Menu

ਰਿਸ਼ਵਤ ਅਤੇ ਭ੍ਰਿਸ਼ਟਾਚਾਰ ਖਿਲਾਫ ਆਮ ਲੋਕਾਂ ਨੂੰ ਚੌਕਸ ਕਰਨ ਲਈ ਵਿਜੀਲੈਂਸ ਵਿਭਾਗ ਨੇ ਲਗਾਇਆ ਸੈਮੀਨਾਰ

ਕਾਹਨੂੰਵਾਨ, 28 ਅਕਤੂਬਰ (ਕੁਲਦੀਪ ਜਾਫਲਪੁਰ) – ਪੰਜਾਬ ਵਿਜੀਲੈਂਸ ਵਿਭਾਗ ਵੱਲੋਂ  ਇਨ੍ਹਾਂ ਦਿਨਾਂ ਵਿੱਚ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਰਿਸ਼ਵਤਖ਼ੋਰੀ ਖ਼ਿਲਾਫ਼ ਜਾਗਰੂਕ ਕਰਨ ਤੋਂ ਇਲਾਵਾ ਸਰਕਾਰੇ ਦਰਬਾਰੇ ਆਮ ਲੋਕਾਂ ਨੂੰ ਸਰਕਾਰੀ ਮੁਲਾਜ਼ਮਾਂ ਦੀਆਂ ਰਿਸ਼ਵਤ ਦੀਆਂ ਮਨਮਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਕਾਹਨੂੰਵਾਨ ਵਿੱਚ ਐਸਐਸਪੀ ਵਿਜੀਲੈਂਸ ਅਮ੍ਰਿਤਸਰ ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਡੀਐਸਪੀ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਇੰਸਪੈਕਟਰ ਵਿਜੇ ਪਾਲ ਸਿੰਘ ਅਤੇ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਆਮ ਲੋਕਾਂ ਨੂੰ ਵਿਜੀਲੈਂਸ ਦੀ ਕਾਰਗੁਜ਼ਾਰੀ ਆਮ ਲੋਕਾਂ ਦੇ ਕਨੂੰਨੀ ਹੱਕ ਅਤੇ ਅੱਜ ਦੀ ਅੱਜ ਦੇ ਇਸ ਸੈਮੀਨਾਰ ਦੀ ਦੇ ਏਜੰਡੇਤੋਂ ਜਾਣੂ ਕਰਵਾਇਆ। ਇਨ੍ਹਾਂ ਅਫਸਰਾਂ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਜਾਂ ਆਪਣੇ ਅਧਿਕਾਰਾਂ ਦੀ  ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਚ ਘਪਲੇਬਾਜ਼ੀ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨੇੜਲੇ ਵਿਜੀਲੈਂਸ ਦਫਤਰਾਂ ਨੂੰ ਦਿੱਤੀ ਜਾਵੇ ਜਾਂ ਅੰਮ੍ਰਿਤਸਰ ਸਥਿਤ ਹੈੱਡ ਕੁਆਰਟਰ ਨੂੰ ਵੀ ਸੂਚਨਾ ਦਿੱਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਦੇ ਟੋਲ ਫਰੀ ਨੰਬਰ 1800 1800 1000 ਤੇ ਵੀ ਕੋਈ ਵੀ ਵਿਅਕਤੀ ਸੂਚਤ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ  ਸਰਕਾਰੀ ਮੁਲਾਜ਼ਮ ਬਦਨੀਤੀ ਨਾਲ ਜਾਂ ਧੋਖਾ ਧੜੀ ਨਾਲ ਪ੍ਰਾਪਰਟੀ ਦਾ ਗਬਨ ਕਰਦਾ ਹੈ ਜਾਂ ਆਪਣੇ ਫਾਇਦੇ ਲਈ ਹੋਰ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਉਸ ਵਿਰੁੱਧ ਵੀ ਵਿਜੀਲੈਂਸ ਕਾਰਵਾਈ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਜੇਕਰ ਕੋਈ ਵਿਅਕਤੀ ਭਾਵੇਂ ਸਰਕਾਰੀ ਮੁਲਾਜ਼ਮ ਨਾ ਵੀ ਹੋਵੇ ਕਿਸੇ ਸਰਕਾਰੀ ਮੁਲਾਜਮ ਕੋਲੋ ਤੁਹਾਡਾ ਕੰਮ ਕਰਵਾਉਣ ਬਦਲੇ ਰਿਸ਼ਵਤ  ਰਿਸ਼ਵਤ ਦੇਣ ਦੀ ਮੰਗ ਕਰਦਾ ਹੈ ਤਾਂ ਉਸ ਨੂੰ 3 ਸਾਲ ਤੋਂ 7 ਸਾਲ ਦੀ ਸਜ਼ਾ ਹੋ ਸਕਦੀ ਹੈ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਅਤੇ  ਅਤੇ ਇਨਸਾਫ ਲੈਣ ਲਈ ਜ਼ਰੂਰ ਚੌਕਸ ਹੋਣ।ਇਸ ਮੌਕੇ ਮਨਮੋਹਣ ਸਿੰਘ ਗਿੱਲ, ਲਖਵਿੰਦਰ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ,  ਜਸਵੀਰ ਸਿੰਘ, ਸੱਤ ਜੀਤ ਸਿੰਘ, ਜਗਰਾਜ ਸਿੰਘ,  ਜਨਕਰਾਜ, ਜਸਵੰਤ ਸਿੰਘ, ਅਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans