Menu

ਪਰਾਲੀ ਸਾੜਨ ਨਾਲ ਜ਼ਮੀਨ ਅੰਦਰ ਕੁਦਰਤੀ ਤੱਤਾਂ ਦਾ ਹੁੰਦਾ ਹੈ ਖ਼ਾਤਮਾ-ਡਿਪਟੀ ਕਮਿਸ਼ਨਰ

        ਬਠਿੰਡਾ, 27 ਅਕਤੂਬਰ  –  ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਅੰਦਰ ਕੁਦਰਤੀ ਤੱਤਾਂ ਦਾ ਖ਼ਾਤਮਾ ਹੁੰਦਾ ਹੈ ਤੇ ਵਾਤਾਵਰਣ ਵੀ ਗੰਧਲਾ ਹੁੰਦਾ ਹੈ। ਇਸ ਤੋਂ ਇਲਾਵਾ ਪਰਾਲੀ ਦੇ ਸਾੜਨ ਉਪਰੰਤ ਨਿੱਕਲੇ ਗੰਦੇ ਧੂੰਦੇ ਦੇ ਕਾਰਨ ਮਨੁੱਖੀ ਸਿਹਤ, ਪਸ਼ੂਆਂ, ਜਾਨਵਰਾਂ ਅਤੇ ਜੀਵ ਜੰਤੂਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।    ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਲਾਹੜ ਵਿੰਝੂ ਦਾ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਪਿਛਲੇ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ ਅਤੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਿਹਾ ਹੈ ਉਨਾਂ ਕਿਹਾ ਕਿ ਇਸ ਕਿਸਾਨ ਕੋਲ ਕੁੱਲ 21 ਏਕੜ ਜ਼ਮੀਨ ਹੈ ਜਿਸ ਵਿੱਚੋਂ 19 ਏਕੜ ਵਿੱਚ ਝੋਨਾ ਤੇ 2 ਏਕੜ ਵਿੱਚ ਨਰਮਾਂ ਤੇ ਪਸ਼ੂਆਂ ਲਈ ਹਰਾ-ਚਾਰਾ ਬੀਜਿਆ ਹੋਇਆ ਹੈ ।  ਬਲਾਕ ਖੇਤੀਬਾੜੀ ਅਫਸਰ ਡਾ: ਕੰਵਲ ਕੁਮਾਰ ਜਿੰਦਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਕਰਕੇ ਫਸਲ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਨਾਂ ਮਾਤਰ ਸੀ ਤੇ ਕਣਕ ਦਾ ਝਾੜ 68 ਮਣ ਪ੍ਰਤੀ ਏਕੜ ਆਇਆ ਸੀ। ਇਸ ਤੋਂ ਇਲਾਵਾ ਜਿਣਸ ਦੀ ਕੁਆਲਿਟੀ ਵੀ ਪਹਿਲਾਂ ਨਾਲੋਂ ਵਧੀਆ ਸੀ  ਅਗਾਂਹ ਵਧੂ ਕਿਸਾਨ ਦੇ ਦੱਸਣ ਮੁਤਾਬਿਕ ਪਰਾਲੀ ਦੀ ਰਹਿੰਦ-ਖ਼ੂਹੰਦ ਨੂੰ ਅੱਗ ਨਾਂ ਲਾਉਣ ਕਰਕੇ ਜ਼ਮੀਨ ਦੀ ਸਿਹਤ ਵਿੱਚ ਕਾਫੀ ਸੁਧਾਰ ਹੋਇਆ ਹੈ ਤੇ ਮਿੱਟੀ ਵਿੱਚ ਜੈਵਿਕ ਮਾਦਾ ਵਧਣ ਨਾਲ ਖਾਦਾਂ ਦੀ ਵਰਤੋਂ ਵੀ ਘਟੀ ਹੈ ਜਿਸ ਨਾਲ ਖੇਤੀ ਖਰਚੇ ਵੀ ਘਟੇ ਹਨ ਉਨਾਂ ਦੱਸਿਆ ਕਿ ਪਿਛਲੇ ਸਾਲ 3 ਏਕੜ ਜ਼ਮੀਨ ਵਿੱਚ ਐਮ.ਬੀ.ਪਲੌਅ ਨਾਲ ਝੋਨੇ ਦੀ ਪਰਾਲੀ ਖੇਤ ਵਿੱਚ ਵਾਹ ਦਿੱਤੀ ਸੀ ਤੇ ਕਣਕ ਦਾ ਝਾੜ 77 ਮਣ ਪ੍ਰਤੀ ਏਕੜ ਮਿਲਿਆ ਜੋ ਕਿ ਇੱਕ ਵਧੀਆ ਤੇ ਨਵਾਂ ਤਜਰਬਾ ਸੀ ਕਿਸਾਨ ਨੇ ਕਿਹਾ ਕਿ ਇਸ ਸਾਲ ਕਿਸਾਨ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਤੇ ਸੁਧਰਿਆ ਹੋਇਆ ਸੰਦ ਸੁਪਰ ਸੀਡਰ ਲਿਆ ਹੈ ਤੇ ਇਸ ਸਾਲ ਸਾਰੀ ਬਿਜਾਈ ਸੁਪਰ ਸੀਡਰ ਨਾਲ ਹੀ ਕਰੇਗਾ

        ਉੱਚੀ ਸੋਚ ਦੇ ਮਾਲਕ ਕਿਸਾਨ ਰਣਜੀਤ ਸਿੰਘ ਨੇ ਜ਼ਿਲੇ ਦੇ ਹੋਰਨਾਂ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਆਧੁਨਿਕ ਤਕਨੀਕਾਂ ਤੇ ਸੁਧਰੇ ਸੰਦਾਂ ਨਾਲ ਕਰਨ। ਜਿੱਥੇ ਇੱਕ  ਤਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਰਹਿੰਦਾ ਹੈ ਉੱਥੇ ਇਨਾਂ ਤਕਨੀਕਾਂ ਰਾਹੀਂ ਖੇਤੀ ਖਰਚੇ ਘਟਦੇ ਹਨ ਅਤੇ ਜ਼ਮੀਨ ਵਿਚਲੇ ਉਪਜਾਊ ਮਿੱਤਰ ਕੀੜੇ ਵੀ ਬਚੇ ਰਹਿੰਦੇ ਹਨ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In