Menu

ਚੰਡੀਗੜ੍ਹ ਰੇਲ ਮੰਤਰਾਲੇ ਦਾ ਪੰਜਾਬ ਨੂੰ ਝਟਕਾ, ਮਾਲ ਗੱਡੀਆਂ ਦੇ ਸੰਚਾਲਨ ‘ਤੇ ਰੋਕ 7 ਨਵੰਬਰ ਤਕ ਵਧੀ

ਚੰਡੀਗੜ, 3 ਨਵੰਬਰ – ਪੰਜਾਬ ‘ਚ ਮਾਲਗੱਡੀਆਂ ਦੇ ਸੰਚਾਲਨ ਦੀ ਮੰਗ ਕਰ ਰਹੀ ਸੂਬਾ ਸਰਕਾਰ ਨੇ ਰੇਲ ਮੰਤਰਾਲੇ ਨੇ ਮੁਡ਼ ਝਟਕਾ ਦਿੱਤਾ ਹੈ। ਮੰਤਰਾਲੇ ਨੇ ਮਾਲਗੱਡੀਆਂ ਦੇ ਸੰਚਾਲਨ ‘ਤੇ ਵਧਾਈ ਰੋਕ 7 ਨਵੰਬਰ ਤਕ ਕਰ ਦਿੱਤੀ ਹੈ। ਪਹਿਲਾਂ ਇਹ ਰੋਕ 2 ਨਵੰਬਰ ਤਕ ਲੱਗੀ ਸੀ। ਪੰਜਾਬ ‘ਚ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਬਾਰਦਾਨਾ ਵੀ ਨਹੀਂ ਆ ਰਿਹਾ ਹੈ ਜਿਸ ਨਾਲ ਮੰਡੀਆਂ ‘ਚ ਢੁਆਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਰ ਸਿੰਘ ਨੇ ਇਸ ਸਬੰਧੀ ਭਾਜਾਪ ਪ੍ਰਧਾਨ ਜੇਪੀ ਨੱਡਾ ਨੂੰ ਵੀ ਪੱਤਰ ਲਿਖਿਆ ਸੀ।
ਓਧਰ, ਪੰਜਾਬ ਦੇ ਤਿੰਨ ਮੰਤਰੀਆਂ ‘ਤੇ ਆਧਾਰਤ ਕੈਬਨਿਟ ਸਬ ਕਮੇਟੀ ਨੇ ਚਾਰ ਨਵੰਬਰ ਨੂੰ 30 ਕਿਸਾਨ ਸੰਗਠਨਾਂ ਨੂੰ ਗੱਲਬਾਤ ਲਈ ਫਿਰ ਸੱਦਿਆ ਹੈ। ਇਹ ਬੈਠਕ ਕਿਸਾਨ ਭਵਨ ‘ਚ ਹੋਵੇਗੀ। ਕਿਸਾਨਾਂ ਦੇ ਨਾਲ ਬੈਠਕ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੀ ਸ਼ਾਮਲ ਹੋਣਗੇ।
ਪੰਜ ਨਵੰਬਰ ਨੂੰ ਦੇਸ਼ਵਿਆਪੀ ਚੱਕਾ ਜਾਮ ਦਾ ਐਲਾਨ ਕਰਨ ਵਾਲੇ 30 ਕਿਸਾਨ ਸੰਗਠਨਾਂ ‘ਤੇ ਆਧਾਰਤ ਸੱਤ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਬੂਟਾ ਸਿੰਘ ਬੁਰਜਗਿਲ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਨੇ ਬੈਠਕ ਦਾ ਏਜੰਡਾ ਨਹੀਂ ਦੱਸਿਆ ਹੈ। ਫਿਰ ਵੀ ਅਸੀਂ ਗੱਲਬਾਤ ਲਈ ਤਿਆਰ ਹਾਂ।ਬੂਟਾ ਸਿੰਘ ਨੇ ਕਿਹਾ ਕਿ ਮੰਤਰੀਆਂ ਨਾਲ ਬੈਠਕ ਕਰਨ ਤੋਂ ਬਾਅਦ 30 ਕਿਸਾਨ ਸੰਗਠਨਾਂ ਵੱਲੋਂ ਆਪਣੀ ਵੱਖਰੀ ਬੈਠਕ ਕਰ ਕੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਦੇਸ਼ ਵਿਚ ਚੱਕਾ ਜਾਮ ਨਾਲ ਦੇਸ਼ ਵਿਆਪੀ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਵੇਗੀ। ਪੰਜਾਬ ਦੇ ਮਾਲਵਾ ‘ਚ 50 ਜਗ੍ਹਾ ਤੇ ਹੋਰਨਾ ਖੇਤਰਾਂ ‘ਚ ਵੀ ਕਈ ਜਗ੍ਹਾ ਚੱਕਾ ਜਾਮ ਕੀਤਾ ਜਾਵੇਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans