Menu

ਕਿਸਾਨ ਸੰਘਰਸ਼ ਕਮੇਟੀ 31 ਅਕਤੂਬਰ ਤੱਕ ਰੇਲ ਪਟੜੀਆਂ ਰੋਕਣ ਦਾ ਫੈਸਲਾ ਅੱਟਲ

ਕਾਹਨੂੰਵਾਨ (ਕੁਲਦੀਪ ਜਾਫਲਪੁਰ ) –  ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੋਧ ਵਿਚ ਅਜੇ ਵੀ ਕੁਝ ਕਿਸਾਨ ਜਥੇਬੰਦੀਆਂ ਰੇਲ ਲਾਈਨ ਉਤੇ ਡਟੀਆਂ ਹੋਈਆਂ ਹਨ।ਕਿਸਾਨ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਬਾਬਾ ਕੁਲੀ ਵਾਲੇ ਜੋਨ ਦੀ ਨਾਨੋਵਾਲ ਖੁਰਦ ਵਿਖੇ ਹੋਈ। ਇਸ ਮੌਕੇ ਇਸ ਮੀਟਿੰਗ ਨੂੰ ਪਾਰਟੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਰਸ਼ਪਾਲ ਸਿੰਘ ਭਰਥ ਹਰਦੀਪ ਸਿੰਘ ਫੌਜੀ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਪ੍ਰਤਾਪ ਸਿੰਘ ਰੰਧਾਵਾ ਕਲੋਨੀ ਸੋਹਣ ਸਿੰਘ ਗਿੱਲ ਜਸਬੀਰ ਸਿੰਘ ਗੁਰਾਇਆ ਦੇ ਯਤਨਾਂ ਸਦਕਾ ਇਕੱਠੇ ਹੋਏ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਇਹ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਦੇ ਸੱਦੇ ਅਨੁਸਾਰ ਕਿਸਾਨ ਦੇਵੀਦਾਸਪੁਰ ਵਿਖੇ 31 ਅਕਤੂਬਰ ਤੱਕ ਰੇਲਾਂ ਰੋਕਣ ਲਈ ਆਪਣੇ ਸੰਘਰਸ਼  ਜਾਰੀ ਰੱਖਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਅਤੇ ਭਾਜਪਾ ਦਾ ਪ੍ਰਧਾਨ ਵੱਲੋਂ ਵੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵਿਚੋਲੇ ਕਹਿ ਕੇ ਭੰਡਿਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਦੀ ਭਾਜਪਾ ਅਤੇ ਇਸ ਦੀ ਲੀਡਰਸ਼ਿਪ ਦੀਆਂ ਨਜ਼ਰਾਂ ਵਿਚ ਕੋਈ ਇੱਜ਼ਤ ਨਈ ਹੈ। ਜਿਸਦੇ ਚਲਦਿਆਂ ਸਮੁੱਚਾ ਕਿਸਾਨ ਵਰਗ ਪਹਿਲਾਂ ਹੀ ਕਾਲੇ ਕਾਨੂੰਨਾਂ ਦੇ ਰੋਹ ਤੋਂ ਬਾਅਦ ਹੁਣ ਭਾਜਪਾ ਆਗੂਆਂ ਖ਼ਿਲਾਫ਼ ਆਰ ਪਾਰ ਦੀ ਲਡ਼ਾਈ ਲਡ਼ੇਗਾ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨੀ  ਪਵੇਗੀ। ਉਨ੍ਹਾਂ ਕਿਹਾ ਕਿ ਇਸ ਦੁਸ਼ਿਹਰੇ ਤੇ ਰਾਵਣ ਅਤੇ ਕੁੰਭਕਰਨ ਦੀ ਥਾਂ ਮੋਦੀ ਅੰਬਾਨੀ ਅਤੇ ਅਡਾਨੀਆਂ ਦੇ ਬੁੱਤ ਸਾੜੇ ਜਾਣਗੇ। ਇਸ ਮੀਟਿੰਗ ਵਿਚ ਅਮਨਦੀਪ ਸਿੰਘ ਸਾਬੀ ਗੁਰਮੀਤ ਸਿੰਘ ਬਲਵਿੰਦਰ ਸਿੰਘ ਬੱਗਾ  ਜਸਵੰਤ ਸਿੰਘ ਨਿਸ਼ਾਨ ਸਿੰਘ ਜਸਬੀਰ ਸਿੰਘ ਜਰਨੈਲ ਸਿੰਘ ਹਰਭਜਨ ਸਿੰਘ ਸਰਦਾਰ ਸਿੰਘ ਹਰਵਿੰਦਰ ਸਿੰਘ ਗੁਰਦੀਪ ਸਿੰਘ ਗੁਰਨਾਮ ਸਿੰਘ ਨੇ ਵੀ ਸੰਬੋਧਨ ਕੀਤਾ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans