Menu

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਨਵੰਬਰ(ਹਰਜੀਤ ਮਠਾੜੂ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁੱਲ 106 ਵਿਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਅੱਗੇ ਕਿਹਾ, “ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।” ਉਹਨਾਂ ਅੱਗੇ ਕਿਹਾ ਕਿ ਇਹ ਮੁੱਢਲਾ ਮੰਚ ਹੈ ਅਤੇ ਤੁਸੀਂ ਆਪਣੀ ਸਮਰਥਾ ਅਤੇ ਸਖਤ ਮਿਹਨਤ ਨਾਲ ਭਵਿੱਖ ਵਿੱਚ ਹੋਰ ਮੌਕੇ ਪ੍ਰਾਪਤ ਕਰ ਸਕਦੇ ਹੋ।
ਇਸ ਮੌਕੇ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ,  ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤਪਾਲ ਸਿੰਘ,  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੀ ਮੌਜੂਦ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans