Menu

ਸਵੈ ਰੋਜਗਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਜਿ਼ਲ੍ਹਾ ਪੱਧਰੀ ਲੋਨ ਮੇਲਾ 3 ਨਵੰਬਰ ਨੂੰ

ਫਾਜ਼ਿਲਕਾ 30 ਅਕਤੂਬਰ( ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੂਬੇ ਵਿੱਚ ਵੱਧ ਰਹੀ ਬੇਰੁਜ਼ਾਗਰੀ ਨੂੰ ਠੱਲ ਪਾਉਣ ਲਈ ਵੱਧ ਤੋ ਵੱਧ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਬੇਰੁਜ਼ਗਾਰੀ ਤੇ ਠੱਲ ਪਾਉਣ ਲਈ ਪੂਰੀ ਤਰ੍ਹਾਂ ਵੱਚਣਬੱਧ ਹੈ।
ਡਿਪਟੀ ਕਮਿਸ਼ਨਰ ਫਾਜਿ਼ਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜਿ਼ਲ ਬਲਾਕ ਏ ਕਮਰਾ ਨੰ:502 ਵਿਖੇ ਜਿਲ੍ਹਾ ਰੋ਼ਜਗਾਰ ਉ਼ਤਪੱਤੀ ਸਿਖਲਾਈ ਦਫ਼ਤਰ ਫਾਜਿ਼ਲਕਾ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਨਵੰਬਰ ਨੂੰ ਸਮਾਂ 10 ਵਜੇ ਸਵੇਰੇ ਜਿਲ੍ਹਾ ਪੱਧਰੀ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ `ਚ ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਜ਼ਿਲ੍ਹਾ ਰੋਜ਼ਗਾਰ ਉੱਤਪੱਤੀ ਅਤੇ ਸਿਖਲਾਈ ਅਫਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਇਸ ਲੋਨ ਮੇਲੇ ਵਿੱਚ ਵੱਖ-ਵੱਖ ਬੈਕਾਂ ਦੇ ਨੁਮਾਇਦਿਆਂ ਵੱਲੋਂ ਭਾਗ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜ਼ਵਾਨਾ ਨੇਂ ਲੋਨ ਲੈ ਕੇ ਆਪਣਾ ਰੋਜ਼ਗਾਰ ਸ਼ੁਰੂ ਕੀਤਾ ਜਾਣਾ ਕਰਨਾ ਹੈ, ਉਹ ਇਸ ਰੋਜ਼ਗਾਰ ਮੇਲੇ ਵਿੱਚ ਜ਼ਰੂਰ ਭਾਗ ਲੈਣ। ਇਸ ਮੌਕੇ ਉਨ੍ਹਾ ਦੱਸਿਆ ਕਿ ਪ੍ਰਾਰਥੀ ਵੱਲੋਂ ਆਪਣੇ ਪੜਾਈ ਦੇ ਸਰਟੀਫਿਕੇਟ, ਪੈਨ ਕਾਰਡ, ਅਧਾਰ ਕਾਰਡ, ਪਾਸ ਪੋਰਟ ਸਾਇਜ਼ ਫੋਟੋ ਅਤੇ ਬੈਂਕ ਦੀ ਪਾਸਬੁੱਕ ਨਾਲ ਲਿਆਉਣ ਜ਼ਰੂਰ ਲੈ ਕੇ ਆਉਣ ਅਤੇ ਇਹ ਵੀ ਧਿਆਨ ਵਿਚ ਰੱਖਿਆ ਜਾਵੇ ਕਿ ਕੋਵਿੰਡ-19 ਮਹਾਂਮਾਰੀ ਦੇ ਚਲਦੇ ਲੋਨ ਮੇਲੇ ਵਿਚ ਭਾਗ ਲੈਣ ਰਹੇੇ ਹਰੇਕ ਪ੍ਰਾਰਥੀ ਦੁਆਰਾ ਮਾਸਕ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ-8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮਮਤਾ ਬੈਨਰਜੀ ਨੇ ਲਾਇਆ ਸੀਬੀਆਈ ਦਫਤਰ ਅੱਗੇ…

ਕੋਲਕਾਤਾ, 17 ਮਈ – ਬੰਗਾਲ ਦੇ ਨਾਰਦਾ ਕੇਸ ਵਿੱਚ ਇੱਕ ਵਾਰ ਫਿਰ ਤੋਂ ਸੀਬੀਆਈ ਨੇ ਜਾਂਚ ਤੇਜ ਕਰ ਦਿੱਤੀ…

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

Listen Live

Subscription Radio Punjab Today

Our Facebook

Social Counter

  • 19386 posts
  • 1 comments
  • 0 fans

Log In