Menu

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਚੰਡੀਗੜ੍ਹ, 6 ਨਵੰਬਰ(ਹਰਜੀਤ ਮਠਾੜੂ)  – ਕੇਂਦਰੀ ਕਾਨੂੰਨਾਂ ਖਿ਼ਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ਼੍ਰਗਟਾਉਂਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।ਸੂਬਾ ਸਰਕਾਰ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤੱਕ ਕਿਸਾਨਾਂ ਦੇ ਮੋਢੇ ਨਾਲ ਮੋਢੇ ਡਾਹ ਕੇ ਡਟੀ ਰਹੇਗੀ।  ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬੀਆਂ ਦੇ ਹੱਕਾਂ ਲਈ ਹੈ ਅਤੇ ਅਸੀਂ ਇਸ ਲੜਾਈ ਨੂੰ ਉਦੋਂ ਤੱਕ ਜਾਰੀ ਰੱਖਾਂਗੇ, ਜਦੋਂ ਤੱਕ ਸਾਨੂੰ ਆਪਣਾ ਬਣਦਾ ਹੱਕ ਨਹੀਂ ਮਿਲ ਜਾਂਦਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਨੋਟਿਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਕੇਂਦਰ ਸਰਕਾਰ ਦੀ ਮਾੜੀਸੋਚ ਨੂੰ ਨੰਗਾ ਕੀਤਾ ਹੈ।ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੀਆਂ ਅਨੈਤਿਕ ਹਰਕਤਾਂ ਤੋਂ ਨਹੀਂ ਡਰਨਗੇ।ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਸੀ ਅਤੇ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨਾਂ ਦਾ ਸਖ਼ਤ ਜਵਾਬ ਦੇਣ ਦੀ ਕੋਸਿ਼ਸ਼ ਕਰ ਰਹੇ ਹਨ ਤਾਂ ਕੇਂਦਰੀ ਏਜੰਸੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਇਸ ਭਿਆਨਕ ਤੇ ਸੰਕਟਕਾਲੀ ਦੌਰ ਵਿੱਚ ਪੰਜਾਬ ਸਰਕਾਰ ਨਾਲ ਖੜੇ੍ਹ ਹੋਣਾ ਚਾਹੀਦਾ ਹੈ ਕਿਉਂਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜੇ੍ਹ ਹਾਂ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans