Menu

ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ

ਬਠਿੰਡਾ, 11 ਨਵੰਬਰ – ਵਧੀਕ ਜ਼ਿਲਾ ਮੈਜਿਸਟ੍ਰੇਟ ਸ. ਰਾਜਦੀਪ ਸਿੰਘ ਬਰਾੜ ਨੇ ਹੁਕਮ ਜਾਰੀ ਕਰਕੇ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ ਹਨ।  ਉਨਾਂ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਅਤੇ 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ
ਇੰਨਾਂ ਹੁਕਮਾਂ ਅਨੁਸਾਰ ਜ਼ਿਲੇ ਅੰਦਰ ਦੀਵਾਲੀ ਅਤੇ ਗੁਰਪੁਰਬ ਦੇ ਮੌਕੇ ਤੇ ਉਕਤ ਸਮੇਂ ਅਨੁਸਾਰ ਆਮ ਪਬਲਿਕ ਪਟਾਕੇ ਚਲਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ‘ਤੇ ਮਾਨਯੋਗ ਅਦਾਲਤ ਵਿੱਚ ਅਗਲੀ ਸੁਣਵਾਈ ਤੱਕ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ।
ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ), ਫੁੱਲੋਖਾਰੀ ਦੇ ਨਜ਼ਦੀਕ ਪੈਂਦੇ ਪਿੰਡਾਂ ਫੁੱਲੋਖਾਰੀ, ਰਾਮਾਂ ਮੰਡੀ, ਰਾਮਾਂ ਪਿੰਡ, ਰਾਮਸਰਾ, ਗਿਆਨਾ, ਕਣਕਵਾਲ ਅਤੇ ਫੂਸਮੰਡੀ ਵਿੱਚ ਵੱਖ-ਵੱਖ ਤੇਲ ਕੰਪਨੀਆਂ ਦੇ ਤੇਲ ਭੰਡਾਰ ਹੋਣ ਕਾਰਨ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਸਮੇਂ ਪਟਾਕੇ ਚਲਾਉਣ ਨਾਲ ਤੇਲ ਸੋਧਕ ਕਾਰਖਾਨੇ/ਤੇਲ ਭੰਡਾਰ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਜਿਸਦੇ ਮੱਦੇਨਜ਼ਰ ਇੰਨਾਂ ਪਿੰਡਾਂ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਵੀ ਪਟਾਕੇ ਚਲਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲੇ ਦੇ ਸਾਰੇ ਸਕੂਲਾਂ ਅੰਦਰ ਪ੍ਰਾਰਥਨਾ ਸਭਾ ਸਮੇਂ ਉਕਤ ਮਾਨਯੋਗ ਹਾਈਕੋਰਟ ਦੇ ਹੁਕਮਾਂ ਪ੍ਰਤੀ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਗੇ ਅਤੇ ਇਸ ਸਬੰਧੀ ਸਕੂਲਾਂ ਦੀ ਡਿਸਪਲੇਅ ਬੋਰਡ ‘ਤੇ ਨੋਟਿਸ ਲਗਾਉਣਾ ਯਕੀਨੀ ਬਣਾਉਣਗੇ। ਇੰਨਾਂ ਹੁਕਮਾਂ ਅਨੁਸਾਰ ਕਾਰਜਕਾਰੀ ਇੰਜਨੀਅਰ, ਪ੍ਰਦੂਸ਼ਣ ਕੰਟਰੋਲਰ ਦੀਵਾਲੀ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਸੱਤ ਦਿਨ ਬਾਅਦ ਤੱਕ ਪ੍ਰਦੂਸ਼ਣ ਦੀ ਨਿਗਰਾਨੀ ਕਰਨਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans