤ ਬਹਿਸ ਨੈ਼ਸ਼ਵਿੱਲ ਟੈਨਸੀ ਵਿੱਚ ਹੋਈ। ਇਸ  ਬਹਿਸ ਨੂੰ ਐਨ ਬੀ ਸੀ ਨਿਊਜ਼ ਐਂਕਰ ਕ੍ਰਿਸਟੀਨ ਵਿਲਕਰ ਨੇ ਹੋਸਟ ਕੀਤਾ। ਇਸ ਤੀਜੀ ਬਹਿਸ ਦੌਰਾਨ ਟਰੰਪ ਨੇ ਕੋਰੋਨਾ ਦਾ ਟੀਕਾ ਤਿਆਰਹੋਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਕੁਝ ਹਫਤੇ ਵਿਚ ਇਸ ਦੀ ਘੋਸ਼ਣਾ ਕੀਤੀ ਜਾਵੇਗੀ। ਰਾਸ਼ਟਰਪਤੀ ਨੇ ਕਿਹਾ, ਸਾਡੇ ਕੋਲ ਟੀਕਾ ਹੈ, ਜੋ ਆਉਣ ਵਾਲਾਹੈ…ਤਿਆਰ ਹੈ। ਇਸ ਦੀ ਹਫਤੇ ਵਿਚ ਘੋਸ਼ਣਾ ਕੀਤੀ ਜਾਵੇਗੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਸ਼ਵ ਮਹਾਮਾਰੀ ਨਾਲ ਨਜਿੱਠਣ ਦੀ ਦਿਸ਼ਾ ਵਿਚਚੰਗਾ ਕੰਮ ਕੀਤਾ ਹੈ ਅਤੇ ਦੇਸ਼ ਨੂੰ ਉਸ ਦੇ ਨਾਲ ਰਹਿਣ ਦੀ ਆਦਤ ਪਾਉਣੀ ਪਵੇਗਾ। ਇਸ ‘ਤੇ ਬਾਈਡੇਨ ਨੇ ਕਿਹਾ ਕਿ ਟਰੰਪ ਕੋਲ ਕੋਈ ਯੋਜਨਾ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਟਰੰਪ ਹਮੇਸ਼ਾ ਕਹਿੰਦੇ ਹਨ ਕਿ ਲੋਕ ਇਸ ਦੇ ਨਾਲ ਜਿਊਣਾ ਸਿੱਖ ਰਹੇ ਹਨ। ਬਾਈਡੇਨ ਨੇ ਕਿਹਾ ਕਿ ਮੈਂ ਇਸ ਨਾਲ ਨਜਿੱਠਾਂਗਾ। ਮੈਂ ਇਹ ਪੱਕਾ ਕਰਾਂਗਾ ਕਿ ਸਾਡੇ ਕੋਲ ਇਸ ਦੀ ਕੋਈ ਯੋਜਨਾ ਹੋਵੇ। ਇਸ ਸਮੇਂ ਬਾਈਡੇਨ 7.8 ਪੁਆਇੰਟ ਨਾਲ ਟਰੰਪ ਤੇ ਲੀਂਡ ਕਰਦਾ ਨਜ਼ਰ ਆ ਰਿਹਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans