Menu

ਸਰਕਾਰੀ ਸਕੂਲ ਸਹੂਲਤਾਂ ਪੱਖੋਂ ਕਿਸੇ ਵੀ ਤਰਾਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ:- ਗੁਰਪ੍ਰੀਤ ਕਾਂਗੜ

ਬਠਿੰਡਾ, 9 ਨਵੰਬਰ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ  ਸਿੱਖਿਆ ਦੇ ਖੇਤਰ ਵਿੱਚ ਅਹਿਮ ਮੱਲਾਂ ਮਾਰੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ ਅਤੇ ਸਹੂਲਤਾਂ ਪੱਖੋਂ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ। ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸਰਕਾਰੀ ਕੰਨਿਆ ਹਾਈ ਸਕੂਲ ਫੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸਾਂਝੇ ਕੀਤੇ। ਉਨਾਂ ਕਿਹਾ ਕਿ ਇਸ ਸਕੂਲ ਨੂੰ ਅਗਲੇ ਸੈਸ਼ਨ ਤੱਕ ਅਪਗਰੇਡ ਕਰਕੇ 10+2 ਬਣਵਾਇਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ. ਕਾਂਗੜ ਨੇ ਦੱਸਿਆ ਕਿ ਲਗਭਗ 2 ਏਕੜ ਅਤੇ 90 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਸਕੂਲ ਦੇ ਨਵੇਂ ਕੰਪਲੈਕਸ ਵਿੱਚ 11 ਨਵੇਂ ਕਲਾਸ ਰੂਮ, ਇੱਕ ਲਾਇਬਰੇਰੀ, ਇੱਕ ਆਰਟ ਐਂਡ ਕਰਾਫਟ ਰੂਮ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਦੀ ਚਾਰਦਿਵਾਰੀ ਵੀ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਤਰਾਂ ਇਸ ਸਕੂਲ ਨੂੰ ਕਿਸੇ ਵੀ ਤਰਾਂ ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜੇਕਰ ਇਸ ਸਕੂਲ ਨੂੰ ਹੋਰ ਸਹੂਲਤਾਂ ਦੀ ਲੋੜ ਪੈਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਪੂਰੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਗੁਰਪ੍ਰੀਤ ਕਾਂਗੜ ਨੇ ਸਰਕਾਰੀ ਸਕੂਲਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਪੜਿਆ ਲਿਖਿਆ ਟੀਚਿੰਗ ਸਟਾਫ ਹੈ। ਇਸ ਕਾਰਨ ਹੁਣ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਤਰਜ਼ੀਹ ਦੇ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵੱਧ ਰਹੀ ਹੈ।
ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਇਕਬਾਲ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਰੇਖਾ ਰਾਣੀ ਤੋਂ ਇਲਾਵਾ ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਦੇ ਹਾਜ਼ਰ ਸਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans