Menu

ਓਰੋਸੀ ਵਿੱਚ ਦੋ ਵਿਅਕਤੀਆਂ ਨੇ ਕਤਲ ਦੀ ਕੋਸ਼ਿਸ਼ ਲਈ ਕੀਤੀ ਗੋਲੀਬਾਰੀ

ਕੈਲੀਫੋਰਨੀਆਂ , 7  ਨਵੰਬਰ(  ਗੁਰਿੰਦਰਜੀਤ ਨੀਟਾ ਮਾਛੀਕੇ)  ਅਮਰੀਕਾ ਵਿੱਚ ਹਿੰਸਕ ਘਟਨਾਵਾਂ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਪੂਰੇ ਅਮਰੀਕਾ ਵਿੱਚ ਹਰ ਰੋਜ਼ ਅਜਿਹੀਆਂ ਵਾਰਦਾਤਾਂ ਦੇ ਸੰਬੰਧ ਵਿੱਚ ਕਾਫੀ ਕੇਸ ਦਰਜ ਹੁੰਦੇ ਹਨ। ਅਜਿਹੀ ਹੀ ਇੱਕ ਹਿੰਸਕ ਵਾਰਦਾਤ ਓਰੋਸੀ ਵਿੱਚ ਵਾਪਰੀ ਹੈ। ਦੋ ਵਿਅਕਤੀਆਂ ਨੂੰ ਵੀਰਵਾਰ ਸਵੇਰੇ ਓਰੋਸੀ ਵਿੱਚ ਇੱਕ ਗੋਲੀਬਾਰੀ ਲਈ ਗ੍ਰਿਫਤਾਰ ਕੀਤਾ ਗਿਆ ਹੈ ਜਿਹਨਾਂ ਨੇ ਇੱਕ ਵਿਅਕਤੀ ਨੂੰ ਮਾਰਨ ਲਈ ਗੋਲੀਬਾਰੀ ਕੀਤੀ। ਤੁਲਾਰੇ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਅਨੁਸਾਰ 24 ਸਾਲਾ ਜੁਆਨ ਕੌਟਰੇਰਾਸ ਅਤੇ 20 ਸਾਲਾ ਡੈਨੀਅਲ ਵਰਗਾਸ ਉੱਤੇ ਬ੍ਰਾਇਨ ਗੋਮੇਜ਼ ਨੂੰ ਗੋਲੀ ਮਾਰਨ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਧਿਕਾਰੀ ਸਵੇਰੇ ਕਰੀਬ 1 ਵਜੇ, ਗੋਲੀ ਲੱਗਣ ਦੀ ਸੂਚਨਾ ਮਿਲਣ ਤੇ ਰੋਡ 130 ਅਤੇ 420 ਐਵੀਨਿਊ ਪਹੁੰਚੇ ਜਿੱਥੇ ਉਨ੍ਹਾਂ ਨੂੰ ਇੱਕ ਵਿਅਕਤੀ ਹਾਦਸਾਗ੍ਰਸਤ ਕਾਰ ਵਿੱਚ ਜਖਮੀ ਮਿਲਿਆ। ਗੋਮੇਜ਼ ਨੂੰ ਗੋਲੀਆਂ ਲੱਗੀਆਂ ਸਨ ਤੇ ਜ਼ਖਮੀ ਹਾਲਤ ਵਿੱਚ ਸੀ। ਫਿਰ  ਗੋਮੇਜ਼ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਗੰਭੀਰ ਹਾਲਤ ਵਿੱਚ ਹੈ। ਇਸ ਘਟਨਾ ਦੇ ਦੋਸ਼ੀਆਂ ਕੌਟਰੇਰਾਸ ਅਤੇ ਵਰਗਾਸ ਨੂੰ ਵੀਰਵਾਰ ਦੇ ਬਾਅਦ ਗ੍ਰਿਫਤਾਰ ਕੀਤਾ ਗਿਆ। ਦੋਵਾਂ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਲਈ ਪ੍ਰੀ-ਟਰਾਇਲ ਸੁਵਿਧਾ ਵਿੱਚ ਕੇਸ ਦਰਜ ਕੀਤਾ ਗਿਆ ਹੈ ,ਪਰ ਇਸਨੂੰ ਕਤਲ ਵਿੱਚ ਅਪਗ੍ਰੇਡ ਕੀਤੇ ਜਾਣ ਦੀ ਸੰਭਾਵਨਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans