Menu

ਸਹੁੰ ਚੁੱਕ ਸਮਾਗਮ ਮੌਕੇ ਆਮ ਆਦਮੀ ਪਾਰਟੀ ਸੰਗਠਨ ਦੇ ਵਿਸਥਾਰ ਲਈ ਨਵ-ਨਿਯੁਕਤ ਅਹੁਦੇਦਾਰਾਂ ਨੇ ਚੁੱਕੀ ਪੰਜਾਬ ਦੀ ਮਿੱਟੀ ਦੀ ਸਹੁੰ

ਚੰਡੀਗੜ੍ਹ , 11 ਨਵੰਬਰ (ਹਰਜੀਤ ਮਠਾੜੂ) – ਸੰਗਠਨ ਦੀ ਤਾਕਤ ਹੀ ਕਿਸੇ ਰਾਜਨੀਤਕ ਪਾਰਟੀ ਦੀ ਅਸਲੀ ਤਾਕਤ ਹੁੰਦੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਪਿੰਡ-ਪਿੰਡ ਤੱਕ ਪਹੁੰਚ ਕਰ ਰਹੀ ਹੈ। ਪਾਰਟੀ ਦਾ ਸਾਫ਼ ਮੰਨਣਾ ਹੈ ਕਿ ਸੰਗਠਨ ਦਾ ਵਿਸਥਾਰ ਹੀ ਦਲਾਂ ਦੇ ਲੋਕਤਾਂਤਰਿਕਰਨ ਦੀ ਨੀਂਹ ਹੁੰਦੀ ਹੈ। ਇਸ ਦੇ ਤਹਿਤ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਵੱਡੇ ਪੱਧਰ ਉੱਤੇ ਆਮ ਆਦਮੀ ਪਾਰਟੀ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ  ਵੱਲੋਂ ਕਰਵਾਏ ਸਮਾਗਮ ਵਿਚ 88 ਵਿਧਾਨ ਸਭਾ  ਦੇ 329  ਬਲਾਕ ਪ੍ਰਧਾਨਾਂ ਨੂੰ ਸਹੁੰ ਚੁਕਾਈ ਗਈ।  ਇਸ ਪ੍ਰੋਗਰਾਮ ਵਿੱਚ ਮਾਝੇ ਦੇ ਸੰਯੁਕਤ ਸਕੱਤਰ, ਮੋਹਾਲੀ ਅਤੇ ਫ਼ਰੀਦਕੋਟ ਦੇ ਜ਼ਿਲ੍ਹੇ ਇੰਚਾਰਜ, ਫ਼ਰੀਦਕੋਟ ਦੇ ਜ਼ਿਲ੍ਹਾ ਸਕੱਤਰ ਅਤੇ 88 ਵਿਧਾਨ ਸਭਾ  ਦੇ 329 ਬਲਾਕ ਪ੍ਰਧਾਨਾਂ ਨੂੰ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਈ ਗਈ। ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਇਨ੍ਹਾਂ ਲੋਕਾਂ ਨੂੰ ਇਹ ਸਹੁੰ ਦਵਾਈ ਗਈ ਕੀ ਉਨ੍ਹਾਂ ਦਾ ਹਰ ਕਰਮ ਪੰਜਾਬ ਦੀ ਬਿਹਤਰੀ ਲਈ ਹੋਵੇਗਾ, ਉਨ੍ਹਾਂ ਦਾ ਹਰ ਧਰਮ ਪੰਜਾਬ ਦੀ ਖ਼ੁਸ਼ਹਾਲੀ ਲਈ ਹੋਵੇਗਾ। ਸਭ ਤੋਂ ਖ਼ਾਸ ਗੱਲ ਇਹ ਹੈ ਕੀ ਇਸ ਸਾਰੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਫ਼ੈਸਲਾ ਪੰਜਾਬ ਦੀ ਆਮ ਜਨਤਾ, ਸੰਗਠਨ ਵਲੰਟੀਅਰਾਂ ਅਤੇ ਜ਼ਿਲ੍ਹਾ ਅਤੇ ਪ੍ਰਦੇਸ਼ ਦੇ ਅਹੁਦੇਦਾਰਾਂ ਵੱਲੋਂ ਰਾਏ-ਮਸ਼ਵਰਾ ਕਰਕੇ ਹੀ ਲਿਆ ਗਿਆ ਹੈ। ਇਸ ਤੋਂ ਇਲਾਵਾ ਜੋ ਲੋਕ ਪਿਛਲੇ ਕਾਫ਼ੀ ਸਮੇਂ ਤੋਂ ਬਿਨਾ ਕਿਸੇ ਲਾਲਚ ਦੇ ਪਾਰਟੀ ਦੇ ਹਿੱਤ ਵਿੱਚ ਕੰਮ ਕਰਦੇ ਆ ਰਹੇ ਸਨ, ਉਨ੍ਹਾਂ ਨੂੰ ਤਰਜੀਹ ਦਿੱਤੀ ਗਈ ਹੈ ।
ਇਸ ਮੌਕੇ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਜਿੱਤ ਵੱਲ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਇਸ ਨਵੇਂ ਸੰਗਠਨ ਨਾਲ ਆਮ ਆਦਮੀ ਪਾਰਟੀ ਨਾ ਸਿਰਫ਼ 2022 ਵਿੱਚ ਸਰਕਾਰ ਬਣਾਉਣ ਵਿੱਚ ਸਮਰੱਥ ਰਹੇਗੀ, ਸਗੋਂ 2022 ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ ਉੱਤੇ ਕੰਮ ਕਰੇਗੀ। ਇਸ ਨਵੇਂ ਸੰਗਠਨ ਦੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਰ ਵਿਧਾਨ ਸਭਾ ਵਿੱਚ 4 ਬਲਾਕ ਪ੍ਰਧਾਨ ਬਣਾਏਗੀ।
ਸੰਗਠਨ ਦੇ ਵਿਸਥਾਰ ਦੀ ਦਿਸ਼ਾ ਵਿੱਚ ਹੁਣ ਤੱਕ 1 ਸੂਬਾ ਜਨਰਲ ਸਕੱਤਰ ,  1 ਸੂਬਾ ਸਕੱਤਰ ,  1 ਸੂਬਾ ਖ਼ਜ਼ਾਨਚੀ, 1 ਓਵਰਸੀਜ਼ ਸਕੱਤਰ, 5 ਸੰਯੁਕਤ ਸਕੱਤਰ, 30 ਜ਼ਿਲ੍ਹਾ ਇੰਚਾਰਜ,  3 ਉਪ-ਜ਼ਿਲ੍ਹਾ ਇੰਚਾਰਜ, 19 ਜ਼ਿਲ੍ਹਾ ਸਕੱਤਰ,  88 ਵਿਧਾਨ ਸਭਾ ਦੇ 329 ਬਲਾਕ ਇੰਚਾਰਜ ਬਣਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਹੀਨੇ ਦੇ ਅੰਤ ਤੱਕ ਹਰ 5 ਪਿੰਡ ਉੱਤੇ ਇੱਕ ਗਰਾਮ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਕਦਮ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਘਰ, ਹਰ ਦਿਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰੇਗੀ,  ਤਾਂ ਕਿ ਪਾਰਟੀ ਪੰਜਾਬ  ਦੇ ਘਰ-ਘਰ ਦੀ ਸਮੱਸਿਆ, ਪਿੰਡ-ਪਿੰਡ ਦੀ ਸਮੱਸਿਆ ਨੂੰ ਸੁਣ- ਸਮਝ ਸਕੇ, ਉਸ ਦੇ ਹੱਲ ਲਈ ਅੱਗੇ ਕੰਮ ਕਰ ਸਕੇ।
ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਹੁਣ ਇਸ ਨਵੇਂ ਬਲਾਕ ਪ੍ਰਧਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰਨ। ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਨੌਜਵਾਨ ਬਲਾਕ ਪ੍ਰਧਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਸ਼ਕਤੀਆਂ ਨੂੰ ਉਹ ਪੂਰੀ ਤਰੀਕੇ ਨਾਲ ਇਸਤੇਮਾਲ ਕਰਨ ਅਤੇ ਪਾਰਟੀ ਨੂੰ ਤਾਕਤਵਰ ਬਣਾਉਣ। ਇਸ ਮੌਕੇ ‘ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ  ਚੀਮਾ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਆਮ ਆਦਮੀ ਪਾਰਟੀ ਪੰਜਾਬ ਦੀ ਖ਼ਜ਼ਾਨਚੀ ਨੀਨਾ ਮਿੱਤਲ ਵੀ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans