Menu

ਸਵੈ-ਰੋਜ਼ਗਾਰ ਨੂੰ ਅਪਨਾਉਣ ਦੀ ਲੋੜ

ਬਠਿੰਡਾ, 29 ਅਕਤੂਬਰ – ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ  ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੋਵਿਡ—19 ਦੇ ਦੌਰਾਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦਿਵਾਉਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਕਈ ਤਰਾ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸ੍ਰੀ. ਬੀ. ਸ੍ਰੀਨਿਵਾਸਨ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲਾ  ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਾਂਝੀ ਕੀਤੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਇਸ ਸਮੇਂ ਜਨ-ਸੰਖਿਆ ਦੀ ਤੁਲਨਾ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹਨ। ਅਜਿਹੇ ਸਮੇਂ ਵਿੱਚ ਸਿਰਫ ਸਵੈ-ਰੁਜ਼ਗਾਰ ਅਪਣਾ ਕੇ ਵੀ ਬੇਰੁਜ਼ਗਾਰੀ ਨੂੰ ਠੱਲ ਪਾਈ ਜਾ ਸਕਦੀ ਹੈ। ਉਨਾ ਇਹ ਵੀ ਦੱਸਿਆ ਕਿ ਸਵੈ—ਰੁਜ਼ਗਾਰ ਦੇ ਚਾਹਵਾਨ ਪ੍ਰਾਰਥੀ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਜਨਰੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਤੇ ਸਟੈਂਡ ਅੱਪ ਇੰਡੀਆ ਦੀਆਂ ਵੱਖੋ-ਵੱਖਰੀਆਂ ਸਕੀਮਾਂ ਵਿੱਚ ਸਵੈ—ਰੁਜ਼ਗਾਰ ਦੇ ਅਵਸਰਾਂ ਦੇ ਵਿੱਚ ਲੋਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਾਰਥੀ ਘੱਟੋ- ਘੱਟ 10000 ਰੁਪਏ ਤੋਂ ਲੈ ਕੇ ਸਕੀਮ ਅਨੁਸਾਰ ਆਪਣੇ ਕਾਰੋਬਾਰ ਸ਼ੁਰੂ ਕਰਨ ਦੇ ਸਬੰਧ ਵਿੱਚ ਇਨ•ਾਂ ਸਕੀਮਾਂ ਦਾ ਲਾਹਾ ਲੈਣ ਲਈ ਲੋਨ ਅਪਲਾਈ ਕਰ ਸਕਦੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਪ੍ਰਾਰਥੀ ਜ਼ਿਲਾ  ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਦੇ ਦਫ਼ਤਰ ਵਿੱਚ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਇਸ ਸਬੰਧੀ ਜਾਣਕਾਰੀ ਅਤੇ ਲੋਨ ਅਪਲਾਈ ਕਰ ਸਕਦੇ ਹਨ। ਚਾਹਵਾਨ ਪ੍ਰਾਰਥੀ ਖੁਦ ਵੀ www.udyamimitra.in ਅਤੇ www.kviconline.gov.in ਤੇ ਜਾ ਕੇ ਵੀ ਲੋਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ bathinda.nic.in ਤੇ ਜਾਕੇ 5mployment 2ureau ਦੇ “ab ਤੇ ਜਾ ਕੇ Self 5mployment  ਤੇ ਵੀ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ•ਾਂ ਨੌਜਵਾਨਾਂ ਨੂੰ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ।

Listen Live

Subscription Radio Punjab Today

Our Facebook

Social Counter

  • 18442 posts
  • 0 comments
  • 0 fans

Log In