Menu

ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਦਾ ਸਖਤ ਰੁਖ਼, ਨਿਯਮ ਤੋੜਨ ਤੇ ਹੋ ਸਕਦਾ ਹੈ 1 ਕਰੋੜ ਦਾ ਜੁਰਮਾਨਾ ਅਤੇ 5 ਸਾਲ ਦੀ ਸਜ਼ਾ

ਨਵੀਂ ਦਿੱਲੀ, 29 ਅਕਤੂਬਰ – ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਲੈਕੇ ਕੇਂਦਰ ਸਰਕਾਰ ਨੇ ਸਖਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਦੇ ਗਠਨ ਲਈ ਆਰਡੀਨੈਂਸ ਮਨਜ਼ੂਰ ਕਰ ਦਿੱਤਾ ਹੈ। ਨਿਯਮ ਤੋੜਨ ਵਾਲੇ ਤੇ 1 ਕਰੋੜ ਤੱਕ ਦਾ ਜ਼ੁਰਮਾਨਾ ਲੱਗ ਸਕਦਾ ਹੈ। ਆਯੋਗ ਕੋਲ ਪੰਜ ਸਾਲ ਦੀ ਸਜ਼ਾ ਤੇ ਪੰਜ ਕਰੋੜ ਦੇ ਜੁਰਮਾਨੇ ਦਾ ਅਧਿਕਾਰ ਹੈ। ਕਮਿਸ਼ਨ ਦੇ ਹੁਕਮਾਂ ਨੂੰ ਸਿਰਫ  ਕੌਮੀ ਗਰੀਨ ਟ੍ਰਿਬੀਊਨਲ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।ਦਿੱਲੀ ਐਨਸੀਆਰ ਦੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਕੇਂਦਰ ਸਰਕਾਰ ਦੀ ਵੱਡੀ ਪਹਿਲ ਕੀਤੀ ਹੈ।  ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ-ਐਨਸੀਆਰ ਅਤੇ ਇਸ ਦੇ ਨਾਲ ਲੱਗਦੇ ਰਾਜ  ਹਰਿਆਣਾ, ਪੰਜਾਬ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਇੱਕ ਕਮਿਸ਼ਨ ਬਣਾਉਣ ਲਈ ਆਰਡੀਨੈਂਸ ਦੀ ਪ੍ਰਵਾਨਗੀ ਦੇ ਦਿੱਤੀ ਹੈ । ਇਸ ਵਿੱਚ ਇੱਕ ਚੇਅਰਪਰਸਨ ਹੋਣ ਦੇ ਨਾਲ ਨਾਲ ਕੇਂਦਰ ਸਰਕਾਰ, ਐਨਸੀਆਰ ਰਾਜਾਂ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਇਸਰੋ ਦੇ ਨੁਮਾਇੰਦੇ ਵੀ ਹੋਣਗੇ।

ਜਾਣਕਾਰੀ ਅਨੁਸਾਰ ਇਹ ਕਮਿਸ਼ਨ ਵਾਤਾਵਰਣ ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ ਅਥਾਰਟੀ ਦੀ ਥਾਂ ਲਵੇਗਾ। ਇਸ ਕਮਿਸ਼ਨ ਦੇ ਗਠਨ ਨਾਲ ਸਾਰੀਆਂ ਟਾਸਕ ਫੋਰਸ, ਕਮੇਟੀ, ਮਾਹਰ ਸਮੂਹਾਂ ਅਤੇ ਆਪਸੀ ਤਾਲਮੇਲ ਵਿਚ ਕੰਮ ਦੀ ਬਹੁਪੱਖੀਤਾ ਖਤਮ ਹੋ ਜਾਵੇਗੀ। ਕਮਿਸ਼ਨ ਦਾ ਮੁੱਖ ਦਫਤਰ ਦਿੱਲੀ ਵਿਚ ਹੋਵੇਗਾ। ਕਮਿਸ਼ਨ ਨੂੰ 5 ਸਾਲ ਤੱਕ ਦੀ ਕੈਦ ਅਤੇ 5 ਕਰੋੜ ਰੁਪਏ ਜੁਰਮਾਨਾ ਕਰਨ ਦਾ ਅਧਿਕਾਰ ਹੈ। ਕਮਿਸ਼ਨ ਦੇ ਆਦੇਸ਼ਾਂ ਨੂੰ ਸਿਰਫ ਐਨਜੀਟੀ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।

Listen Live

Subscription Radio Punjab Today

Our Facebook

Social Counter

  • 17084 posts
  • 0 comments
  • 0 fans

Log In