Menu

ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

ਫਾਜ਼ਿਲਕਾ, 27 ਅਕਤੂਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨਾਂ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜਿੰਨਾਂ ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਕਿਸਾਨਾਂ ਨੂੰ ਪਿੱਛਲੇ ਤਿੰਨ ਸਾਲਾਂ ਵਿਚ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ ਉਨਾਂ ਦੀਆਂ ਸੂਚੀਆਂ ਸਹਿਕਾਰੀ ਸੁਸਾਇਟੀਆਂ ਵਰਗੀਆਂ ਥਾਂਵਾਂ ਤੇ ਲਗਾਈਆਂ ਜਾਣ ਤਾਂ ਜੋ ਹੋਰ ਕਿਸਾਨ ਇਹ ਮਸੀਨਾਂ ਇੰਨਾਂ ਕਿਸਾਨਾਂ ਤੋਂ ਕਿਰਾਏ ਤੇ ਲੈ ਸਕਨ। ਇਸੇ ਤਰਾਂ ਉਨਾਂ ਨੇ ਵਿਭਾਗ ਨੂੰ ਹਦਾਇਕ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਦੇ ਠੀਕ ਪ੍ਰਬੰਧਨ ਦੇ ਫਾਇਦੇ ਸਮਝਾਉਣ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਰੱਖਣ ਅਤੇ ਉਨਾਂ ਨੂੰ ਹਰ ਪ੍ਰਕਾਰ ਦਾ ਤਕਨੀਕੀ ਗਿਆਨ ਦਿੱਤਾ ਜਾਵੇ। ਇਸੇ ਤਰਾਂ ਉਨਾਂ ਨੇ ਸੈਟੇਲਾਈਟ ਰਾਹੀਂ ਜਿੱਥੇ ਅੱਗ ਲੱਗਣ ਦੀ ਸੂਚਨਾ ਮਿਲਦੀ ਹੈ ਉਥੇ ਮੌਕੇ ਤੇ ਜਾ ਕੇ ਮੁਆਇਨਾ ਕਰਨ ਦੇ ਨਿਰਦੇਸ ਵੀ ਦਿੱਤੇ।
ਇਸੇ ਤਰਾਂ ਇਕ ਹੋਰ ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦਾ ਵੀ ਜਾਇਜਾ ਲਿਆ ਅਤੇ ਦੱਸਿਆ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਹੁਣ ਪੂਰੀ ਤਰਾਂ ਨਾਲ ਸਹੀ ਚੱਲ ਰਹੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 2,15,078 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2,14,806 ਮੀਟਿ੍ਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ ਅਤੇ 1,96,233 ਮੀਟਿ੍ਰਕ ਟਨ ਝੋਨੇ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਗਈ ਹੈ। ਕਿਸਾਨਾਂ ਨੂੰ 307 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਬੈਠਕ ਵਿਚ ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਐਸ.ਡੀ.ਐਮ. ਸ: ਸੂਬਾ ਸਿੰਘ ਅਤੇ ਸ: ਜਸਪਾਲ ਸਿੰਘ, ਡੀਐਸਪੀ ਸ੍ਰੀ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਖੇਤੀਬਾੜੀ ਅਫ਼ਸਰ ਸ੍ਰੀ ਸੁਰਿੰਦਰ ਸਿੰਘ, ਸਰਵਣ ਕੁਮਾਰ, ਡੀਐਫਐਸਸੀ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲਾ ਮੰਡੀ ਅਫ਼ਸਰ ਸ: ਜਗਰੂਪ ਸਿੰਘ ਆਦਿ ਵੀ ਹਾਜਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans