Menu

ਨਸ਼ਾ ਮੁਕਤ ਭਾਰਤ ਅਭਿਆਨ ਇੱਕ ਬਹੁ ਉਦੇਸ਼ੀ ਜਾਗਰੂਕਤਾ ਮੁਹਿੰਮ ਹੈ – ਸ. ਰਾਜਦੀਪ ਸਿੰਘ ਬਰਾੜ

ਬਠਿੰਡਾ, 5 ਨਵੰਬਰ – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਰਾਜਦੀਪ ਸਿੰਘ ਬਰਾੜ ਵੱਲੋ ਨਸ਼ਾ ਮੁਕਤ ਭਾਰਤ ਤਹਿਤ ਚੱਲ ਰਹੇ ਅਭਿਆਨ ਸਬੰਧੀ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਇਸ ਦੌਰਾਨ ਉਨਾਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਜਾਗਰੂਕਤਾ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੀ ਹੁਣ ਤੱਕ ਦੀ ਕਾਰਵਾਈ ਦੀ ਸਮੀਖਿਆ ਕੀਤੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਇੱਕ ਬਹੁ ਉਦੇਸ਼ੀ ਜਾਗਰੂਕਤਾ ਮੁਹਿੰਮ ਹੈ ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋ ਕੱਢਣਾ ਹੈ ਅਤੇ ਉਨਾਂ ਨੂੰ ਚੰਗੇ ਕੰਮਾਂ ਵੱਲ ਪ੍ਰੇਰਿਤ ਕਰਨਾ ਹੈ। ਉਨਾਂ ਇਹ ਵੀ ਕਿਹਾ ਇਹਨਾਂ ਨੌਜਵਾਨਾਂ ਦੇ ਹੁਨਰ ਨੂੰ ਵੇਖਦੇ ਹੋਏ ਉਹਨਾਂ ਨੂੰ ਵੱਖਰੇ-ਵੱਖਰੇ ਕੰਮਾਂ ਵਿੱਚ ਸ਼ਾਮਿਲ ਕੀਤਾ ਜਾਵੇ
ਮੀਟਿੰਗ ਦੌਰਾਨ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਦੇ 272 ਜ਼ਿਲਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਐਕਸ਼ਨ ਪਲਾਨ ਲਾਗੂ ਕੀਤਾ ਗਿਆ ਹੈ ਇਸ ਮੌਕੇ ਡੀ.ਐਸ.ਪੀ ਮੈਡਮ ਹੀਨਾ ਗੁਪਤਾ, ਸਿਹਤ ਵਿਭਾਗ ਤੋਂ ਡਾ. ਅਰੂਨ ਬਾਸਲ, ਸਮਾਜ ਸੇਵੀ ਸੰਸਥਾਵਾਂ ਤੋਂ ਮੁਕੇਸ਼ ਗੋਇਲ, ਜਸਕਰਨ ਸਿੰਘ ਸਿਵੀਆ, ਸਕੱਤਰ ਰੈਡ ਕਰਾਸ ਸ੍ਰੀ ਦਰਸਨ ਕੁਮਾਰ ਅਤੇ ਸਬੰਧਿਤ ਬਲਾਕਾਂ ਦੇ ਸੀ.ਡੀ.ਪੀ.ਓ ਅਤੇ ਸਿਖਿਆ ਵਿਭਾਗ ਤੋਂ ਬਲਜੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In