Menu

ਫਾਜ਼ਿਲਕਾ : ਮਹਾਵੀਰ ਕਲੋਨੀ ਚ ਪਹਿਲੀ ਵਾਰ 65 ਲੱਖ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ- ਵਿਧਾਇਕ ਘੁਬਾਇਆ

ਫਾਜ਼ਿਲਕਾ, 9 ਨਵੰਬਰ (ਸੁਰਿੰਦਰਜੀਤ ਸਿੰਘ) – ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਇਥੋਂ ਦੀ ਮਹਾਵੀਰ ਕਲੋਨੀ ਚ 65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਆਪਦੇ ਹੱਥੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਸੂਬੇ ਵਿਚ ਵਿਕਾਸ ਪ੍ਰੋਜੈਕਟ ਚੱਲਦੇ ਰਹਿਣ ਅਤੇ ਸੂਬੇ ਦਾ ਵਿਕਾਸ ਹੁੰਦਾ ਰਹੇ।
ਵਿਧਾਇਕ ਘੁਬਾਇਆ ਨੇ ਕਿਹਾ ਕਿ 65 ਲੱਖ ਦੀ ਲਾਗਤ ਦੇ ਇਸ ਪ੍ਰੋਜੈਕਟ ਵਿਚ ਪੱਕੀਆਂ ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਦੀਆ ਪਾਈਪਾਂ, ਰੌਸ਼ਨੀ ਲਈ ਲਾਇਟਾਂ ਲਗਾਉਣ ਆਦਿ ਦੇ ਵਿਕਾਸ ਕੰਮ ਕੀਤੇ ਜਾਣਗੇ। ਇਸ ਪ੍ਰੋਜੈਕਟ ਨੂੰ ਉਨ੍ਹਾਂ ਸੜਕ ਤੇ ਟੱਪਾ ਲਗਾ ਕੇ ਅਪਣੇ ਕਰਕਮਲਾਂ ਦੇ ਨਾਲ ਵਿਕਾਸ ਦੇ ਕਮਾਂ ਨੂੰ ਚਾਲੂ ਕੀਤਾ।
ਵਿਧਾਇਕ ਘੁਬਾਇਆ ਨੇ ਕਿਹਾ ਕਿ ਉਹ ਫਾਜ਼ਿਲਕਾ ਦਾ ਵਿਕਾਸ ਕਰਨ ਲਈ ਪਿਛੇ ਨਹੀਂ ਹਟਨਗੇ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਵਿਕਾਸ ਦੀਆਂ ਲੀਹਾਂ `ਤੇ ਲਿਜਾਉਣ ਲਈ ਉਹ ਫੰਡਾਂ ਦੀ ਘਾਟ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਫਾਜ਼ਿਲਕਾ ਸ਼ਹਿਰ ਦੀ ਦਿਖ ਨੂੰ ਹੋਰ ਸੁਧਾਰਨ ਤੇ ਵਿਕਾਸ ਪੱਖੋਂ ਕੋਈ ਕਸਰ ਨਹੀਂ ਛਡਣਗੇ।
ਇਸ ਮੌਕੇ ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ, ਡਾ ਯਸ਼ਪਾਲ ਜੱਸੀ, ਪਰਮਜੀਤ ਸਿੰਘ ਪੰਮੀ, ਦਿਵਾਨਾ ਜੀ, ਡਾ ਰਾਜੇਸ਼, ਰਤਨ ਲਾਲ ਚੌਹਾਨ, ਸੱਤਪਾਲ ਭੂਸਰੀ, ਰਜੀਆ, ਗੁਰਜੀਤ ਸਿੰਘ ਗਿੱਲ ਸਰਪੰਚ ਕੋੜਿਆਂ ਵਾਲਾ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਏ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans