Menu

ਖੇਤੀ ਆਰਡੀਨੈਂਸਾਂ ਦੇ ਖਿਲਾਫ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਜਾਮ ਕੀਤਾ ਗੁਰਦਾਸਪੁਰ ਅੰਮ੍ਰਿਤਸਰ ਹਾਈਵੇ

 ਕਾਹਨੂੰਵਾਨ,15 ਸਤੰਬਰ( ਕੁਲਦੀਪ ਜਾਫਲਪੁਰ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਦਾ ਪੰਜਾਬ ਹਰਿਆਣਾ ਤੋਂ ਇਲਾਵਾ ਸਮੁੱਚੇ ਉੱਤਰੀ ਭਾਰਤ ਵਿੱਚ ਕਿਸਾਨਾਂ ਵੱਲੋਂ ਵਿਰੋਧ ਹੋ ਰਿਹਾ ਹੈ। ਜਿਸ ਦੇ ਚੱਲਦਿਆਂ ਪੰਜਾਬ ਦਾ ਕਿਸਾਨ ਵੀ ਸੰਘਰਸ਼ ਦੇ ਰਾਹ ਤੇ ਹੈ। ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਵਿੱਚ ਕਿਸਾਨਾਂ ਨੇ ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਨੂੰ ਕਈ ਘੰਟਿਆਂ ਤੱਕ ਜਾਮ ਰੱਖਿਆ। ਅੱਜ ਜਦੋਂ ਮੌਕੇ ਤੇ ਵੇਖਿਆ ਗਿਆ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕੇ ਦੇ ਲੋਕ ਇਸ ਸੰਘਰਸ਼ ਨੂੰ ਨੂੰ ਸਫ਼ਲ ਬਣਾਉਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਮੁੱਖੀ ਬਲਵਿੰਦਰ ਸਿੰਘ ਰਾਜੂ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਆਰਡੀਨੈਂਸ ਲਿਆਂਦੇ ਹਨ ਉਹ ਕਿਸਾਨ ਅਤੇ ਖੇਤੀ ਨੂੰ ਸਦਾ ਲਈ ਖ਼ਤਮ ਕਰਨ ਵਾਲੇ ਹਨ। ਜਿਨ੍ਹਾਂ ਵਿੱਚ ਖੇਤੀ ਦਾ ਸਮਰਥਨ ਮੁੱਲ ਅਤੇ ਖੇਤੀ ਦਾ ਮੰਡੀਕਰਨ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਿਜਲੀ ਸੋਧ ਬਿੱਲ ਵੀ ਕਿਸਾਨਾਂ ਨੂੰ ਸਬਸਿਡੀ ਅਤੇ ਮੁਫਤ ਮਿਲਣ ਵਾਲੀ ਬਿਜਲੀ ਉੱਪਰ ਪੱਕੀ ਲੀਕ ਫੇਰ ਦੇਵੇਗਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਵਿੱਚ ਜਿੱਥੇ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦਾ ਵੱਡਾ ਰੋਲ ਹੈ ਉਸ ਵਿੱਚ ਕਿਸਾਨ ਹਤੈਸ਼ੀ ਅਖਵਾਉਂਦੇ ਅਕਾਲੀਆਂ ਦਾ ਵੀ ਆਪਣੇ ਨਿੱਜੀ ਹਿੱਤਾਂ ਖਾਤਰ ਕਿਸਾਨ ਵਿਰੋਧੀ ਭੂਮਿਕਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਹੁਣ ਇਨ੍ਹਾਂ ਬਿੱਲਾਂ ਦੀਆਂ ਪਰਤਾਂ ਖੁੱਲ੍ਹਣ ਤੋਂ ਬਾਅਦ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਦੀ ਇਸ ਨੀਤੀ ਉੱਤੇ ਆਪਣੇ ਦਸਤਖ਼ਤ ਕਰਕੇ ਪੰਜਾਬ ਦੀ ਖੇਤੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਵੇਖਿਆ ਗਿਆ ਅੰਮ੍ਰਿਤਸਰ ਗੁਰਦਾਸਪੁਰ ਮਾਰਗ ਉੱਤੇ ਵੱਡੀ ਗਿਣਤੀ ਵਿੱਚ ਵਾਹਨ ਖੜ੍ਹੇ ਸਨ ਇਸ ਤੋਂ ਇਲਾਵਾ ਛੋਟੇ ਵਾਹਨ ਨਾਲ ਲੱਗਦੀਆਂ ਸੰਪਰਕ ਸੜਕਾਂ ਉੱਪਰ ਜਾ ਰਹੇ ਸਨ।ਜਿਨ੍ਹਾਂ ਵਿੱਚ ਕੁਝ ਵਿਸ਼ੇਸ ਗੱਡੀਆਂ ਵੀ ਫਸੀਆਂ ਹੋਈਆਂ ਦੇਖੀਆਂ ਗਈਆਂ। ਕਿਸਾਨਾਂ ਦੇ ਇਸ ਇਕੱਠ ਨੂੰ ਜਥੇਬੰਦੀ ਦੇ ਵੱਖ ਵੱਖ ਆਗੂਆਂ ਕੰਵਲਜੀਤ ਸਿੰਘ ਪੰਡੋਰੀ ਕਸ਼ਮੀਰ ਸਿੰਘ ਤੁਗਲਵਾਲ ਜਸਬੀਰ ਸਿੰਘ ਘੁੰਮਣ ਕਸ਼ਮੀਰ ਸਿੰਘ ਮੁਸਤਾਬਾਦ ਤੋਂ ਇਲਾਵਾ ਸੁਖਜਿੰਦਰ ਸਿੰਘ ਕੱਤੋਵਾਲ ਨੇ ਵੀ ਸੰਬੋਧਨ ਕੀਤਾ।

Listen Live

Subscription Radio Punjab Today

Our Facebook

Social Counter

  • 17184 posts
  • 0 comments
  • 0 fans

Log In