Menu

ਸਕੂਲਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਸਕੂਲ ਸਿੱਖਿਆ ਸੁਧਾਰ ਟੀਮਾਂ ਦਾ ਗਠਨ

ਚੰਡੀਗੜ, 4 ਨਵੰਬਰ (ਹਰਜੀਤ ਮਠਾੜੂ)  –  ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਜ਼ਿਲਾ ਸਕੂਲ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਬੰਧਿਤ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਜ਼ਿਲਾ ਸਿੱਖਿਆ ਸੁਧਾਰ ਟੀਮ ਦੇ ਮੁਖੀ ਹੋਣਗੇ। ਇਹ ਟੀਮਾਂ ਆਪਣੇ ਜ਼ਿਲੇ ਦੇ ਸਬੰਧਿਤ ਡੀ.ਐਮ./ਬੀ.ਐਮ. ਨਾਲ ਰਾਬਤਾ ਕਾਇਮ ਰੱਖਣਗੀਆਂ ਅਤੇ ‘ਪੜੋ ਪੰਜਾਬ, ਪੜਾਓ ਪੰਜਾਬ’ ਦੀਆਂ ਗਤੀਵਿਧੀਆਂ ਅਨੁਸਾਰ ਆਪਣੀ ਯੋਜਨਾ ਤਿਆਰ ਕਰਕੇ ਸਿੱਖਿਆ ਦੇ ਗੁਣਾਤਮਿਕ ਸੁਧਾਰਾਂ ਲਈ ਸਹਿਯੋਗ ਕਰਨਗੇ।
ਬੁਲਾਰੇ ਅਨੁਸਾਰ ਇਹ ਟੀਮਾਂ ਪੰਜਾਬ ਅਚੀਵਮੈਂਟ ਸਰਵੇ, ਸਮਾਰਟ ਸਕੂਲ ਪ੍ਰੋਜੈਕਟ, ਇੰਗਲਸ਼ ਬੂਸਟਰ ਕਲੱਬ, ਵੈਲਕਮ ਲਾਈਫ, ਬੱਡੀ ਗਰੁੱਪ, ਮਿਸ਼ਨ ਸ਼ੱਤ ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਵਰਗੇ ਚੱਲ ਰਹੇ ਪ੍ਰੋਜੈਕਟਾਂ ਦੇ ਕੰਮਾਂ ਨੂੰ ਸਫ਼ਲਤਾਪੂਰਨ ਨੇਪਰੇ ਚਾੜਨ ਵਿੱਚ ਸਹਿਯੋਗ ਦੇਣਗੀਆਂ। ਇਹ ਟੀਮਾਂ ਆਪਣੇ ਜ਼ਿਲੇ ਦੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਸਕੂਲ ਮੁਖੀਆਂ, ਅਧਿਆਪਕਾਂ ਅਤੇ ਹੋਰਨਾਂ ਨੂੰ ਪ੍ਰੇਰਤ ਕਰਨਗੀਆਂ। ਇਸ ਦੇ ਨਾਲ ਹੀ ਇਹ ਕੋਵਿਡ-19 ਦੇ ਸਬੰਧ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਸਕੂਲ ਮੁਖੀਆਂ ਨੂੰ ਗਾਈਡ ਕਰਨਗੀਆਂ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In