Menu

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਚੰਡੀਗੜ੍ਹ, 28 ਅਕਤੂਬਰ (ਹਰਜੀਤ ਮਠਾੜੂ) – ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਮਰੀਜ਼ਾਂ ਨੂੰ ਪੱਤਰ ਲਿਖੇ ਹਨ।
ਇਸ ਸਬੰਧੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਸ ਗੱਲ ਨੂੰ ਵਿਚਾਰਦਿਆਂ ਕਿ ਸਿਰਫ਼ ਜਾਗਰੂਕਤਾ ਤੇ ਰੋਕਥਾਮ ਹੀ ਕੋਰੋਨਾ ਵਾਇਰਸ ਦਾ ਇਲਾਜ ਹੈ, ਜਿਸ ਲਈ ਉਨ੍ਹਾਂ ਨੇ ਪੱਤਰ ਭੇਜ ਕੇ ਮਰੀਜ਼ਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਨ ਦਾ ਫੈਸਲਾ ਵੀ ਕੀਤਾ ਹੈ। ਇਸ ਪੱਤਰ ਵਿੱਚ ਰੋਕਥਾਮ ਉਪਾਵਾਂ ਸਮੇਤ ਸ਼ੂਗਰ ਅਤੇ ਹਾਈਪਰਟੈਨਸ਼ਨ ਦੇ ਲੱਛਣਾਂ ਤੋਂ ਇਲਾਵਾ, ਸਿਹਤਮੰਦ ਅਤੇ ਬਿਮਾਰੀ-ਰਹਿਤ ਜ਼ਿੰਦਗੀ ਜੀਉਣ ਲਈ ਸਾਰੀ ਜ਼ਰੂਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ, ਵਿਸ਼ੇਸ਼ ਤੌਰ ‘ਤੇ ਸਹਿ-ਬਿਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਜਾਗਰੂਕ ਕਰਨ ਲਈ “ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ” ਸਿਰਲੇਖ ਹੇਠ ਮੁਹਿੰਮ ਵੀ ਸ਼ੁਰੂ ਕੀਤੀ ਹੈ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ-ਸੰਚਾਰਿਤ ਰੋਗਾਂ ਦੀ ਜਾਂਚ ਲਈ ਸਕ੍ਰੀਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਜਿਸ ਤਹਿਤ 20 ਲੱਖ ਵਿਅਕਤੀਆਂ ਦੀ ਹਾਈਪਰਟੈਨਸ਼ਨ ਅਤੇ 11.5 ਲੱਖ ਦੀ ਸ਼ੂਗਰ ਰੋਗ ਲਈ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ, 17 ਲੱਖ ਵਿਅਕਤੀਆਂ ਦੀ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਸਬੰਧੀ ਜਾਂਚ ਕੀਤੀ ਗਈ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਵੀ ਤੇਜ਼ੀ ਨਾਲ ਘਟਣ ਦੇ ਬਾਵਜੂਦ ਵੀ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਪਹਿਨਣ, ਜਨਤਕ ਥਾਵਾਂ ‘ਤੇ ਸਰੀਰਕ ਦੂਰੀ ਦੀ ਪਾਲਣਾ ਕਰਨ ਅਤੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਹੱਥਾਂ ਦੀ ਸਫਾਈ ਰੱਖਣ ਵਰਗੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇਹ ਪੱਤਰ ਏਐਨਐਮ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ 15 ਦਿਨਾਂ ਦੇ ਅੰਦਰ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਦੇ ਮਰੀਜ਼ਾਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਕੋਵਿਡ -19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 93.8 ਫ਼ੀਸਦੀ ਰਿਕਵਰੀ ਨਾਲ ਪੰਜਾਬ ਮੋਹਰੀ ਸੂਬਿਆਂ ਵਿੱਚੋਂ ਹੈ। ਪਿਛਲੇ ਹਫ਼ਤੇ ਕੋਵਿਡ ਟੈਸਟ ਲਈ ਲਏ ਗਏ 161086 ਨਮੂਨਿਆਂ ਵਿਚੋਂ ਸਿਰਫ਼ 3186 ਕੇਸ ਹੀ ਪਾਜ਼ੇਟਿਵ ਆਏ ਕਿਉਂਜੋ ਪੰਜਾਬ ‘ਚ ਪਾਜ਼ੇਟਿਵ ਪਾਏ ਜਾਣ ਦੀ ਦਰ ਸਿਰਫ਼ 2 ਫ਼ੀਸਦੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਨੂੰ ਸੈਂਪਲਿੰਗ/ਟੈਸਟਿੰਗ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans