Menu

ਕਾਬੁਲ ਯੂਨੀਵਰਸਿਟੀ ‘ਚ ਫਾਇਰਿੰਗ, 6 ਜ਼ਖਮੀ

ਕਾਬੁਲ,2 ਨਵੰਬਰ – ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ ‘ਚ ਸੋਮਵਾਰ ਤੜਕੇ ਫਾਇਰਿੰਗ ਸ਼ੁਰੂ ਹੋ ਗਈ ਤੇ ਪੁਲਿਸ ਨੇ ਇਸ ਵਿਸ਼ਾਲ ਕੈਂਪਸ ਨੂੰ ਘੇਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

 ਇਸ ਗੋਲ਼ੀਬਾਰੀ ਵਿਚ ਛੇ ਲੋਕ ਜ਼ਖ਼ਮੀ ਹੋ ਗਏ ਹਨ। ਤਾਲਿਬਾਨ ਨੇ ਇਸ ਤੋਂ ਇਨਕਾਰ ਕੀਤਾ ਹੈ ਕਿ ਉਸ ਦੇ ਲੜਾਕਿਆਂ ਨੇ ਇਹ ਹਮਲਾ ਕੀਤਾ ਹੈ।

ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰੇ ਵਿਚ ਲੈ ਲਿਆ ਹੈ ਤੇ ਆਖਰੀ ਖ਼ਬਰਾਂ ਤਕ ਗੋਲ਼ੀਬਾਰੀ ਜਾਰੀ ਸੀ। ਗ੍ਹਹਿ ਵਿਭਾਗ ਦੇ ਬੁਲਾਰੇ ਤਾਰਿਕ ਏਰੀਅਨ ਨੇ ਕਿਹਾ ਕਿ ਅਣਪਛਾਤੇ ਹਮਲਾਵਰ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲ ਹੋਏ ਤੇ ਉਨ੍ਹਾਂ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਤਾਰਿਕ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਕੈਂਪਸ ਛੱਡ ਕੇ ਚਲੇ ਗਏ ਹਨ। ਅਫ਼ਗਾਨਿਸਤਾਨ ਸਰਕਾਰ ਤੇ ਤਾਲਿਬਾਨ ਵਿਚਕਾਰ ਵਾਰਤਾ ਰੁਕਣ ਪਿੱਛੋਂ ਅਫ਼ਗਾਨਿਸਤਾਨ ਵਿਚ ਹਿੰਸਕ ਕਾਰਵਾਈਆਂ ਲਗਾਤਾਰ ਜਾਰੀ ਹਨ।

ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ ‘ਤੇ ਹੋਏ ਬੰਬ ਧਮਾਕੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਾਲ 2016 ਵਿੱਚ ਬੰਦੂਕਧਾਰੀਆਂ ਨੇ ਅਮਰੀਕੀ ਯੂਨੀਵਰਸਿਟੀ ‘ਤੇ ਹਮਲਾ ਕੀਤਾ ਸੀ ਤੇ 13 ਲੋਕਾਂ ਨੂੰ ਮਾਰ ਦਿੱਤਾ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans