Menu

ਕਾਂਗਰਸੀ ਖ਼ਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹਾ ਹੈ ਪੰਜਾਬ-ਭਗਵੰਤ ਮਾਨ

ਚੰਡੀਗੜ੍ਹ, 6 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ, ਉਸ ਤੋਂ ਸਪਸ਼ਟ ਹੈ ਕਿ ਕਾਂਗਰਸ ‘ਚ ਖ਼ਾਨਾ-ਜੰਗੀ ਸਿਖ਼ਰਾਂ ‘ਤੇ ਹੈ ਅਤੇ ਆਪਣੇ ਫਾਰਮ ਹਾਊਸ ‘ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ ‘ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ ‘ਤੇ ਕੋਈ ਪਕੜ ਰਹੀ ਹੈ। ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨੀ ਸੰਘਰਸ਼ ਦੀ ਆਪਸੀ ਲੜਾਈ ਕਾਰਨ ਮਾਲ ਗੱਡੀਆਂ ਚਲਾਉਣ ਬਾਰੇ ਬੈਠਕ ਪੂਰੀ ਤਰਾਂ ਫ਼ੇਲ੍ਹ ਹੋ ਗਈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁੱਝ ਸੰਸਦਾਂ ਨੇ ਬੈਠਕ ਦੇ ਸਫਲ ਹੋਣ ਦਾ ਦਾਅਵਾ ਕੀਤਾ ਜਦਕਿ ਕੁੱਝ ਸੰਸਦਾਂ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁੱਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ।
ਗੰਭੀਰਤਾ ਦੀ ਕਮੀ ਇਥੇ ਵੀ ਸਪੱਸ਼ਟ ਦੇਖੀ ਜਾ ਸਕਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਸੀ। ਉਹ ਰੇਲ ਮੰਤਰੀ ਨੂੰ ਖੁਦ ਮਿਲਣ ਲਈ ਨਹੀਂ ਗਏ। ਜੇਕਰ ਉਹ ਪੰਜਾਬ ਦੇ ਹਿੱਤ ਲਈ ਸੋਚਦੇ ਤਾਂ ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਦੇ।
ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੰਜਾਬ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਨਾ ਨੀਅਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਦਿਖਾਈ ਦਿੰਦੀ ਹੈ।
ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜਦੋਂ ਨੀਅਤ ਅਤੇ ਕਾਬਲੀਅਤ ਜਵਾਬ ਦੇ ਜਾਵੇ ਤਾਂ ਗੱਦੀ ਛੱਡ ਦੇਣੀ ਚਾਹੀਦੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans