Menu

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਚੰਡੀਗੜ, 4 ਨਵੰਬਰ( ਹਰਜੀਤ ਮਠਾੜੂ)  –  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤਾ’ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਹਫਤਾ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਬੀਤੀ ਸ਼ਾਮ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਆਨ ਲਾਈਨ ਸਮਾਗਮ ਦੇ ਨਾਲ ‘ਪੰਜਾਬੀ ਹਫਤੇ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਆਨ ਲਾਈਨ ਸਮਾਗਮ ਵਿੱਚ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਪੰਜਾਬੀ ਅਧਿਆਪਕਾਂ ਨੇ ਹਿੱਸਾ ਲਿਆ। ਬੁਲਾਰੇ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਇਹ ‘ਪੰਜਾਬੀ ਹਫ਼ਤਾ’ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਆਨ ਲਾਈਨ/ਆਫ਼ ਲਾਈਨ ਸਹਿ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਬੁਲਾਰੇ ਅਨੁਸਾਰ ਅੱਜ 4 ਨਵੰਬਰ ਨੂੰ ਸਮੂਹ ਸਕੂਲਾਂ ਵਿੱਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸੇ ਤਰਾਂ ਹੀ 5 ਨਵੰਬਰ ਨੂੰ ਸੁੰਦਰ ਲਿਖਾਈ ਤੇ ਸਲੋਗਨ ਲਿਖਣ ਮੁਕਾਬਲੇ, 6 ਨਵੰਬਰ ਨੂੰ ਭਾਸ਼ਣ ਮੁਕਾਬਲੇ ਅਤੇ 7 ਨਵੰਬਰ ਨੂੰ ਲੋਕ ਗੀਤ/ਗੀਤ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ।
ਬੁਲਾਰੇ ਅਨੁਸਾਰ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਅਧਿਆਪਕਾਂ ਨਾਲ ਮਿਲ ਕੇ ਇਹ ਹਫਤਾ ਮਨਾਉਣ ਲਈ ਕਿਹਾ ਗਿਆ ਹੈ। ਇਸ ਦੌਰਾਨ ਮੁਕਾਬਲੇ ਸਿਰਫ਼ ਪੰਜਾਬੀ ਭਾਸ਼ਾ ਵਿੱਚ ਹੀ ਹੋਣਗੇ ਅਤੇ ਪ੍ਰਤੀਯੋਗਤਾਵਾਂ ਦਾ ਸੰਚਾਲਨ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਵੱਲੋਂ ਸਕੂਲ ਮੁਖੀ ਦੀ ਅਗਵਾਹੀ ਵਿੱਚ ਕੀਤਾ ਜਾਵੇਗਾ। ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans