Menu

ਮਨ ਵਿੱਚ ਕਿਸੇ ਵੀ ਕੰਮ ਨੂੰ ਕਰਨ ਦਾ ਜਜਬਾ ਹੋਵੇ ਤਾਂ ਕੋਈ ਵੀ ਕੰਮ ਮੁਸਕਿਲ ਨਹੀ ਹੁੰਦਾ: ਕਿਸਾਨ ਬਿੰਦਰ ਸਿੰਘ

ਬਠਿੰਡਾ, 10 ਨਵੰਬਰ -ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਜ਼ਮੀਨ ਅੰਦਰਲੇ ਕੁਦਰਤੀ ਤੱਤਾਂ ਨੂੰ ਬਚਾਉਣ ਲਈ ਪਰਾਲੀ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕੁਦਰਤੀ ਤੱਤਾਂ ਦਾ ਖਾਤਮਾ ਹੁੰਦਾ ਹੈ ਉੱਥੇ ਵਾਤਾਵਰਣ ਵੀ ਗੰਧਲਾ ਹੁੰਦਾ ਹੈ ਇਸ ਤੋਂ ਇਲਾਵਾ ਪਰਾਲੀ ਦੇ ਸਾੜਨ ਉਪਰੰਤ ਨਿੱਕਲੇ ਗੰਦੇ ਧੂੰਦੇ ਦੇ ਕਾਰਨ ਮਨੁੱਖੀ ਸਿਹਤ, ਪਸ਼ੂਆਂ, ਜਾਨਵਰਾਂ ਅਤੇ ਜੀਵ ਜੰਤੂਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ
ਮੁੱਖ ਖੇਤੀਬਾੜੀ ਅਫਸਰ ਡਾ. ਬਹਾਦਰ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਪਸ਼ੂਆਂ ‘ਤੇ ਪੈਂਦੇ ਗੰਦੇ ਧੂੰਦੇ ਦੇ ਅਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ
ਬਲਾਕ ਖੇਤੀਬਾੜੀ ਅਫਸਰ ਸੰਗਤ ਡਾ. ਧਰਮਪਾਲ ਮੌਰੀਆ ਨੇ ਦੱਸਿਆ ਕਿ ਬਲਾਕ ਵਿੱਚ ਪੈਂਦੇ ਪਿੰਡ ਸੇ਼ਰਗੜ ਦਾ ਬਿੰਦਰ ਸਿੰਘ ਇੱਕ ਚੰਗੀ ਸੋਚ ਦਾ ਮਾਲਕ ਅਤੇ ਅਗਾਂਹਵਧੂ ਕਿਸਾਨ ਜੋ ਕਿ ਸਾਲ 2017 ਤੋਂ ਨਿਰੰਤਰ ਵਾਤਾਵਰਣ ਅਤੇ ਮਿੱਟੀ ਦੀ ਸਿਹਤ ਪੱਖੀ ਫਿਕਰਮੰਦ ਹੈ ਅਤੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰ ਰਿਹਾ ਹੈ
ਬਲਾਕ ਖੇਤੀਬਾੜੀ ਅਫ਼ਸਰ ਨੇ ਹੋਰ ਦੱਸਿਆ ਕਿ ਇਸ ਕਿਸਾਨ ਵੱਲੋਂ ਤਿੰਨ ਸਾਲ ਪਹਿਲਾਂ ਹੈਪੀ ਸੀਡਰ ਸਬਸਿਡੀ ਤੇ ਪ੍ਰਾਪਤ  ਕੀਤਾ ਸੀ ਅਤੇ ਇਸ ਕਿਸਾਨ ਕੋਲ ਆਪਣੀ 17 ਏਕੜ ਜ਼ਮੀਨ ਹੈ ਅਤੇ ਨਰਮੇ ਦੀ ਕਾਸ਼ਤ ਲਈ 67 ਏਕੜ ਜਮੀਨ ਠੇਕੇ ਤੇ ਵੀ ਲੈਂਦਾ ਹੈ
ਅਗਾਂਹਵਧੁ ਕਿਸਾਨ ਬਿੰਦਰ ਸਿੰਘ  ਨੇ ਦੱਸਿਆ ਕਿ ਪਿਛਲੇ 3 ਸਾਲਾ ਤੋਂ ਖੁਦ ਤੋਂ ਇਲਾਵਾ ਹਰ ਸਾਲ ਬਾਕੀ ਕਿਸਾਨਾ ਦਾ 1516 ਏਕੜ ਰਕਬਾ ਸਿਰਫ ਤੇਲ ਦੇ ਖਰਚੇ ਤੇ ਹੈਪੀ ਸੀਡਰ ਨਾਲ ਬੀਜਦਾ ਹੈ, ਤਾਂ ਕਿ ਵੱਧ ਤੋਂ ਵੱਧ ਕਿਸਾਨਾ ਨੂੰ ਇਸ ਮੁਹਿੰਮ ਨਾਲ ਜੋੜ ਸਕੇ ਉਸ ਦਾ ਇਹ ਵੀ ਦੱਸਣਾ ਹੈ ਕਿ ਉਸ ਵੱਲੋਂ ਪਿਛਲੇ 2 ਸਾਲਾਂ ਤੋ ਪਰਾਲੀ ਚੱਕ ਕੇ ਖੇਤ ਵਿੱਚ ਬਾਹਰ ਕੱਢ ਲਈ ਜਾਂਦੀ ਹੈ ਅਤੇ ਬਾਅਦ ਵਿੱਚ ਖੜੇ ਕਰਚਿਆਂ ਵਿੱਚ ਹੈਪੀ ਸੀਡਰ ਨਾਲ ਬਿਜਾਈ ਕੀਤੀ ਜਾ ਰਹੀ ਹੈ
ਕਿਸਾਨ ਦਾ ਇਹ ਵੀ ਦੱਸਣਾ ਹੈ ਕਿ ਪਿਛਲੇ 2 ਸਾਲਾ ਤੋਂ ਡਾ. ਜਗਸੀਰ ਸਿੰਘ ਬੀ.ਟੀ.ਐੱਮ ਅਤੇ ਕਰਮਜੀਤ ਸਿੰਘ ਏ.ਟੀ.ਐੱਮ ਸੰਗਤ ਵੱਲੋ ਨਿਰੰਤਰ ਉਸ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਤਕਨੀਕੀ ਜਾਣਕਾਰੀ ਦੇ ਨਾਲਨਾਲ ਹੌਸਲਾ ਅਫਜਾਈ ਵੀ ਦਿੱਤੀ ਜਾਂਦੀ ਹੈ ਜੋ ਕਿ ਉਸ ਲਈ ਇਸ ਮੁਹਿੰਮ ਨਾਲ ਜੁੜੇ ਰਹਿਣ ਵਿੱਚ ਸਹਾਈ ਸਿੱਧ ਹੋ ਰਹੀ ਹੈ ਪਰਾਲੀ ਨੂੰ ਬਿਨਾਂ ਸਾੜੇ ਹਰ ਸਾਲ ਕਣਕ ਦੇ ਝਾੜ ਵਿੱਚ ਵਾਧਾ ਹੋਇਆ ਹੈ ਬਿੰਦਰ ਸਿੰਘ ਨੇ ਦੱਸਿਆ ਕਿ ਮਨ ਵਿੱਚ ਕਿਸੇ ਵੀ ਕੰਮ ਨੂੰ ਕਰਨ ਦਾ ਜਜਬਾ ਹੋਵੇ ਤਾਂ ਕੋਈ ਵੀ ਕੰਮ ਮੁਸਕਿਲ ਨਹੀ ਹੁੰਦਾ ਕਿਸਾਨ ਵੱਲੋ ਸਰਕਾਰ ਨੂੰ ਇਸ ਮੁਹਿੰਮ ਵਿੱਚ ਜੁਟੇ ਹੋਏ ਕਿਸਾਨਾ ਦੀ ਆਰਥਿਕ ਤੌਰ ਤੇ ਮਦਦ ਕਰਨ ਦਾ ਸੁਨੇਹਾ ਵੀ ਦਿੱਤਾ ਗਿਆ
ਲੰਮੀ ਸੋਚ ਦੇ ਮਾਲਕ ਇਸ ਕਿਸਾਨ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਹੈ ਅਤੇ ਉਹ ਵੀ ਹੁਣ ਪਿਛਲੇ ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਸਗੋਂ ਜ਼ਮੀਨ ਵਿੱਚ ਹੀ ਮਿਲਾਉਣ ਲੱਗ ਪਿਆ ਹੈ ਜਿਸ ਨਾਲ ਉਸ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਵਾਤਾਵਰਣ ਪ੍ਰਤੀ ਵੀ ਆਪਣਾ ਫ਼ਰਜ਼ ਨਿਭਾਅ ਰਿਹਾ ਹੈ

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans