Menu

ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣ ਰਚਿਆ ਇਤਿਹਾਸ

ਫਰਿਜ਼ਨੋ (ਕੈਲੀਫੋਰਨੀਆਂ), 9 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ,) – ਇਸ ਵਾਰ ਦੀਆਂ ਅਮਰੀਕੀ ਰਾਸ਼ਟਰਪਤੀ ਪਦ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ  ਜੋਏ ਬਾਈਡੇਨ 46ਵੇਂ ਰਾਸ਼ਟਰਪਤੀ ਬਣਨਗੇ ਅਤੇ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਚੁਣਿਆ ਜਾਵੇਗਾ। ਆਪਣੀ ਇਸ ਪ੍ਰਾਪਤੀ ਨਾਲ ਉਹ ਪਹਿਲੀ ਏਸ਼ੀਆਈ(ਭਾਰਤੀ) ਅਮਰੀਕੀ ਉਪ ਰਾਸ਼ਟਰਪਤੀ ਅਤੇ ਪੱਛਮੀ ਤੱਟ ਤੋਂ ਪਹਿਲੀ ਡੈਮੋਕਰੇਟ ਉਪ ਰਾਸ਼ਟਰਪਤੀ ਹੋਵੇਗੀ। ਅਮਰੀਕਾ ਵਿੱਚ 19ਵੀਂ ਸੋਧ ਵਿੱਚ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤੇ ਜਾਣ ਤੋਂ 100 ਸਾਲ ਬਾਅਦ ਅਤੇ ਬਲੈਕ ਅਮਰੀਕਨਾਂ ਲਈ ਵੋਟਿੰਗ ਰਾਈਟਸ ਐਕਟ ਦੇ 55 ਸਾਲ ਬਾਅਦ ਹੈਰਿਸ ਨੇ ਇਹ ਪ੍ਰਾਪਤੀ ਕੀਤੀ ਹੈ। ਅਮਰੀਕਾ ਦੀ ਉਪ ਰਾਸ਼ਟਰਪਤੀ ਵਜੋਂ ਹੈਰਿਸ ਦੀ ਚੋਣ ਉਸਦੀ ਸੇਵਾ ਅਤੇ ਮਿਹਨਤ ਨਾਲ ਪ੍ਰਾਪਤੀ ਨੂੰ ਦਰਸਾਉਂਦੀ ਹੈ ਕਿਉਂਕਿ ਉਹ ਇੱਕ ਅਜਿਹੀ ਮਾਂ ਦੀ ਧੀ ਹੈ ਜੋ ਭਾਰਤ ਤੋਂ ਸੀ ਅਤੇ ਉਸਦੇ ਪਿਤਾ ਜਮਾਇਕਾ ਪ੍ਰਵਾਸੀ ਸਨ । ਕਮਲਾ ਨੇ ਹਾਵਰਡ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤ ਕੀਤੀ ਅਤੇ ਆਲ-ਬਲੈਕ ਸੋਰੋਰਿਟੀ ਅਲਫ਼ਾ ਕਾਪਾ ਅਲਫ਼ਾ ਦੀ ਇੱਕ  ਮੈਂਬਰ ਵੀ ਰਹੀ ਹੈ। ਇਹਨਾਂ ਚੋਣਾਂ ਵਿੱਚ ਖਾਸ ਤੌਰ ‘ਤੇ ਬਲੈਕ ਅਮਰੀਕਨਾਂ ਨੇ ਬਾਈਡੇਨ ਅਤੇ ਹੈਰਿਸ ਨੂੰ ਜਿੱਤ ਦਿਵਾਉਣ ਵਿੱਚ ਸਹਾਇਤਾ ਕੀਤੀ ਹੈ ਕਿਉਂਕਿ ਮਿਸ਼ੀਗਨ ਅਤੇ ਪੈਨਸਿਲਵੇਨੀਆ ਵਰਗੇ ਨਾਜ਼ੁਕ  ਰਾਜਾਂ ਵਿੱਚ ਉਹਨਾਂ ਨੇ ਜ਼ਿਆਦਾ ਵੋਟਾਂ ਹਾਸਿਲ ਕੀਤੀਆਂ। ਇਹਨਾਂ ਸ਼ਹਿਰੀ ਇਲਾਕਿਆਂ ਵਿੱਚ ਬਹੁਗਿਣਤੀ ਬਲੈਕ ਵੋਟਰਾਂ ਦੀ ਹੈ। ਫੋਰਡਹੈਮ ਯੂਨੀਵਰਸਿਟੀ ਦੀ ਪ੍ਰੋਫੈਸਰ ਕ੍ਰਿਸਟੀਨਾ ਗਰੀਰ ਨੇ ਦੱਸਿਆ ਕਿ ਸਾਲ 2016 ਵਿੱਚ ਸੈਨੇਟਰ ਚੁਣੀ ਗਈ ਸੀ ਤਾਂ ਹੈਰਿਸ ਨੇ ਸੈਨ ਫਰਾਂਸਿਸਕੋ ਦੀ ਜ਼ਿਲ੍ਹਾ ਅਟਾਰਨੀ ਅਤੇ ਕੈਲੀਫੋਰਨੀਆ ਦੇ ਅਟਾਰਨੀ ਜਨਰਲ ਵਜੋਂ ਟਰੰਪ ਦੇ ਨਾਮਜ਼ਦ ਉਮੀਦਵਾਰਾਂ ਨੂੰ ਨਿਯੁਕਤ ਕਰਨ ਦੀ ਕਾਰਜਨੀਤੀ ਨੂੰ ਦਰਸਾਉਂਦਿਆਂ ਸੈਨੇਟ ਵਿੱਚ ਸਭ ਤੋਂ ਵੱਧ ਪ੍ਰਭਾਵੀ ਪ੍ਰਸ਼ਨਕਰਤਾਵਾਂ ਵਿੱਚ ਆਪਣੀ ਜਗ੍ਹਾ ਬਣਾਈ ਸੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans