Menu

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, 88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ, 10 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ ‘ਤੇ  ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਬਾਰੇ ਬੋਲਦਿਆਂ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ,  ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ ‘ਤੇ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਧਰਾਤਲ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਉਹ ਹੁਣ ਹੋਰ ਜੋਸ਼ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ।
ਜਰਨੈਲ ਸਿੰਘ ਨੇ ਕਿਹਾ ਕਿ ਸੰਗਠਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ੍ਹ ਦੀ ਹੱਡੀ ਹੁੰਦੀ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਵਰਗਾਂ ਨੂੰ ਇਕਸਾਰ  ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੁਣ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਇੱਕ ਮਜ਼ਬੂਤ ਸੰਗਠਨ ਦਾ ਨਿਰਮਾਣ ਕਰਨ ਤਾਂ ਜੋ ਭ੍ਰਿਸ਼ਟਾਚਾਰੀਆਂ ਨੂੰ ਰਾਜਨੀਤੀ ਵਿੱਚੋਂ ਪਾਰ ਕਰਕੇ ਸਾਫ਼ ਸੁਥਰੇ ਅਕਸ ਵਾਲੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਦਾ ਗਠਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਜਲਦੀ ਹੀ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ  ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਵਰਗੀਆਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਪੰਜਾਬ ਵਿਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰਨ ਲਈ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ ਅਤੇ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਬੂਤ ਸੰਗਠਨ ਬਣਾਉਣ ਲਈ ਪਾਰਟੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਉਪਰੰਤ ਹੀ ਅਹੁਦੇਦਾਰ ਐਲਾਨ ਕੀਤੇ ਗਏ ਹਨ।
ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦਾ ਪ੍ਰਮੁੱਖ ਅੰਗ ਹੁੰਦੇ ਹਨ ਅਤੇ ਉਹ ਹੁਣ ਨੌਜਵਾਨਾਂ ਨੂੰ ਪਾਰਟੀ ਨਾਲ  ਜੋੜਨ ਦਾ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਨੌਜਵਾਨ ਵਰਗ ਭ੍ਰਿਸ਼ਟਾਚਾਰ ਅਕਾਲੀਆਂ ਅਤੇ ਕਾਂਗਰਸੀਆਂ ਤੋਂ ਖਹਿੜਾ ਛੁਡਾਉਣ ਲਈ ਤਤਪਰ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲ ਵੇਖ ਰਹੇ ਹਨ। ਸੂਬੇ ਦੇ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਹੇਅਰ ਅਤੇ ਮਾਨ ਨੇ ਕਿਹਾ ਕਿ ਸੱਤਾ ਪਰਿਵਰਤਨ ਲਈ ਨੌਜਵਾਨਾਂ ਦਾ ਰਾਜਨੀਤੀ ਵਿੱਚ ਆਉਣਾ ਅਤਿ ਜ਼ਰੂਰੀ ਹੈ।  ਇਸ ਲਈ ਆਮ ਘਰਾਂ ਦੇ ਨੌਜਵਾਨ ਅਤੇ ਮੁਟਿਆਰਾਂ ਨੂੰ ਇਸ ਸ਼ੁੱਭ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans