
ਕਾਹਨੂੰਵਾਨ, 11 ਨਵੰਬਰ (ਕੁਲਦੀਪ ਜਾਫ਼ਲਪੁਰ) – ਵਿਧਾਨ ਸਭਾ ਹਲਕਾ ਕਾਦੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਨੁਕਸਾਨ ਹੋਇਆ ਜਦੋਂ ਪਿੰਡ ਗਿੱਲ ਮੰਜ ਦੇ 10 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਪਿੰਡ ਮੰਜ ਦੇ ਸਰਪੰਚ ਸੁਖਨਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਇਕ ਸਿਆਸੀ ਸਮਾਗਮ ਦੌਰਾਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ। ਇਸ ਮੌਕੇ ਵਿਧਾਇਕ ਫ਼ਤਹਿਜੰਗ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਵਿਚ ਪੰਜਾਬ ਸਰਕਾਰ ਵਲੋਂ ਅਤੇ ਉਨ੍ਹਾਂ ਵੱਲੋਂ ਹੁਣ ਤੱਕ 100 ਕਰੋੜ ਤੋਂ ਵੱਧ ਦੀਆਂ ਰਕਮਾਂ ਵਿਕਾਸ ਰਾਸ਼ੀਆਂ ਦੇ ਤੌਰ ਤੇ ਖ਼ਰਚੀਆਂ ਗਈਆਂ ਹਨ।ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ ਲੋੜਵੰਦ ਪਰਿਵਾਰਾਂ ਲਈ ਘਰ ਬਣਾਉਣ ਲਈ ਪਲਾਟ,ਸਕੂਲਾਂ ਗਲੀਆਂ ਹਸਪਤਾਲਾਂ ਦੇ ਵਿਕਾਸ ਕੰਮਾਂ ਤੋਂ ਇਲਾਵਾ ਹਰੇਕ ਲੋੜਵੰਦ ਅੱਜ ਦੀ ਮਦਦ ਕੀਤੀ ਜਾ ਰਹੀ ਹੈ। ਇਸ ਪ੍ਰੋਗਰਾਮ ਨੂੰ ਭੁਪਿੰਦਰਪਾਲ ਸਿੰਘ ਵਿੱਟੀ, ਸਤਨਾਮ ਸਿੰਘ ਡੇਅਰੀਵਾਲ, ਸੁਖਜਿੰਦਰ ਸਿੰਘ ਲਾਡੀ, ਸਰਪੰਚ ਨਿਸ਼ਾਨ ਸਿੰਘ ਮੱਲੀਆਂ, ਬੀਡੀਪੀਓ ਕਾਹਨੂੰਵਾਨ ਸੁਖਜਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਛੱਡ ਕੇ ਕਾਂਗਰਸ ਚ ਸ਼ਾਮਲ ਹੋਣ ਵਾਲਿਆਂ ਵਿਚ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਦਿਲਬਾਗ ਸਿੰਘ, ਬਲਜੋਧ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਸੁਖਜਿੰਦਰ ਸਿੰਘ ਆਦਿ ਨੂੰ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਪਾਰਟੀ ਦੇ ਨਿਸ਼ਾਨ ਚਿੰਨ੍ਹ ਪਾ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਇਲਾਕੇ ਦੇ ਮੋਹਤਬਰਾਂ ਵਿੱਚ ਸਰਪੰਚ ਹਰਦਿਆਲ ਸਿੰਘ ਪਸਨਵਾਲ, ਬਲਬੀਰ ਸਿੰਘ ਗਿੱਲ ਮੰਜ, ਮੰਗਲਾ ਠੱਕਰ ਸੰਧੂ, ਸਰਪੰਚ ਨਰਿੰਦਰ ਕੌਰ, ਅਜੀਤਪਾਲ ਸਿੰਘ, ਨਰਿੰਦਰ ਸਿੰਘ ਭੁੰਬਲੀ, ਹਰਜਿੰਦਰ ਸਿੰਘ ਠੱਕਰ ਸੰਧੂ ਆਦਿ ਹਾਜਰ ਸਨ।