Menu

ਅਦਾਇਗੀਆਂ ਨਾ ਦੇਣ ਦੇ ਵਿਰੋਧ ਵਿੱਚ ਕਿੜੀ ਖੰਡ ਮਿੱਲ ਅੱਗੇ ਕਿਸਾਨ ਪੱਕਾ ਧਰਨਾ ਲਾਉਣ ਦੀ ਤਿਆਰੀ ਵਿੱਚ

ਕਾਹਨੂੰਵਾਨ(ਕੁੁੁਲਦੀਪ ਜਾਫਲਪੁਰ ) –  ਅੱਜ ਇੱਥੋਂ ਨੇੜਲੇ ਪਿੰਡ ਬਾਗੜੀਆਂ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਕਾਮਰੇਡ ਸੋਹਣ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੇ ਮਸਲਿਆਂ ਦੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਉਹ 5 ਨਵੰਬਰ ਨੂੰ ਭਾਰਤ ਬੰਦ ਦਾ ਹਲਕੇ ਅੰਦਰ ਡਟ ਕੇ ਸਮਰਥਨ ਕਰਨਗੇ। ਇਸ ਤੋਂ ਇਲਾਵਾ ਗੰਨੇ ਦੀਆਂ ਅਦਾਇਗੀਆਂ ਖੰਡ ਮਿੱਲ ਕਿੜੀ ਅਫਗਾਨਾ ਵੱਲੋਂ ਨਾ ਦਿੱਤੇ ਜਾਣ ਦੇ ਖ਼ਿਲਾਫ਼ ਵੀ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਖੰਡ ਮਿੱਲ ਵੱਲੋਂ ਅਜੇ ਵੀ ਕਿਸਾਨਾਂ ਦੀਆਂ ਅਦਾਇਗੀਆਂ ਨਾ ਪਾਈਆਂ ਗਈਆਂ ਤਾਂ 13 ਨਵੰਬਰ ਤੋਂ ਖੰਡ ਮਿੱਲ ਦੇ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਾਲ 2020 ਹੀ ਨਹੀਂ ਸਗੋਂ ਸਾਲ 2020 ਵਿਚ ਗੰਨਾ ਕਾਸ਼ਤਕਾਰਾਂ ਵੱਲੋਂ ਮਿੱਲ ਨੂੰ ਵੇਚੇ ਹੋਏ ਗੰਨੇ ਦੇ ਵੀ ਅਜੇ ਤਕ ਬਕਾਏ ਖੜ੍ਹੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਨਿੱਜੀ ਮਿੱਲ ਦੇ ਪ੍ਰਬੰਧਕ ਅਤੇ ਮਾਲਕ ਕਿਸਾਨਾਂ ਦੀ ਰਕਮ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਟਿੱਚ ਸਮਝਦੇ ਹਨ।ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਕੇ ਇਨ੍ਹਾਂ ਪ੍ਰਬੰਧਕਾਂ ਅਤੇ ਮਾਲਕਾਂ ਦੇ  ਅਦਾਇਗੀਆਂ ਲਈ ਮੰਚ ਤੇ ਲਿਆ ਚੁੱਕੀਆਂ ਹਨ। ਪਰ ਇਹ ਲੋਕ ਹਰ ਵਾਰੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਕਰਕੇ ਮੁੱਕਰ ਜਾਂਦੇ ਹਨ। ਪਰ ਇਸ ਵਾਰ ਕਿਸਾਨ ਆਰ ਪਾਰ ਦੀ ਲੜਾਈ ਲੜਦੇ ਹੋਏ ਪੱਕਾ ਧਰਨਾ ਲਗਾਉਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਪਾਰਟੀ ਵੀ ਕਿਸਾਨਾਂ ਦੀ ਪਿੱਛਲੀ ਗੰਨੇ ਦੀ ਅਦਾਇਗੀ ਕਰਨ ਤੋਂ ਭੱਜ ਰਹੀ ਹੈ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੀ ਇਸ ਵੇਲੇ ਮੂਕ ਦਰਸ਼ਕ ਬਣਕੇ ਕਿਸਾਨਾਂ ਦੀ ਤਰਾਸਦੀ ਨੂੰ ਹੋਰ ਵੱਡਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੌਕਾ ਆਉਣ ਤੇ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਕਿਸਾਨ ਵਿਰੋਧੀ ਰਵੱਈਏ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ । ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਗੰਨੇ ਦੀ ਕੀਮਤ ਹਰਿਆਣਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਕੀਮਤ ਅਨੁਸਾਰ ਦਿੱਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਕਿਸਾਨ ਆਗੂ ਸੁਲੱਖਣ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ, ਅਵਾਣ, ਪਲਵਿੰਦਰ ਸਿੰਘ, ਜੈਪਾਲ ਸਿੰਘ ਸੈਣੀ, ਅੰਮ੍ਰਿਤਪਾਲ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ : ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਹਲਕੇ ਦੇ ਕਿਸਾਨ ਅਤੇ ਆਗੂ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In