Menu

ਫਰਿਜ਼ਨੋ ਵਿੱਚ ਆਪਸੀ ਝਗੜੇ ਨੇ ਲਈ ਇੱਕ ਵਿਅਕਤੀ ਦੀ ਜਾਨ

ਫਰਿਜ਼ਨੋ(ਕੈਲੀਫੋਰਨੀਆਂ), 26 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਵਿੱਚ ਹਰ ਸਾਲ ਲੋਕਾਂ ਵਿਚਲੇ ਆਪਸੀ ਝਗੜੇ ਦਰਜ਼ ਕੀਤੇ ਜਾਂਦੇ ਹਨ। ਕਈ ਵਾਰ ਇਹ ਝਗੜੇ ਇੰਨੇ ਹਿੰਸਕ ਹੋ ਜਾਂਦੇ ਹਨ ਕਿ ਕਿਸੇ ਇੱਕ ਦੀ ਮੌਤ ਨਾਲ ਖਤਮ ਹੁੰਦੇ ਹਨ। ਅਜਿਹੀ ਹੀ ਇੱਕ ਘਟਨਾ ਫਰਿਜ਼ਨੋ ਵਿੱਚ ਵਾਪਰੀ ਹੈ, ਜਿੱਥੇ ਇੱਕ ਵਿਅਕਤੀ ਨੇ ਆਪਸੀ ਰੰਜਿਸ਼ ਦੇ ਚਲਦਿਆਂ ਦੂਜੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਅਨੁਸਾਰ ਉੱਤਰ ਪੂਰਬੀ ਫਰਿਜ਼ਨੋ ਵਿੱਚ ਲਗਭੱਗ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਝਗੜੇ ਕਾਰਨ ਇੱਕ 50 ਸਾਲਾ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ। ਪੁਲਿਸ ਅਧਿਕਾਰੀ ਸ਼ਨੀਵਾਰ ਸਵੇਰੇ 10 ਵਜੇ ਪੂਰਬੀ ਸੀਅਰਾ ਐਵੀਨਿਊ ਅਤੇ ਨੌਰਥ ਕਲਾਰਕ ਸਟ੍ਰੀਟ ਦੇ ਇੱਕ ਹੋਮ ਪਾਰਕ ਵਿਚ ਪਹੁੰਚੇ ਜਿੱਥੇ ਘਟਨਾ ਵਾਪਰੀ ਸੀ। ਅਧਿਕਾਰੀਆਂ ਨੇ ਇੱਕ ਆਦਮੀ ਜਿਸਦੇ ਸਰੀਰ ਦੇ ਉੱਪਰਲੇ ਹਿੱਸੇ ਵਿੱਚ ਗੋਲੀਆਂ ਲੱਗੀਆਂ ਸਨ ਨੂੰ ਕਮਿਊਨਿਟੀ ਰੀਜਨਲ ਮੈਡੀਕਲ ਸੈਂਟਰ ਪਹੁੰਚਾਇਆ ਜਿਥੇ ਉਸਦੀ ਮੌਤ ਹੋ ਗਈ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਚਾਰਲੀ ਚਮਾਲਬਾਈਡ ਨੇ ਦੱਸਿਆ ਕਿ ਗੁਆਂਢੀਆਂ ਅਨੁਸਾਰ ਇਹ ਵਿਅਕਤੀ ਲੰਮੇ ਸਮੇਂ ਤੋਂ  ਇੱਕ ਦੂਜੇ ਨੂੰ ਪਸੰਦ ਨਹੀਂ ਕਰਦੇ ਸਨ। ਘਟਨਾ ਵਾਲੇ ਦਿਨ ਕਿਸੇ ਗੱਲੋਂ ਉਨ੍ਹਾਂ ਵਿੱਚ ਝਗੜਾ ਹੋਇਆ ਅਤੇ ਬਾਅਦ ਵਿੱਚ ਜਦੋਂ ਇੱਕ ਵਿਅਕਤੀ ਘਰ ਵਿੱਚ ਸੀ ਤਾਂ ਦੂਸਰੇ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਮਾਮਲੇ ਦਾ ਦੋਸ਼ੀ 49 ਸਾਲਾ ਵਿਅਕਤੀ ਉਸ ਸਮੇਂ ਭੱਜ ਗਿਆ ਸੀ। ਪਰ ਪੁਲਿਸ ਨੇ ਸ਼ਨੀਵਾਰ ਸ਼ਾਮ 5 ਵਜੇ ਤੋਂ ਪਹਿਲਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।  ਪਰ ਅਜੇ ਉਸਦਾ ਨਾਮ ਜਾਰੀ ਨਹੀਂ ਕੀਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans