Menu

30 ਅਕਤੂਬਰ ਨੂੰ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜਿਲਾ ਪੱਧਰੀ ਪਲੇਸਮੈਂਟ ਕੈਂਪ ਦਾ ਹੋਵੇਗਾ ਆਯੋਜਨ

ਫਾਜ਼ਿਲਕਾ, 28 ਅਕਤੂਬਰ(ਸੁਰਿੰਦਰਜੀਤ ਸਿੰਘ) -ਸੂਬਾ ਸਰਕਾਰ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਵੱਚਣਬੱਧ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਿ੍ਰਸ਼ਨ ਲਾਲ ਨੇ ਦਿੱਤੀ।ਉਨਾਂ ਦੱਸਿਆ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜ਼ਿਲ ਬਲਾਕ ਏ ਕਮਰਾ ਨੰ: 502 ਵਿਖੇ ਜਿਲਾ ਰੋਜ਼ਗਾਰ ਉਤਪੱਤੀ ਸਿਖਲਾਈ ਦਫ਼ਤਰ ਫਾਜ਼ਿਲਕਾ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 30 ਅਕਤੂਬਰ 2020 ਨੂੰ ਸਮਾਂ 10 ਵਜੇ ਸਵੇਰੇ ਜਿਲਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਜਿਲੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮੀ ਕੰਪਨੀਆਂ ਪੁਖਰਾਜ ਹੈਲਥ ਕੇਅਰ ਪ੍ਰਾਇਵੇਟ ਲਿਮਟਿਡ, ਇੰਮਰੋਸ ਇੰਡਿਆ ਲਿਮਿਟਡ  ਤੇ ਐਮਾਜੋਨ ਭਾਗ ਲੈ ਰਹੀਆਂ ਹਨ। ਇਸ ਪਲੇਸਮੈਂਟ ਕੈਪ ਲਈ ਘੱਟੋ-ਘੱਟ ਮੈਟਿ੍ਰਕ/ਬਾਰਵੀਂ ਪਾਸ ਹੋਣਾ ਜਰੂਰੀ ਹੈ। ਇਥੇ ਇਹ ਦਸੱਣ ਯੋਗ ਹੈ ਕਿ ਐਮਾਜੋਨ ਕੰਪਨੀ ਦਾ ਕੰਮ ਜਿਲਾ ਫਾਜਿਲਕਾ ਵਿਖੇ ਹੀ ਕੀਤਾ ਜਾਣਾ ਹੈ।ਉਨਾਂ ਕਿਹਾ ਕਿ ਹਰੇਕ ਪ੍ਰਾਰਥੀ ਆਪਣਾ ਬਾਇੳ-ਡਾਟਾ, ਸਰਟੀਫਿਕੇਟ ਦੀ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।ਇਸ ਤੋਂ ਇਲਾਵਾ ਇਹ ਵੀ ਧਿਆਨ ਵਿਚ ਰੱਖਿਆ ਜਾਵੇ ਕਿ ਕੋਵਿਡ-19 ਮਹਾਂਮਾਰੀ ਦੇ ਚਲਦੇ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਰਹੇੇ ਹਰੇਕ ਪ੍ਰਾਰਥੀ ਦੁਆਰਾ ਮਾਸਕ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ-8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39913 posts
  • 0 comments
  • 0 fans