Menu

ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰ ਰਿਹੈ ਕਿਸਾਨ ਮਨਦੀਪ ਸਿੰਘ

ਬਠਿੰਡਾ, 11 ਨਵੰਬਰ – ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਜ਼ਮੀਨ ਅੰਦਰਲੇ ਕੁਦਰਤੀ ਤੱਤਾਂ ਨੂੰ ਬਚਾਉਣ ਲਈ ਪਰਾਲੀ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕੁਦਰਤੀ ਤੱਤਾਂ ਦਾ ਖਾਤਮਾ ਹੁੰਦਾ ਹੈ, ਉੱਥੇ ਵਾਤਾਵਰਣ ਵੀ ਗੰਧਲਾ ਹੁੰਦਾ ਹੈ
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਪਸ਼ੂਆਂ ‘ਤੇ ਪੈਂਦੇ ਗੰਦੇ ਧੂੰਏ ਦੇ ਅਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ
ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਨੇ ਹੋਰ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ  ਪਿੰਡ ਗੰਗਾ ਅਬਲੂ ਕੀ ਦਾ ਅਗਾਂਹ ਵਧੂ ਕਿਸਾਨ ਸ੍ਰੀ ਮਨਦੀਪ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਉਪਰੰਤ ਕਣਕ ਦੀ ਬਿਜਾਈ ਕਰ ਰਿਹਾ ਹੈ ਇਹ ਕਿਸਾਨ  ਕੁੱਲ 26 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ ਅਤੇ ਇਸ ਸਾਲ ਕਿਸਾਨ ਨੇ ਸਾਰੀ ਜਮੀਨ ਵਿੱਚ ਝੋਨੇ ਦੀ ਖੇਤੀ ਕੀਤੀ ਹੈ
ਬਲਾਕ ਖੇਤੀਬਾੜੀ ਅਫ਼ਸਰ ਡਾ. ਕੰਵਲ ਕੁਮਾਰ ਜਿੰਦਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਿਸਾਨ ਨੇ ਸਾਲ 2018 ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸਬਸਿਡੀ ‘ਤੇ ਮਲਚਰ ਅਤੇ ਪਲਟਾਵੇਂ ਹਲ ਖਰੀਦੇ ਸਨ ਇੰਨਾਂ ਖੇਤੀ ਸੰਦਾਂ ਨਾਲ ਕਿਸਾਨ ਨੇ 6 ਏਕੜ ਰਕਬੇ ਵਿੱਚ ਮਲਚਰ ਫੇਰ ਕੇ ਪਲਟਾਵੇਂ ਹਲਾਂ ਨਾਲ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਮਿਲਾ ਕੇ ਤਜਰਬਾ ਕੀਤਾ ਸੀ ਜਿਸ ਦੇ ਨਤੀਜਿਆਂ ਨੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ
ਬਲਾਕ ਖੇਤੀਬਾੜੀ ਅਫਸਰ ਡਾ: ਕੰਵਲ ਕੁਮਾਰ ਜਿੰਦਲ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸਾਨ ਮਨਦੀਪ ਸਿੰਘ ਦੀ ਤਰਾਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਨਵੀਆਂ ਖੇਤੀ ਤਕਨੀਕਾਂ ਅਤੇ ਸੁਧਰੇ ਸੰਦਾਂ ਨਾਲ ਕਰਨ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਦੱਸਿਆ ਕਿ ਇਨਾਂ ਤਕਨੀਕਾਂ ਨਾਲ ਖੇਤੀ ਖਰਚੇ ਘਟਣ ਦੇ ਨਾਲ-ਨਾਲ ਮਿੱਤਰ ਕੀੜੇ ਵੀ ਬਚ ਜਾਂਦੇ ਹਨ, ਜੋ ਕਿਸਾਨ ਲਈ ਕੁਦਰਤ ਦਾ ਵਰਦਾਨ ਸਿੱਧ ਹੁੰਦੇ ਹਨ
ਅਗਾਂਹਵਧੂ ਕਿਸਾਨ ਮਨਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਜ਼ਮੀਨ ਵਿੱਚ ਵਾਹੁਣ ਨਾਲ ਜ਼ਮੀਨ ਦੀ ਸਿਹਤ ਵਿੱਚ ਬਹੁਤ ਸੁਧਾਰ ਹੋਇਆ ਹੈ ਅਤੇ ਜੈਵਿਕ ਮਾਦਾ ਵਧਣ ਨਾਲ ਕੈਮੀਕਲ ਖਾਦਾਂ ਦੀ ਖਪਤ ਵੀ ਘਟੀ ਹੈ ਇਸ ਸਾਲ ਉਸਨੇ 26 ਏਕੜ ਰਕਬੇ ਵਿੱਚ ਮਲਚਰ ਫੇਰ ਕੇ ਪਲਟਾਵੇਂ ਹਲਾਂ ਨਾਲ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਹੈ
ਇਸ ਕਿਸਾਨ ਦਾ ਇਹ ਵੀ ਦੱਸਣਾ ਹੈ ਕਿ ਉਸ ਵੱਲੋਂ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਕਿਰਾਏ ‘ਤੇ ਦੇ ਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਕਾਫ਼ੀ ਯੋਗਦਾਨ ਪਾਇਆ ਜਾ ਰਿਹਾ ਹੈ

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans